Share on Facebook Share on Twitter Share on Google+ Share on Pinterest Share on Linkedin ਬੱਬਰ ਖਾਲਸਾ ਦੇ ਕਾਰਕੁਨ ਦੇ ਪੁਲੀਸ ਰਿਮਾਂਡ ’ਚ 3 ਦਿਨ ਦਾ ਹੋਰ ਵਾਧਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ: ਮੁਹਾਲੀ ਪੁਲੀਸ ਵੱਲੋਂ ਪਿਛਲੇ ਦਿਨੀਂ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਬੱਬਰ ਖਾਲਸਾ ਦੇ ਕਾਰਕੁਨ ਦਿਲਾਵਰ ਸਿੰਘ ਨੂੰ ਪਹਿਲਾਂ ਦਿੱਤਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਸ਼ੁੱਕਰਵਾਰ ਨੂੰ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਾਂਚ ਅਧਿਕਾਰੀ ਨੇ ਮੁਲਜ਼ਮ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਪਿਛਲੇ ਸਾਲ ਇੱਥੋਂ ਦੇ ਫੇਜ਼-1 ਥਾਣੇ ਵਿੱਚ ਵੱਖ ਵੱਖ ਧਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਮੁਲਜ਼ਮ ’ਤੇ ਖਾਲਿਸਤਾਨ ਪੱਖੀ ਮੂਵਮੈਂਟ ਚਲਾਉਣ ਦਾ ਦੋਸ਼ ਹੈ। ਹਾਲ ਹੀ ਵਿੱਚ ਉਸ ਨੂੰ ਸਾਊਦੀ ਅਰਬ ਦੀ ਸਰਕਾਰ ਵੱਲੋਂ ਡਿਪੋਟ ਕਰਕੇ ਵਾਪਸ ਭਾਰਤ ਭੇਜਿਆ ਗਿਆ ਸੀ। ਜਿਸ ਨੂੰ ਦਿੱਲੀ ਹਵਾਈ ਅੱਡੇ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਂਚ ਅਧਿਕਾਰੀ ਨੇ ਕਿਹਾ ਕਿ ਮੁਲਜ਼ਮ ਤੋਂ ਲੈਪਟਾਪ ਅਤੇ ਹਾਰਡ ਡਿਸਕ ਬਰਾਮਦ ਕਰਨੀ ਹੈ ਅਤੇ ਅਤਿਵਾਦੀ ਸਰਗਰਮੀਆਂ ਬਾਰੇ ਪੁੱਛਗਿੱਛ ਕਰਕੇ ਉਸ ਦੇ ਸਾਥੀਆਂ ਬਾਰੇ ਪਤਾ ਲਗਾਉਣਾ ਹੈ। ਦਿਲਾਵਰ ਸਿੰਘ ਨੇ ਪੰਜਾਬ ਵਿੱਚ ਮੁੜ ਤੋਂ ਖਾੜਕੂ ਲਹਿਰ ਸੁਰਜੀਤ ਕਰਨ ਅਤੇ ਇੱਥੇ ਲੁਕ ਛਿਪ ਕੇ ਰਹਿ ਰਹੇ ਬੱਬਰ ਖਾਲਸਾ ਨਾਲ ਸਬੰਧਤ ਕਾਰਕੁਨਾਂ ਨੂੰ ਮਾਰੂ ਹਥਿਆਰ ਖਰੀਦਣ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਗਏ ਸਨ ਅਤੇ ਉਹ ਪਾਕਿਸਤਾਨ ਵਿੱਚ ਬੈਠੇ ਖਾੜਕੂਆਂ ਦੇ ਲਗਾਤਾਰ ਸੰਪਰਕ ਵਿੱਚ ਸੀ। ਦੁਸ਼ਮਣ ਦੇਸ਼ ਵਿੱਚ ਬੈਠੇ ਅਤਿਵਾਦੀ ਭਾਰਤ ਖ਼ਿਲਾਫ਼ ਦੇਸ਼ ਧ੍ਰੋਹ ਦੀਆਂ ਕਾਰਵਾਈਆਂ ਵਿੱਚ ਸ਼ਾਮਲ ਹਨ। ਪੁਲੀਸ ਮੁਤਾਬਕ ਦਿਲਾਵਰ ਸਿੰਘ 2010 ਤੋਂ ਸਾਊਦੀ ਅਰਬ ਵਿੱਚ ਰਹਿ ਰਿਹਾ ਸੀ ਅਤੇ ਮੁਹਾਲੀ ਪੁਲੀਸ ਵੱਲੋਂ ਉਸ ਦੇ ਖ਼ਿਲਾਫ਼ ਰੈਡ ਕਾਰਨਰ ਨੋਟਿਸ ਜਾਰੀ ਕਰਵਾਉਣ ਉਪਰੰਤ ਉੱਥੋਂ ਦੀ ਸਰਕਾਰ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਹ ਪਿਛਲੇ 8 ਮਹੀਨਿਆਂ ਤੋਂ ਸਾਊਦੀ ਅਰਬ ਦੀ ਜੇਲ੍ਹ ਵਿੱਚ ਸੀ। ਉਧਰ, ਬਚਾਅ ਪੱਖ ਦੇ ਵਕੀਲਾਂ ਨੇ ਪੁਲੀਸ ਰਿਮਾਂਡ ਦੀ ਮੰਗ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਪਿਛਲੇ ਕਈ ਦਿਨਾਂ ਤੋਂ ਪੁਲੀਸ ਦੀ ਹਿਰਾਸਤ ਵਿੱਚ ਹੈ ਅਤੇ ਪੁਲੀਸ ਉਸ ਤੋਂ ਲੋੜੀਂਦੀ ਪੁੱਛਗਿੱਛ ਕਰ ਚੁੱਕੀ ਹੈ। ਲਿਹਾਜ਼ਾ ਮੁਲਜ਼ਮ ਨੂੰ ਨਿਆਇਕ ਹਿਰਾਸਤ ਵਿੱਚ ਭੇਜਿਆ ਜਾਵੇ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮ ਨੂੰ ਮੁੜ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ