Share on Facebook Share on Twitter Share on Google+ Share on Pinterest Share on Linkedin ਬਲੌਂਗੀ ਪੁਲੀਸ ਵੱਲੋਂ ਸਵਿਫ਼ਟ ਕਾਰ ਵਿੱਚ ਸਵਾਰ ਤਿੰਨ ਵਿਅਕਤੀ 21 ਪੇਟੀਆਂ ਸ਼ਰਾਬ ਸਮੇਤ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਨਵੰਬਰ: ਬਲੌਂਗੀ ਪੁਲੀਸ ਨੇ ਐਤਵਾਰ ਨੂੰ ਅੱਧੀ ਰਾਤ ਵੇਲੇ ਨਾਕਾਬੰਦੀ ਦੌਰਾਨ ਇੱਕ ਕਾਰ ’ਚੋਂ 252 ਬੋਤਲਾਂ (21 ਪੇਟੀਆਂ) ਦੇਸੀ ਸ਼ਰਾਬ ਬਰਾਮਦ ਕੀਤੀ ਹੈ। ਬਲੌਂਗੀ ਥਾਣਾ ਦੇ ਮੁੱਖ ਥਾਣਾ ਅਫ਼ਸਰ ਮਨਫੂਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਬਲੌਂਗੀ ਸੜਕ ਉੱਤੇ ਪੁਰਾਣੇ ਟੈਕਸ ਬੈਰੀਅਰ ਦੇ ਨੇੜੇ ਏਐਸਆਈ ਦਿਲਬਾਗ ਸਿੰਘ ਦੀ ਅਗਵਾਈ ਵਿੱਚ ਨਾਕਾਬੰਦੀ ਕੀਤੀ ਹੋਈ ਸੀ ਕਿ ਅੱਧੀ ਰਾਤ ਦੇ 12.10 ਵਜੇ ਚੰਡੀਗੜ੍ਹ ਵਾਲੇ ਪਾਸਿਓਂ ਆ ਰਹੀ ਕਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਕਾਰ ਵਿੱਚੋਂ ਸ਼ਰਾਬ ਦੀਆਂ 21 ਪੇਟੀਆਂ (ਕੁੱਲ 252 ਬੋਤਲਾਂ) ਸ਼ਰਾਬ ਬਰਾਮਦ ਕੀਤੀ ਗਈ। ਥਾਣਾ ਮੁਖੀ ਨੇ ਦੱਸਿਆ ਕਿ ਇਹ ਦੇਸੀ ਸ਼ਰਾਬ ਸਿਰਫ ਚੰਡੀਗੜ੍ਹ ਵਿੱਚ ਵੇਚਣ ਲਈ ਸੀ। ਜਦੋਂ ਕਾਰ ਸਵਾਰ ਤਿੰਨੇ ਵਿਅਕਤੀਆਂ ਜਗਸੀਰ ਸਿੰਘ ਵਸਨੀਕ ਵਜੀਦਗੜ੍ਹ, ਰਜਿੰਦਰ ਸਿੰਘ ਵਸਨੀਕ ਵਜੀਦਗੜ੍ਹ, ਧਰਮਵੀਰ ਸਿੰਘ ਵਸਨੀਕ ਭੋਗੀਵਾਲ ਕੋਲੋਂ ਕਾਰ ਵਿੱਚ ਮੌਜੂਦ ਸ਼ਰਾਬ ਬਾਰੇ ਪੁੱਛਿਆ ਗਿਆ ਤਾਂ ਉਹ ਇਸ ਸਬੰਧੀ ਕੋਈ ਵੀ ਪਰਮਿਟ ਅਤੇ ਲਾਇਸੈਂਸ ਪੇਸ਼ ਨਹੀਂ ਕਰ ਸਕੇ। ਜਿਸ ਕਰਕੇ ਉਪਰੋਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਹ ਚੰਡੀਗੜ੍ਹ ਤੋਂ ਸਸਤੇ ਭਾਅ ’ਤੇ ਸ਼ਰਾਬ ਖਰੀਦ ਕੇ ਸੰਗਰੂਰ ਅਤੇ ਮਲੇਰਕੋਟਲਾ ਵਿੱਚ ਆਪਣੇ ਪੱਕੇ ਗਾਹਕਾਂ ਨੂੰ ਮਹਿੰਗੇ ਭਾਅ ਵਿੱਚ ਵੇਚਦੇ ਸਨ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਅੱਜ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ