Share on Facebook Share on Twitter Share on Google+ Share on Pinterest Share on Linkedin ਫ਼ਰਜ਼ੀ ਪੁਲੀਸ ਮੁਕਾਬਲਾ: ਪੁਲੀਸ ਅਫ਼ਸਰਾਂ ਨੂੰ ਸਜ਼ਾ ਸੁਣਾਉਣ ਦੀ ਕਾਰਵਾਈ ਮੁੜ ਟਲੀ ਸੀਬੀਆਈ ਅਦਾਲਤ ਵੱਲੋਂ ਹੁਣ ਦੋਸ਼ੀਆਂ ਨੂੰ ਸੋਮਵਾਰ ਨੂੰ ਸੁਣਾਈ ਜਾਵੇਗੀ ਸਜ਼ਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਨਵੰਬਰ: ਮੁਹਾਲੀ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ ਤਿੰਨ ਦਹਾਕੇ ਪੁਰਾਣੇ ਫ਼ਰਜ਼ੀ ਪੁਲੀਸ ਮੁਕਾਬਲੇ ਵਿੱਚ ਪੰਜਾਬ ਪੁਲੀਸ ਦੇ ਦੋ ਸੇਵਾਮੁਕਤ ਅਫ਼ਸਰਾਂ ਸਬ ਇੰਸਪੈਕਟਰ ਸ਼ਮਸ਼ੇਰ ਸਿੰਘ ਅਤੇ ਏਐਸਆਈ ਜਗਤਾਰ ਸਿੰਘ ਨੂੰ ਅੱਜ ਸਜਾ ਸੁਣਾਉਣ ਦੀ ਕਾਰਵਾਈ ਫਿਰ ਤੋਂ ਟਲ ਗਈ ਹੈ। ਪੀੜਤ ਪਰਿਵਾਰ ਦੇ ਵਕੀਲਾਂ ਸਰਬਜੀਤ ਸਿੰਘ, ਜਗਜੀਤ ਸਿੰਘ ਅਤੇ ਪੁਸ਼ਪਿੰਦਰ ਸਿੰਘ ਨੱਤ ਨੇ ਦੱਸਿਆ ਕਿ ਭਲਕੇ 5 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੇ ਮੱਦੇਨਜ਼ਰ ਪਟਿਆਲਾ ਜੇਲ੍ਹ ਵਿੱਚ ਬੰਦ ਉਕਤ ਦੋਵੇਂ ਸਾਬਕਾ ਪੁਲੀਸ ਅਫ਼ਸਰਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਇਸ ਸਬੰਧੀ ਪੁਲੀਸ ਅਤੇ ਜੇਲ੍ਹ ਪ੍ਰਸ਼ਾਸਨ ਨੇ ਆਪਣਾ ਪੱਖ ਰੱਖਦਿਆਂ ਅਦਾਲਤ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਆਉਣ ਕਾਰਨ ਵੱਡੀ ਮਾਤਰਾ ਵਿੱਚ ਪੁਲੀਸ ਜਵਾਨਾਂ ਦੀ ਸੁਰੱਖਿਆ ਪ੍ਰਬੰਧਾਂ ਸਬੰਧੀ ਡਿਊਟੀਆਂ ਲਾਈਆਂ ਹਨ। ਜਿਸ ਕਾਰਨ ਦੋਸ਼ੀਆਂ ਨੂੰ ਅਦਾਲਤ ਵਿੱਚ ਲੈ ਕੇ ਆਉਣ ਲਈ ਲੋੜੀਂਦੀ ਗਾਰਦ ਮੁਹੱਈਆ ਨਹੀਂ ਹੋ ਸਕੀ। ਸੀਬੀਆਈ ਅਦਾਲਤ ਵੱਲੋਂ ਹੁਣ ਦੋਸ਼ੀਆਂ ਨੂੰ ਸੋਮਵਾਰ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਮਾਮਲੇ ਵਿੱਚ ਨਾਮਜ਼ਦ ਦੋ ਹੋਰ ਪੁਲੀਸ ਅਫ਼ਸਰਾਂ ਇੰਸਪੈਕਟਰ ਪੂਰਨ ਸਿੰਘ ਅਤੇ ਏਐਸਆਈ ਜਗੀਰ ਸਿੰਘ ਦੀ ਟਰਾਇਲ ਦੌਰਾਨ ਮੌਤ ਹੋ ਚੁੱਕੀ ਹੈ। ਅਪਰੈਲ 1993 ਵਿੱਚ ਥਾਣਾ ਸਦਰ ਤਰਨ ਤਾਰਨ ਦੀ ਪੁਲੀਸ ਨੇ ਸਿੱਖ ਨੌਜਵਾਨ ਹਰਬੰਸ ਸਿੰਘ ਵਾਸੀ ਓਬੋਕੇ (ਤਰਨ ਤਾਰਨ) ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਸੀ ਅਤੇ 15 ਅਪਰੈਲ 1993 ਨੂੰ ਤਰਨ ਤਾਰਨ ਜ਼ਿਲ੍ਹੇ ਦੀ ਪੁਲੀਸ ਹਥਿਆਰ ਬਰਾਮਦ ਕਰਵਾਉਣ ਲਈ ਸਿੱਖ ਨੌਜਵਾਨ ਹਰਬੰਸ ਸਿੰਘ ਨੂੰ ਆਪਣੇ ਨਾਲ ਲੈ ਕੇ ਜਾ ਰਹੀ ਸੀ ਕਿ ਰਸਤੇ ਵਿੱਚ ਖਾੜਕੂਆਂ ਨੇ ਪੁਲੀਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ ਸੀ। ਇਸ ਮੁਕਾਬਲੇ ਵਿੱਚ ਹਰਬੰਸ ਸਿੰਘ ਅਤੇ ਇਕ ਹੋਰ ਅਣਪਛਾਤਾ ਖਾੜਕੂ ਮਾਰਿਆ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੀ ਸੀਬੀਆਈ ਅਦਾਲਤ ਵਿੰਚ ਚੱਲ ਰਹੀ ਸੀ। ਕੇਸ ਦੀ ਸੁਣਵਾਈ ਦੌਰਾਨ ਬੀਤੀ 27 ਅਕਤੂਬਰ ਨੂੰ ਸੀਬੀਆਈ ਅਦਾਲਤ ਨੇ ਦੋ ਸੇਵਾਮੁਕਤ ਪੁਲੀਸ ਅਫ਼ਸਰਾਂ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਪਹਿਲਾਂ ਬੀਤੀ 2 ਨਵੰਬਰ ਨੂੰ ਸਜ਼ਾ ਸੁਣਾਉਣ ਲਈ ਕਿਹਾ ਸੀ ਪ੍ਰੰਤੂ ਵਕੀਲਾਂ ਦੀ ਹੜਤਾਲ ਕਾਰਨ ਦੋਸ਼ੀਆਂ ਦੇ ਵਕੀਲ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਇਹ ਕਾਰਵਾਈ ਅੱਜ 4 ਨਵੰਬਰ ਨੂੰ ਹੋਣੀ ਸੀ ਪਰ ਅੱਜ ਵੀ ਇਹ ਕਾਰਵਾਈ ਸੋਮਵਾਰ ਤੱਕ ਅੱਗੇ ਟਲ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ