ਗਣਤੰਤਰ ਦਿਵਸ: ਮੁਹਾਲੀ ਹਵਾਈ ਅੱਡੇ ’ਤੇ ਪੁਲੀਸ ਚੌਕਸ, ਨੇੜਲੇ ਪਿੰਡਾਂ ਵਿੱਚ ਚਲਾਇਆ ਸਰਚ ਅਭਿਆਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲੀਸ ਨੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਸਮਤੇ ਸਮੁੱਚੇ ਜ਼ਿਲ੍ਹੇ ਵਿੱਚ ਚੌਕਸੀ ਵਧਾ ਦਿੱਤੀ ਹੈ। ਪੁਲੀਸ ਵੱਲੋਂ ਸ਼ਾਮ ਢੱਲਦੇ ਹੀ ਮੁਹਾਲੀ ਦੇ ਸਮੂਹ ਐਂਟਰੀ ਪੁਆਇੰਟਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਹ ਕੰਮ ਤੜਕੇ ਸਵੇਰੇ ਤੱਕ ਜਾਰੀ ਰਹੇਗਾ।
ਉਧਰ, ਮੁਹਾਲੀ ਏਅਰਪੋਰਟ ਥਾਣੇ ਦੇ ਐਸਐਚਓ ਹਰਸਿਮਰਨ ਸਿੰਘ ਬੱਲ ਨੇ ਡੀਜੀਪੀ ਦੀਆਂ ਹਦਾਇਤਾਂ ’ਤੇ ਹਵਾਈ ਅੱਡਾ ਸਮੇਤ ਨੇੜਲੇ ਪਿੰਡਾਂ ਵਿੱਚ ਚੌਕਸੀ ਵਧਾ ਦਿੱਤੀ ਹੈ। ਏਅਰਪੋਰਟ ’ਤੇ ਆਉਣ ਜਾਣ ਵਾਲੇ ਹਰੇਕ ਯਾਤਰੀ ਦੀ ਤਲਾਸ਼ੀ ਲਈ ਜਾ ਰਹੀ ਹੈ। ਅੱਜ ਹਵਾਈ ਅੱਡੇ ਦੀ ਜੂਹ ਵਿੱਚ ਵਸਦੇ ਪਿੰਡ ਝਿਊਰਹੇੜੀ ਸਮੇਤ ਸਫ਼ੀਪੁਰ ਅਤੇ ਹੋਰਨਾਂ ਪਿੰਡਾਂ ਵਿੱਚ ਸਰਚ ਅਭਿਆਨ ਚਲਾਇਆ ਗਿਆ ਅਤੇ ਪਿੰਡਾਂ ਵਾਸੀਆਂ ਤੋਂ ਪਿੰਡਾਂ ਵਿੱਚ ਰਹਿੰਦੇ ਲੋਕਾਂ ਖਾਸ ਕਰਕੇ ਕਿਰਾਏਦਾਰਾਂ ਬਾਰੇ ਪੁੱਛਗਿੱਛ ਕੀਤੀ ਗਈ ਅਤੇ ਕਿਰਾਏਦਾਰਾਂ ਦੀ ਨਵੇਂ ਸਿਰਿਓਂ ਵੈਰੀਫਿਕੇਸ਼ਨ ਕਰਵਾਉਣ ਲਈ ਆਖਿਆ ਗਿਆ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ 26 ਜਨਵਰੀ ਸ਼ਾਮ ਤੱਕ ਜਾਰੀ ਰਹੇਗੀ। ਇਸ ਦੌਰਾਨ ਦਿਨ ਵਿੱਚ ਵੀ ਏਅਰਪੋਰਟ ਨੂੰ ਆ ਕੇ ਮਿਲਦੇ ਸਾਰੇ ਲਾਂਘਿਆਂ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾਵੇਗੀ। ਉਨ੍ਹਾਂ ਨੇੜਲੇ ਪਿੰਡਾਂ ਦੇ ਲੋਕਾਂ ਅਤੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਏਅਰਪੋਰਟ ਨੇੜੇ ਤੇੜੇ ਜਾਂ ਪਿੰਡਾਂ ਵਿੱਚ ਕੋਈ ਸ਼ੱਕੀ ਵਿਅਕਤੀ ਘੁੰਮਦਾ ਨਜ਼ਰ ਆਉਂਦਾ ਹੈ ਤਾਂ ਉਹ ਤੁਰੰਤ ਏਅਰਪੋਰਟ ਪੁਲੀਸ ਨੂੰ ਇਤਲਾਹ ਦੇਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਿਆ ਜਾ ਸਕੇ।

Load More Related Articles
Load More By Nabaz-e-Punjab
Load More In Police

Check Also

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ ਨਬਜ਼-ਏ-ਪੰਜਾਬ, ਮੁਹਾਲੀ, 14 ਦਸੰਬ…