ਪਿੰਡ ਸੰਭਾਲਕੀ ਨੇੜਿਓਂ ਪੁਲੀਸ ਨੂੰ ਲਾਪਤਾ ਨੌਜਵਾਨ ਦੀ ਲਾਸ਼ ਮਿਲੀ

ਜਰਮਨ ਕੰਪਨੀ ਵਿੱਚ ਨੌਕਰੀ ਕਰਦਾ ਸੀ ਜਸਕਰਨ, 29 ਅਕਤੂਬਰ ਤੋਂ ਸੀ ਲਾਪਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ:
ਸੋਹਾਣਾ ਪੁਲੀਸ ਨੇ ਇੱਥੋਂ ਦੇ ਨਜ਼ਦੀਕੀ ਪਿੰਡ ਸੰਭਾਲਕੀ ਨੇੜਿਓਂ ਝਾੜੀਆਂ ਦੇ ਪਿੱਛੇ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ। ਮ੍ਰਿਤਕ ਨੌਜਵਾਨ ਪਛਾਣ ਜਸਕਰਨ ਸਿੰਘ (28) ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਉਹ ਪਿਛਲੇ ਕਈ ਸਾਲਾਂ ਤੋਂ ਆਪਣੇ ਮਾਪਿਆਂ ਨਾਲ ਚੰਡੀਗੜ੍ਹ ਵਿੱਚ ਰਹਿ ਰਿਹਾ ਸੀ ਅਤੇ ਇੱਥੇ ਹੀ ਜਰਮਨ ਦੀ ਕਿਸੇ ਕੰਪਨੀ ਵਿੱਚ ਨੌਕਰੀ ਕਰਦਾ ਸੀ। ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਬਲਵਿੰਦਰ ਸਿੰਘ ਦੀ ਸ਼ਿਕਾਇਤ ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਧਾਰਾ 304 ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਨੌਜਵਾਨ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਸਕਰਨ ਸਿੰਘ ਦਾ ਉਸ ਦੀ ਪਤਨੀ ਨਾਲ ਝਗੜਾ ਚਲਦਾ ਸੀ ਅਤੇ ਉਹ ਕਾਫੀ ਸਮੇਂ ਤੋਂ ਇਕ ਦੂਜੇ ਤੋਂ ਅਲੱਗ-ਅਲੱਗ ਰਹਿੰਦੇ ਸਨ। ਉਨ੍ਹਾਂ ਦੱਸਿਆ ਕਿ ਉਸ ਦਾ ਬੇਟਾ ਬੀਤੀ 29 ਅਕਤੂਬਰ ਤੋਂ ਭੇਤਭਰੀ ਹਾਲਤ ਵਿੱਚ ਲਾਪਤਾ ਸੀ ਅਤੇ ਮੁਹਾਲੀ ਨੇੜਲੇ ਪਿੰਡ ਸੰਭਾਲਕੀ ਵਿੱਚ ਝਾੜੀਆਂ ਦੇ ਪਿੱਛੋਂ ਉਸ ਦੀ ਲਾਸ਼ ਮਿਲਣ ’ਤੇ ਉਨ੍ਹਾਂ ਸ਼ੱਕ ਜਾਹਰ ਕੀਤਾ ਕਿ ਉਸ ਦੇ ਬੇਟੇ ਨੂੰ ਸੋਚੀ ਸਮਝੀ ਸਾਜ਼ਿਸ਼ ਤਹਿਤ ਕਤਲ ਕਰਕੇ ਉਸ ਦੀ ਲਾਸ਼ ਨੂੰ ਟਿਕਾਣੇ ਲਗਾਉਣ ਦੀ ਨੀਅਤ ਨਾਲ ਝਾੜੀਆਂ ਦੇ ਪਿੱਛੇ ਸੁੱਟਿਆ ਗਿਆ ਹੈ। ਉਨ੍ਹਾਂ ਪੁਲੀਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਇਸ ਸਮੁੱਚੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਨ ਦੀ ਮੰਗ ਕੀਤੀ ਹੈ।
ਉਧਰ, ਜਾਂਚ ਅਧਿਕਾਰੀ ਅਤੇ ਏਐਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਮ੍ਰਿਤਕ ਨੌਜਵਾਨ ਦਾ ਸਰਕਾਰੀ ਹਸਪਤਾਲ ਵਿੱਚ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਵਿੱਸਰਾ ਜਾਂਚ ਲਈ ਕੈਮੀਕਲ ਲੈਬਾਰਟਰੀ ਵਿੱਚ ਭੇਜਿਆ ਗਿਆ ਹੈ ਅਤੇ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…