ਜ਼ਹਿਰੀਲੀ ਸ਼ਰਾਬ: ਆਪ ਵਲੰਟੀਅਰਾਂ ਵੱਲੋਂ ਰੋਸ ਮੁਜ਼ਾਹਰਾ, ਮੁੱਖ ਮੰਤਰੀ ਤੋਂ ਅਸਤੀਫ਼ਾ ਮੰਗਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਗਸਤ:
ਆਮ ਆਦਮੀ ਪਾਰਟੀ (ਆਪ) ਨੇ ਜ਼ਹਿਰੀਲੀ ਸ਼ਰਾਬ ਦੇ ਮੁੱਦੇ ’ਤੇ ਮੋਤੀਆਂ ਵਾਲੀ ਸਰਕਾਰ ਨੂੰ ਘੇਰਦਿਆਂ ਐਤਵਾਰ ਨੂੰ ਮੁਹਾਲੀ ਵਿੱਚ ਰੋਸ ਮੁਜ਼ਾਹਰਾ ਕਰਦਿਆਂ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਪ ਦੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਸ੍ਰੀਮਤੀ ਰਾਜ ਲਾਲੀ ਗਿੱਲ ਅਤੇ ਸੀਨੀਅਰ ਆਗੂ ਵਿਨੀਤ ਵਰਮਾ ਦੀ ਅਗਵਾਈ ਹੇਠ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਵਲੰਟੀਅਰਾਂ ਨੇ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਰੋਸ ਪ੍ਰਗਟ ਕੀਤਾ ਗਿਆ।
ਆਪ ਆਗੂਆਂ ਨੇ ਕਿਹਾ ਕਿ ਜ਼ਹਿਰੀਲੀ ਨਕਲੀ ਸ਼ਰਾਬ ਪੀਣ ਕਾਰਨ ਸੂਬੇ ਵਿੱਚ ਹੋਈਆਂ 86 ਤੋਂ ਵੱਧ ਦਰਦਨਾਕ ਮੌਤਾਂ ਨੇ ਰੂਹ ਕੰਬਣ ਲਾ ਦਿੱਤੀ ਹੈ, ਪ੍ਰੰਤੂ ਹੁਕਮਰਾਨਾਂ ਨੂੰ ਰੱਤੀ ਭਰ ਵੀ ਅਫਸੋਸ ਨਹੀਂ ਹੈ। ਸਰਕਾਰ ਨੇ ਕਰ ਤੇ ਆਬਕਾਰੀ ਅਫ਼ਸਰ ਅਤੇ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰਕੇ ਖਾਨਾਪੂਰਤੀ ਕੀਤੀ ਗਈ ਹੈ ਜਦੋਂਕਿ ਜ਼ਹਿਰੀਲੀ ਸ਼ਰਾਬ ਬਣਾਉਣ ਅਤੇ ਇਸ ਕਾਲਾ ਬਾਜ਼ਾਰੀ ਲਈ ਜ਼ਿੰਮੇਵਾਰ ਰਾਜਸੀ ਆਗੂਆਂ ਨੂੰ ਬਚਾਉਣ ਲਈ ਹਰ ਹੀਲਾ ਵਰਤਿਆਂ ਜਾ ਰਿਹਾ ਹੈ। ਇੱਥੋਂ ਦੇ ਫੇਜ਼-7 ਸਥਿਤ ਲਾਲ ਬੱਤੀ ਚੌਕ ’ਤੇ ਕੁਝ ਸਮੇਂ ਲਈ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਆਪ ਵਲੰਟੀਅਰਾਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ। ਵਲੰਟੀਅਰਾਂ ਨੇ ਪੰਜਾਬ ਸਰਕਾਰ ਮੁਰਦਾਬਾਦ, ਸ਼ਰਾਬ ਮਾਫ਼ੀਆ ਮੁਰਦਾਬਾਦ ਦੇ ਨਾਅਰੇ ਵੀ ਲਗਾਏ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ਅੰਮ੍ਰਿਤਸਰ, ਤਰਨ ਤਾਰਨ, ਬਟਾਲਾ ਅਤੇ ਹੋਰਨਾਂ ਥਾਵਾਂ ’ਤੇ ਜ਼ਹਿਰੀਲੀ ਸ਼ਰਾਬ ਦਾ ਗੋਰਖਧੰਦਾ ਪਿਛਲੇ ਲੰਮੇ ਸਮੇਂ ਤੋਂ ਚਲਦਾ ਆ ਰਿਹਾ ਹੈ, ਪ੍ਰੰਤੂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਸਹੁੰ ਚੁੱਕਣ ਵਾਲੇ ਮੁੱਖ ਮੰਤਰੀ ਮੌਤ ਦੇ ਇਸ ਕਾਰੋਬਾਰ ਤੋਂ ਬਿਲਕੁਲ ਅਨਜਾਣ ਹੋਣ ਦਾ ਢੋਂਗ ਰਚ ਰਹੇ ਹਨ। ਇਸ ਮੌਕੇ ਗੋਬਿੰਦ ਮਿੱਤਲ, ਗੁਰਮੇਜ ਸਿੰਘ, ਪ੍ਰਭਜੋਤ ਕੌਰ, ਮਨਦੀਪ ਸਿੰਘ, ਜਸਪਾਲ ਸਿੰਘ, ਜੰਗ ਬਹਾਦਰ ਅਤੇ ਡਾ. ਸੰਨੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…