
ਪੁਲੀਸ ਵੱਲੋਂ 8 ਗਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ
ਨਬਜ਼-ਏ-ਪੰਜਾਬ, ਮੁਹਾਲੀ, 29 ਅਪਰੈਲ:
ਮਨਪ੍ਰੀਤ ਸਿੰਘ ਅਤੇ ਡੀਐਸਪੀ ਸਬ-ਡਵੀਜਨ ਖਰੜ-2 ਮੋਹਿਤ ਕੁਮਾਰ ਅਗਰਵਾਲ ਦੀ ਨਿਗਰਾਨੀ ਹੇਠ ਮੁੱਲਾਂਪੁਰ ਗਰੀਬਦਾਸ ਥਾਣੇ ਦੇ ਐਸਐਚ ਇੰਸਪੈਕਟਰ ਨਵਦੀਪ ਸ਼ਰਮਾ ਦੀ ਯੋਗ ਅਗਵਾਈ ਵਿੱਚ ਮੁੱਲਾਂਪੁਰ ਗਰੀਬਦਾਸ ਥਾਣੇ ਦੀ ਪੁਲੀਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਮਿਤੀ 28 ਅਪਰੈਲ 2025 ਨੂੰ ਇੱਕ ਨਸਾ ਤਸਕਰ ਮੋਹਨ ਗਿਰੀ ਵਾਸੀ ਪਿੰਡ ਸੁਲਤਾਨਪੁਰ, ਥਾਣਾ ਬਮੋਰਾ, ਤਹਿਸੀਲ ਤੇ ਜ਼ਿਲ੍ਹਾ ਬਰੇਲੀ, ਉੱਤਰ ਪ੍ਰਦੇਸ਼ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਅੱਠ ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮ ਮੋਹਨ ਗਿਰੀ ਇਸ ਸਮੇਂ ਨਜ਼ਦੀਕੀ ਪਿੰਡ ਪੈਂਤਪੁਰ ਵਿੱਚ ਕਿਰਾਏਦਾਰ ਵਜੋਂ ਰਹਿ ਰਿਹਾ ਸੀ।
ਥਾਣਾ ਮੁਖੀ ਨਵਦੀਪ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਮੁੱਲਾਂਪੁਰ ਗਰੀਬਦਾਸ ਥਾਣੇ ਵਿੱਚ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਐਫ਼ਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਪੁੱਛਗਿੱਛ ਕਰਕੇ ਪੁਲੀਸ ਵੱਲੋਂ ਪਤਾ ਲਗਾਇਆ ਜਾ ਰਿਹਾ ਹੈ, ਉਹ ਨਸ਼ੀਲੇ ਪਦਾਰਥ ਕਿੱਥੋਂ ਲੈ ਕੇ ਆਉਂਦਾ ਸੀ ਅਤੇ ਅੱਗੇ ਕਿੱਥੇ ਕਿੱਥੇ ਵੇਚਦਾ ਸੀ ਅਤੇ ਉਸ ਨਾਲ ਹੋਰ ਕੌਣ ਮਿਲਿਆ ਹੋਇਆ ਹੈ।