Share on Facebook Share on Twitter Share on Google+ Share on Pinterest Share on Linkedin ਪੁਲੀਸ ਹਿਰਾਸਤੀ ਮੌਤ: ਲੋਕ ਇਨਸਾਫ਼ ਪਾਰਟੀ ਦੇ ਕਾਰਕੁਨਾਂ ਵੱਲੋਂ ਮੋਮਬੱਤੀ ਮਾਰਚ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਈ: ਜ਼ਿਲ੍ਹਾ ਫਰੀਦਕੋਟ ਵਿੱਚ ਬੀਤੇ ਦਿਨੀਂ ਪੁਲੀਸ ਹਿਰਾਸਤ ਵਿੱਚ ਮਾਰੇ ਗਏ ਨੌਜਵਾਨ ਜਸਪਾਲ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਮੁਹਾਲੀ ਵਿੱਚ ਲੋਕ ਸੜਕਾਂ ’ਤੇ ਉੱਤਰ ਆਏ। ਲੋਕ ਇਨਸਾਫ਼ ਪਾਰਟੀ ਦੇ ਕਾਰਕੁਨਾਂ ਨੇ ਮੋਮਬੱਤੀ ਮਾਰਚ ਕੱਢ ਕੇ ਪੰਜਾਬ ਪੁਲੀਸ ਦੇ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਪੁਲੀਸ ਦਾ ਗੁੰਡਾ ਰਾਜ ਖ਼ਤਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਹਿਲਾਂ ਪਿਛਲੀ ਅਕਾਲੀ ਸਰਕਾਰ ਦੌਰਾਨ ਇਨਸਾਫ਼ ਮੰਗ ਰਹੇ ਲੋਕਾਂ ’ਤੇ ਸ਼ਰ੍ਹੇਆਮ ਗੋਲੀਆਂ ਚਲਾ ਕੇ ਦੋ ਨੌਜਵਾਨ ਸ਼ਹੀਦ ਕਰ ਦਿੱਤੇ ਗਏ ਹਨ ਅਤੇ ਹੁਣ ਕੈਪਟਨ ਸਰਕਾਰ ਦੇ ਸ਼ਾਸ਼ਨ ਵਿੱਚ ਪੁਲੀਸ ਨੇ ਧੱਕੇਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਦਿੱਤੀਆਂ ਹਨ। ਇਸ ਮੌਕੇ ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਆਗੂ ਸੰਨੀ ਬਰਾੜ, ਜਰਨੈਲ ਸਿੰਘ ਬੈਂਸ, ਕਰਨਲ ਅਵਤਾਰ ਸਿੰਘ, ਵਕੀਲ ਤੇਜਿੰਦਰ ਸਿੰਘ, ਲਾਡੀ ਪੰਨੂ, ਸੱਜਣ ਸਿੰਘ, ਅੰਮ੍ਰਿਤ ਗਰੇਵਾਲ, ਦਰਸ਼ਨ ਸਿੰਘ ਖਟਕੜ, ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ