ਜ਼ਿਲ੍ਹਾ ਪੁਲੀਸ ਵੱਲੋਂ ਟੀ-20 ਕ੍ਰਿਕਟ ਮੈਚਾਂ ’ਤੇ ਸੱਟਾ ਲਗਾਉਣ ਵਾਲੇ 6 ਮੁਲਜ਼ਮ ਗ੍ਰਿਫ਼ਤਾਰ

ਮੁਲਜ਼ਮਾਂ ਕੋਲੋਂ 1 ਲੈਪਟਾਪ ਤੇ 22 ਮੋਬਾਈਲ ਫੋਨ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਨਵੰਬਰ:
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਟੀ-20 ਕ੍ਰਿਕਟ ਮੈਚਾਂ ’ਤੇ ਸੱਟਾ ਲਗਾਉਣ ਦਾ ਪਰਦਾਫਾਸ਼ ਕਰਦਿਆਂ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਮੁਹਾਲੀ ਦੇ ਐਸਐਸਪੀ ਨਵਜੋਤ ਸਿੰਘ ਮਾਹਲ ਨੇ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 1 ਲੈਪਟਾਪ ਅਤੇ 22 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੋਤੀਆ ਸਿਟੀ ਜ਼ੀਰਕਪੁਰ ਦੇ ਫਲੈਟ ਵਿੱਚ ਕੁੱਝ ਵਿਅਕਤੀ ਅਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਜਾਣ ਵਾਲੇ ਟੀ-20 ਕ੍ਰਿਕਟ ਦੇ ਫਾਈਨਲ ਮੈਚ ’ਤੇ ਸੱਟਾ ਲਗਾ ਕੇ ਭੋਲੇ-ਭਾਲੇ ਲੋਕਾ ਨਾਲ ਧੋਖਾਧੜੀ ਕਰਕੇ ਭਾਰੀ ਮਾਤਰਾ ਵਿੱਚ ਪੈਸੇ ਹੜੱਪ ਰਹੇ ਹਨ।
ਐਸਐਸਪੀ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਮੁਹਾਲੀ ਦੇ ਐਸਪੀ (ਡੀ) ਵਜੀਰ ਸਿੰਘ ਖਹਿਰਾ ਅਤੇ ਡੀਐਸਪੀ (ਡੀ) ਸੁਖਨਾਜ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਬਲਜਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਛਾਪੇਮਾਰੀ ਕਰਕੇ ਧਰਮਵੀਰ, ਮਨੋਜ ਕੁਮਾਰ, ਰਾਜ ਕੁਮਾਰ ਵਾਸੀ ਸਿਰਸਾ, ਰਾਜੀਵ ਕੁਮਾਰ ਸਿਰਸਾ, ਵਿਸ਼ਾਲ ਕੁਮਾਰ ਸਾਰੇ ਵਾਸੀ ਸਿਰਸਾ (ਹਰਿਆਣਾ) ਅਤੇ ਸੁਨੀਲ ਕੁਮਾਰ ਵਾਸੀ ਸਰਦੂਲਗੜ੍ਹ (ਮਾਨਸਾ) ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਵਿਅਕਤੀਆਂ ਦੇ ਖ਼ਿਲਾਫ਼ ਜ਼ੀਰਕਪੁਰ ਥਾਣੇ ਵਿੱਚ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਐਸਐਸਪੀ ਮਾਹਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਪਿਛਲੇ ਲੰਮੇ ਸਮੇਂ ਤੋਂ ਸੱਟਾ ਲਗਾਉਣ ਦਾ ਗੋਰਖਧੰਦਾ ਕਰਦੇ ਆ ਰਹੇ ਸਨ ਅਤੇ ਪਹਿਲਾਂ ਇਹ ਪੰਜਾਬ ਸਮੇਤ ਹਰਿਆਣਾ ਅਤੇ ਹੋਰਨਾਂ ਸੂਬਿਆਂ ਵਿੱਚ ਬੈਟਿੰਗ ਦਾ ਕੰਮ ਕਰਦੇ ਸਨ ਅਤੇ ਹੁਣ ਇਹ ਮੋਤੀਆ ਸਿਟੀ ਮੁਲਜ਼ਮ ਧਰਮਵੀਰ ਦੇ ਫਲੈਟ ਵਿੱਚ ਟੀ-20 ਵਰਲਡ ਕੱਪ ਦੇ ਚੱਲ ਰਹੇ ਕ੍ਰਿਕਟ ਮੈਚਾਂ ਵਿੱਚ ਲੋਕਾਂ ਨੂੰ ਬੈਟਿੰਗ ਰਾਹੀਂ ਸੱਟਾ ਲਗਵਾ ਰਹੇ ਸਨ ਅਤੇ ਮੋਟੀ ਕਮਾਈ ਕਰਕੇ ਉਕਤ ਸਾਰੇ ਮੁਲਜ਼ਮ ਆਪਸ ਵਿੱਚ ਮਿਲ ਕੇ ਫਾਈਨਾਂਸ ਦਾ ਕੰਮ ਕਰਦੇ ਸਨ। ਇਸ ਧੰਦੇ ਦੀ ਕਮਾਈ ਨਾਲ ਹੀ ਧਰਮਵੀਰ ਨੇ ਮੋਤੀਆ ਸਿਟੀ ਜ਼ੀਰਕਪੁਰ ਵਿੱਚ ਉਕਤ ਫਲੈਟ ਖਰੀਦਿਆਂ ਸੀ। ਪੁਲੀਸ ਮੁਖੀ ਨੇ ਕਿਹਾ ਕਿ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਕੰਮ ਵਿੱਚ ਇਨ੍ਹਾਂ ਤੋਂ ਅੱਗੇ ਸਰਗਣੇ ਬਾਰੇ ਵੀ ਪਤਾ ਲਗਾਇਆ ਜਾ ਰਿਹਾ ਹੈ ਤਾਂ ਜੋਂ ਮੁਲਜ਼ਮਾਂ ਵੱਲੋਂ ਚਲਾਏ ਜਾ ਰਹੇ ਬੈਟਿੰਗ ਦੇ ਵੱਡੇ ਨੈਟਵਰਕ ਅਤੇ ਵੈਬਸਾਈਟ ਰਾਹੀਂ ਬੁੱਕੀਆ ਨਾਜਾਇਜ਼ ਕਾਰੋਬਾਰ ਨੂੰ ਠੱਲ੍ਹ ਪਾਈ ਜਾ ਸਕੇ।

Load More Related Articles

Check Also

Mann Govt in Action: Minister Ravjot Singh Cracks Down on Civic Negligence, Orders Swift Clean-Up in Dera Bassi

Mann Govt in Action: Minister Ravjot Singh Cracks Down on Civic Negligence, Orders Swift C…