Share on Facebook Share on Twitter Share on Google+ Share on Pinterest Share on Linkedin ਗੈਂਗਰੇਪ: ਮੁਲਜ਼ਮ ਆਟੋ ਚਾਲਕ ਤੇ ਸਾਥੀ ਬਾਰੇ ਪੁਲੀਸ ਨੂੰ ਨਹੀਂ ਮਿਲਿਆ ਠੋਸ ਸੁਰਾਗ ਪੁਲੀਸ ਨੇ ਵੱਡੀ ਗਿਣਤੀ ਵਿੱਚ ਸ਼ੱਕੀ ਆਟੋ ਚਾਲਕਾਂ ਤੋਂ ਕੀਤੀ ਪੁੱਛਗਿੱਛ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ: ਇੱਥੋਂ ਦੇ ਵਾਈਪੀਐਸ ਚੌਕ ਨੇੜੇ ਸੁੰਨਸਾਨ ਇਲਾਕੇ ਵਿੱਚ ਨੈਨੀਤਾਲ ਦੀ ਲੜਕੀ ਨਾਲ ਵਾਪਰੀ ਸਮੂਹਿਕ ਬਜਰ ਜਨਾਹ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਨੂੰ ਅਜੇ ਤਾਈਂ ਮੁਲਜ਼ਮ ਆਟੋ ਚਾਲਕ ਅਤੇ ਉਸ ਦੇ ਸਾਥੀ ਬਾਰੇ ਕੋਈ ਠੋਸ ਸੁਰਾਗ ਨਹੀਂ ਮਿਲਿਆ ਹੈ। ਇਸ ਸਬੰਧੀ ਥਾਣਾ ਮਟੌਰ ਵਿੱਚ ਧਾਰਾ 276 ਤਹਿਤ ਕੇਸ ਅਣਪਛਾਤੇ ਆਟੋ ਚਾਲਕ ਅਤੇ ਉਸ ਦੇ ਦੋਸਤ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਮੁਖੀ ਅਤੇ ਏਐਸਪੀ (ਸਿਟੀ-1) ਮੈਡਮ ਅਸ਼ਵਨੀ ਗਟਿਆਲ ਨੇ ਦੱਸਿਆ ਕਿ ਪੁਲੀਸ ਵੱਖ ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ। ਬੀਤੇ ਦਿਨੀਂ ਅਤੇ ਅੱਜ ਦਿਨ ਵਿੱਚ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਤੋਂ ਮੁਹਾਲੀ ਅਤੇ ਮੁਹਾਲੀ ਤੋਂ ਚੰਡੀਗੜ੍ਹ ਲਈ ਚੱਲਦੇ ਸ਼ੱਕੀ ਆਟੋ ਚਾਲਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ। ਇਸ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਅਤੇ ਚੌਕਾਂ ਸਮੇਤ ਲੋਕਾਂ ਦੇ ਘਰਾਂ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਾਲੇ ਤੱਕ ਪੁਲੀਸ ਨੂੰ ਮੁਲਜ਼ਮਾਂ ਖ਼ਿਲਾਫ਼ ਕੋਈ ਠੋਸ ਸੁਰਾਗ ਨਹੀਂ ਮਿਲਿਆ ਹੈ। ਮੁੱਖ ਮੰਤਰੀ ਦੇ ਹੁਕਮਾਂ ’ਤੇ ਡੀਜੀਪੀ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਵਿੱਚ ਏਐਸਪੀ (ਸਿਟੀ-1) ਮੈਡਮ ਅਸ਼ਵਨੀ ਗਟਿਆਲ ਸਮੇਤ ਸਬ ਇੰਸਪੈਕਟਰ ਮੀਨਾ ਹੁੱਡਾ ਅਤੇ ਸਿਪਾਹੀ ਅਮਨਜੀਤ ਕੌਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਏਡੀਜੀਪੀ ਸ੍ਰੀਮਤੀ ਗੁਰਪ੍ਰੀਤ ਦਿਓ ਵੀ ਨਿੱਜੀ ਤੌਰ ’ਤੇ ਨਜ਼ਰਸਾਨੀ ਕਰ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੇਰ ਸ਼ਾਮ ਪੀੜਤ ਲੜਕੀ ਨੇ ਮੁਹਾਲੀ ਤੋਂ ਚੰਡੀਗੜ੍ਹ ਜਾਣ ਲਈ ਸੈਕਟਰ-70 ਤੋਂ ਥ੍ਰੀ-ਵ੍ਹੀਲਰ ਲਿਆ ਸੀ। ਸੜਕ ’ਤੇ ਸੰਘਣਾ ਹਨੇਰਾ ਛਾਇਆ ਹੋਣ ਕਾਰਨ ਆਟੋ ਚਾਲਕ ਤੇ ਉਸ ਦੇ ਦੋਸਤ ਦੀ ਨੀਅਤ ਖ਼ਰਾਬ ਹੋ ਗਈ ਅਤੇ ਉਨ੍ਹਾਂ ਨੇ ਵਾਈਵੀਐਸ ਚੌਕ ਨੇੜੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਨੇੜੇ ਧਰਨਾ ਪੁਆਇੰਟ ਨਜ਼ਦੀਕ ਆਟੋ ਵਿੱਚ ਸਵਾਰ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਬਾਅਦ ਵਿੱਚ ਆਟੋ ਚਾਲਕ ਅਤੇ ਉਸ ਦਾ ਦੋਸਤ ਮੌਕੇ ’ਤੇ ਫਰਾਰ ਹੋ ਗਏ। ਪੀੜਤ ਲੜਕੀ ਨੇ ਰਾਹਗੀਰਾਂ ਦੀ ਮਦਦ ਨਾਲ ਪੁਲੀਸ ਨੂੰ ਇਸ ਹਾਦਸੇ ਬਾਰੇ ਇਤਲਾਹ ਦਿੱਤੀ ਅਤੇ ਸੂਚਨਾ ਮਿਲਦੇ ਹੀ ਪੀਸੀਆਰ ਦੇ ਜਵਾਨ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਪੀੜਤ ਲੜਕੀ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ