ਪੁਲੀਸ ਵਧੀਕੀਆਂ: ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਪੀੜਤ ਐਨਆਰਆਈ ਅੌਰਤ ਵੱਲੋਂ ਗਣਤੰਤਰ ਦਿਵਸ ’ਤੇ ਮੁੱਖ ਮੰਤਰੀ ਦੀ ਕੋਠੀ ਅੱਗੇ ਗੁਪਤ ਐਕਸ਼ਨ ਕਰਨ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ:
ਪੰਜਾਬ ਸਰਕਾਰ ਅਤੇ ਪੁਲੀਸ ਵਧੀਕੀਆਂ ਦੇ ਖ਼ਿਲਾਫ਼ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਨੇ ਆਪ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਸੋਮਵਾਰ ਨੂੰ ਮੁਹਾਲੀ ਵਿੱਚ ਪੀੜਤ ਪਰਿਵਾਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ।
ਐਨਆਰਆਈ ਅੌਰਤ ਜੋਗਿੰਦਰ ਕੌਰ ਸੰਧੂ ਨੇ ਪੁਲੀਸ ’ਤੇ ਉਸ ਦੀ ਕੋਠੀ ਵੇਚਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਇੱਕ ਪਾਸੇ ਮੁੱਖ ਮੰਤਰੀ ਪ੍ਰਵਾਸੀ ਪੰਜਾਬੀਆਂ ਦੀਆਂ ਜਾਇਦਾਦਾਂ ਦੀ ਰਾਖੀ ਕਰਨ ਦਾ ਵਚਨ ਦਿੰਦੇ ਹਨ, ਦੂਜੇ ਪਾਸੇ ਉਹ ਲੰਮੇ ਸਮੇਂ ਤੋਂ ਇਨਸਾਫ਼ ਲਈ ਥਾਣਿਆਂ ਵਿੱਚ ਖੱਜਲ ਹੋ ਰਹੀ ਹੈ। ਉਸ ਨੇ ਕਈ ਵਾਰ ਮੁੱਖ ਮੰਤਰੀ ਨੂੰ ਮਿਲਣ ਦੀ ਕੋਸ਼ਿਸ਼ ਵੀ ਕੀਤੀ ਲੇਕਿਨ ਸੁਰੱਖਿਆ ਕਰਨੀ ਉਨ੍ਹਾਂ ਨੂੰ ਗੇਟ ਤੋਂ ਅੰਦਰ ਹੀ ਜਾਣ ਨਹੀਂ ਦਿੰਦੇ। ਉਨ੍ਹਾਂ ਐਲਾਨ ਕੀਤਾ ਕਿ ਉਹ ਹੁਣ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਮੁੱਖ ਮੰਤਰੀ ਦੀ ਕੋਠੀ ਅੱਗੇ ਗੁਪਤ ਐਕਸ਼ਨ ਕਰੇਗੀ।
ਬਲਵਿੰਦਰ ਸਿੰਘ ਕੁੰਭੜਾ ਨੇ ਰੋਸ ਪ੍ਰਦਰਸ਼ਨ ਦੌਰਾਨ ਕਈ ਪੀੜਤ ਪਰਿਵਾਰਾਂ ਨੂੰ ਮੀਡੀਆ ਅੱਗੇ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਿੰਡ ਅੌਰਤ ਜਯੋਤਸਣਾ ਪਤਨੀ ਗਗਨਦੀਪ ਕੁਮਾਰ, ਬਲਵਿੰਦਰ ਸਿੰਘ ਵਾਸੀ ਗੁਲਮੋਹਰ ਸਿਟੀ ਖਰੜ, ਹਰਜਿੰਦਰ ਸਿੰਘ ਹੈਰੀ ਵਾਸੀ ਸੈਕਟਰ-71 ਇਨਸਾਫ਼ ਲਈ ਥਾਣਿਆਂ ਵਿੱਚ ਖੱਜਲ-ਖੁਆਰ ਹੋ ਰਹੇ ਹਨ ਪਰ ਕੋਈ ਅਧਿਕਾਰੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਜਿਸ ਕਾਰਨ ਉਨ੍ਹਾਂ ਨੂੰ ਅੱਜ ਕੜਾਕੇ ਦੀ ਠੰਢ ਵਿੱਚ ਮੁੱਖ ਮੰਤਰੀ ਦਾ ਪੁਤਲਾ ਸਾੜਨ ਲਈ ਮਜਬੂਰ ਹੋਣਾ ਪਿਆ ਹੈ।
ਜਯੋਤਸਣਾ ਨੇ ਦੱਸਿਆ ਕਿ ਪਤੀ ਹਨੀ ਟਰੈਪ ਮਾਮਲੇ ਵਿੱਚ ਦੇ ਪਤੀ ਖ਼ਿਲਾਫ਼ ਬਲਾਤਕਾਰ ਦਾ ਝੂਠਾ ਕੇਸ ਦਰਜ ਕੀਤਾ ਗਿਆ ਹੈ। ਇਸ ਕਾਰਵਾਈ ਤੋਂ ਬਾਅਦ ਉਸ ਦਾ ਪਤੀ ਭੇਤਭਰੀ ਹਾਲਤ ਵਿੱਚ ਲਾਪਤਾ ਹੈ ਲੇਕਿਨ ਪੁਲੀਸ ਰੋਜ਼ਾਨਾ ਉਸ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਨੂੰ ਥਾਣੇ ਸੱਦ ਕੇ ਬਿਠਾ ਰੱਖਦੇ ਹਨ। ਇੰਜ ਹੀ ਕਈ ਹੋਰਨਾਂ ਪੀੜਤਾਂ ਨੇ ਵੀ ਆਪਬੀਤੀ ਦੱਸੀ।
ਇਸ ਮੌਕੇ ਹਿਊਮਨ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸ਼ਵਿੰਦਰ ਸਿੰਘ ਲੱਖੋਵਾਲ, ਡਾ. ਅੰਬੇਦਕਰ ਭਲਾਈ ਮੰਚ ਦੇ ਪ੍ਰਧਾਨ ਕ੍ਰਿਪਾਲ ਸਿੰਘ ਮੁੰਡੀ ਖਰੜ, ਬਸਪਾ ਆਗੂ ਸੁਖਦੇਵ ਸਿੰਘ ਚੱਪੜਚਿੜੀ, ਸਮਾਜ ਸੇਵੀ ਬਿਕਰਮ ਸਿੰਘ ਬਾਕਰਪੁਰ, ਬਰਿੰਦਰ ਕੁਮਾਰ ਕੁੰਭੜਾ, ਅਮਿਤ ਕੁਮਾਰ ਜ਼ੀਰਕਪੁਰ, ਨਵਦੀਪ ਕੁਮਾਰ, ਕਰਮਵੀਰ ਸਿੰਘ, ਸੌਰਵ ਕੁਮਾਰ, ਬਲਵਿੰਦਰ ਮਾਣਕਪੁਰ ਕੱਲਰ, ਤਜਿੰਦਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…