Nabaz-e-punjab.com

ਮੁਹਾਲੀ ਪੁਲੀਸ ਵੱਲੋਂ 550 ਪੇਇੰਗ ਗੈਸਟ (ਪੀਜੀ) ਦੀ ਕੀਤੀ ਅਚਨਚੇਤ ਚੈਕਿੰਗ, 60 ਕੇਸ ਦਰਜ

ਕਿਰਾਏਦਾਰਾਂ ਤੇ ਪੀਜੀ ਮਾਲਕਾਂ ਦੇ ਖ਼ਿਲਾਫ਼ ਮੁਹਾਲੀ ਪੁਲੀਸ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੁਲਾਈ:
ਮੁਹਾਲੀ ਪੁਲੀਸ ਵੱਲੋਂ ਅੱਜ ਪੇਇੰਗ ਗੈਸਟ (ਪੀਜੀ) ਖ਼ਿਲਾਫ਼ ਵੱਡੇ ਪੱਧਰ ’ਤੇ ਅਚਨਚੇਤ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਪੀਜੀ ਵਿੱਚ ਰਹਿੰਦੇ ਵਿਅਕਤੀਆਂ ਅਤੇ ਹੋਰ ਕਿਰਾਏਦਾਰਾਂ ਦੇ ਦਸਤਾਵੇਜ਼ ਤੇ ਹੋਰ ਵੇਰਵੇ ਜਾਂਚੇ ਗਏ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 60 ਕੇਸ ਦਰਜ ਕੀਤੇ ਗਏ। ਪੀਜੀ ਦੇ ਖ਼ਿਲਾਫ਼ ਮੁਹਾਲੀ ਪੁਲੀਸ ਦੀ ਹੁਣ ਤੱਕ ਇਹ ਸਭ ਤੋਂ ਵੱਡੀ ਕਾਰਵਾਈ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲੀਸ ਮੁਖੀ ਸ੍ਰ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ ਅਤੇ ਐਸਪੀ (ਐਚ) ਗੁਰਸੇਵਕ ਸਿੰਘ ਬਰਾੜ ਦੀ ਅਗਵਾਈ ਹੇਠ ਪੀਜੀ ਖ਼ਿਲਾਫ਼ ਇਹ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਸਬ-ਡਿਵੀਜ਼ਨ ਸ਼ਹਿਰੀ-1 ਅਤੇ ਸਬ-ਡਿਵੀਜ਼ਨ ਸ਼ਹਿਰੀ-2 ਵਿੱਚ ਪੈਂਦੇ ਰਿਹਾਇਸ਼ੀ ਏਰੀਆ ਵਿੱਚ ਪੀਜੀ ਅਤੇ ਕਿਰਾਏ ਦੇ ਮਕਾਨਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ 13 ਡੀਐਸਪੀ, 81 ਐਨਜੀਓ, 213 ਈਪੀਓ (ਪੁਰਸ਼) ਅਤੇ 106 ਈਪੀਓ (ਮਹਿਲਾ) ਸਮੇਤ ਕੁੱਲ 414 ਮੁਲਾਜ਼ਮਾਂ ’ਤੇ ਆਧਾਰਿਤ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਗਿਆ।
ਐਸਐਸਪੀ ਨੇ ਦੱਸਿਆ ਕਿ ਇਨ੍ਹਾਂ ਟੀਮ ਨੇ ਸਬ-ਡਿਵੀਜ਼ਨ ਸ਼ਹਿਰੀ-1 ਅਧੀਨ ਪੈਂਦੇ ਕਰੀਬ 300 ਪੀ.ਜੀ. ਅਤੇ ਸਬ-ਡਿਵੀਜ਼ਨ ਸ਼ਹਿਰੀ-2 ਅਧੀਨ ਪੈਂਦੇ ਕਰੀਬ 250 ਪੀਜੀ ਅਤੇ ਇਨ੍ਹਾਂ ਵਿੱਚ ਰਹਿੰਦੇ ਵਿਅਕਤੀਆਂ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪੁਲੀਸ ਦੇ ਧਿਆਨ ਵਿੱਚ ਆਇਆ ਸੀ ਕਿ ਕੁਝ ਮਕਾਨ ਮਾਲਕਾਂ ਵੱਲੋਂ ਆਪਣੇ ਮਕਾਨਾਂ ਵਿੱਚ ਬਿਨਾਂ ਪੜਤਾਲ ਤੋਂ ਪੇਇੰਗ ਗੈਸਟ ਅਤੇ ਕਿਰਾਏਦਾਰ ਰੱਖੇ ਹੋਏ ਹਨ। ਜਿਸ ਮਗਰੋਂ ਇਹ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜਿਨ੍ਹਾਂ ਮਕਾਨ ਮਾਲਕਾਂ ਨੇ ਆਪਣੇ ਮਕਾਨਾਂ ਵਿੱਚ ਬਿਨਾਂ ਮਨਜ਼ੂਰੀ ਅਤੇ ਬਿਨਾਂ ਪੜਤਾਲ ਤੋਂ ਪੀਜੀ ਅਤੇ ਕਿਰਾਏਦਾਰ ਰੱਖੇ ਹੋਏ ਸਨ, ਉਨ੍ਹਾਂ ਮਕਾਨ ਮਾਲਕਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 188 ਤਹਿਤ 60 ਕੇਸ ਦਰਜ ਕੀਤੇ ਗਏ।
ਸ੍ਰੀ ਭੁੱਲਰ ਨੇ ਉਨ੍ਹਾਂ ਮਕਾਨ ਮਾਲਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਆਪਣੇ ਮਕਾਨਾਂ ਵਿੱਚ ਪੀਜੀ ਜਾਂ ਕਿਰਾਏਦਾਰ ਰੱਖੇ ਹੋਏ ਹਨ, ਉਹ ਆਪਣੇ ਕਿਰਾਏਦਾਰਾਂ ਦੀ ਤੁਰੰਤ ਪੁਲੀਸ ਵੈਰੀਫਿਕੇਸ਼ਨ ਕਰਵਾਈ ਜਾਵੇ। ਭਵਿੱਖ ਵਿੱਚ ਵੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਪੀਜੀ ਅਤੇ ਮਕਾਨ ਮਾਲਕਾਂ ਦੇ ਖ਼ਿਲਾਫ਼ ਬਿਨਾਂ ਪੜਤਾਲ ਤੋਂ ਪੀਜੀ ਅਤੇ ਕਿਰਾਏਦਾਰ ਰੱਖਣਗੇ, ਉਨ੍ਹਾਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਨਬਜ਼-ਏ-ਪੰਜਾਬ, ਮੁਹਾਲ…