ਸ਼ੋਸ਼ਲ ਸਾਈਟ ’ਤੇ ਸਿੱਖ ਗੁਰੂ ਸਾਹਿਬਾਨ ਦੀਆਂ ਇਤਰਾਜਯੋਗ ਤਸਵੀਰਾਂ ਪਾਉਣ ਵਿਰੁੱਧ ਪੁਲੀਸ ਨੂੰ ਦਿੱਤੀ ਸ਼ਿਕਾਇਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਾਰਚ:
ਸ਼ੋਸ਼ਲ ਸਾਈਟ ਇੰਸਟਾਗ੍ਰਾਮ ਉਪਰ ਕਿਸੇ ਸ਼ਰਾਰਤੀ ਅਨਸਰ ਵੱਲੋਂ ਸਿੱਖ ਗੁਰੂ ਸਾਹਿਬਾਨ ਦੀਆਂ ਇਤਰਾਜ ਯੋਗ ਤਸਵੀਰਾਂ ਪਾਏ ਜਾਣ ਕਾਰਨ ਦੁਨੀਆ ਭਰ ਵਿੱਚ ਸਿੱਖ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਹਨਾਂ ਤਸਵੀਰਾਂ ਦਾ ਸਖਤ ਨੋਟਿਸ ਲੈਂਦਿਆਂ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਆਬਿਆਨਾ ਨੇ ਇਸ ਸਬੰਧੀ ਸਾਈਬਰ ਕ੍ਰਾਈਮ ਪੰਜਾਬ ਸੈਲ ਦੇ ਮੁਖੀ ਨੂੰ ਲਿਖਤੀ ਸ਼ਿਕਾਇਤ ਦਿਤੀ ਹੈ।
ਸ੍ਰੀ ਅਮਨਦੀਪ ਸਿੰਘ ਆਬਿਆਨਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਸ਼ੋਸ਼ਲ ਸਾਈਟ ਇੰਸਟਾਗ੍ਰਾਮ ਉਪਰ ਕਿਸੇ ਸ਼ਰਾਰਤੀ ਅਨਸਰ ਨੇ ਸਿੱਖ ਗੁਰੂ ਸਾਹਿਬਾਨ ਦੀਆਂ ਬਹੁਤ ਇਤਰਾਜਯੋਗ ਤਸਵੀਰਾਂ ਬਣਾ ਕੇ ਪਾਈਆਂ ਹੋਈਆਂ ਹਨ, ਇਸਦੇ ਨਾਲ ਹੀ ਸਿੱਖ ਗੁਰੂ ਸਾਹਿਬਾਨ ਬਾਰੇ ਅਸਲੀਲ ਗੱਲਾਂ ਵੀ ਲਿਖੀਆਂ ਗਈਆਂ ਹਨ। ਉਹਨਾਂ ਕਿਹਾ ਕਿ ਸ਼ੋਸ਼ਲ ਸਾਈਟ ਇੰਸਟਾਗ੍ਰਾਮ ਉਪਰ ‘ਦੀ ਟਰੂ ਸ਼ਿਟ’ ਨਾਮ ਦਾ ਅਕਾਉੱਟ ਬਣਿਆ ਹੋਇਆ ਹੈ, ਜਿਸ ਉਪਰ ਵਾਰ ਵਾਰ ਸਿੱਖ ਗੁਰੂ ਸਾਹਿਬਾਨ ਦੀਆਂ ਫੋਟੋਆਂ ਬਹੁਤ ਗਲਤ ਢੰਗ ਨਾਲ ਪੇਸ਼ ਕੀਤੀਆਂ ਗਈਆਂ ਹਨ ਅਤੇ ਬਹੁਤ ਭੱਦੀ ਸ਼ਬਦਾਵਲੀ ਲਿਖੀ ਗਈ ਹੈ। ਉਹਨਾਂ ਕਿਹਾ ਕਿ ਇਸ ਘਟਨਾਂ ਕਾਰਨ ਪੂਰੀ ਦੁਨੀਆਂ ਵਿਚ ਰਹਿੰਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਹਨਾਂ ਮੰਗ ਕੀਤੀ ਹੈ ਕਿ ਇਸ ਸ਼ਰਾਰਤੀ ਅਨਸਰ ਦਾ ਜਲਦੀ ਪਤਾ ਲਗਾ ਕੇ ਉਸ ਵਿਰੁਧ ਸਖਤ ਕਾਰਵਾਈ ਕੀਤੀ ਜਾਵੇ ਅਤੇ ਇਸਦੇ ਨਾਲ ਹੀ ਸ਼ੋਸ਼ਲ ਸਾਈਟ ਇੰਸਟਾਗ੍ਰਾਮ ਵਿਰੁਧ ਵੀ ਕਾਰਵਾਈ ਕੀਤੀ ਜਾਵੇ,ਜਿਸ ਉਪਰ ਅਜਿਹੇ ਅਕਾਊਂਟ ਬਣਾਂ ਕੇ ਸਿੱਖ ਗੁਰੂ ਸਾਹਿਬਾਨ ਦਾ ਨਿਰਾਦਰ ਕੀਤਾ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …