Share on Facebook Share on Twitter Share on Google+ Share on Pinterest Share on Linkedin ਪਿੰਡਾਂ ’ਚੋਂ ਦੁਧਾਰੂ ਪਸ਼ੂ ਚੋਰੀ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲੀਸ: ਮਿਲਕਮੈਨ ਯੂਨੀਅਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਕਈ ਪਿੰਡਾਂ ’ਚੋਂ ਕਈ ਦੁਧਾਰੂ ਪਸ਼ੂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਪਸ਼ੂ ਪਾਲਕਾਂ ਵਿੱਚ ਕਾਫੀ ਦਹਿਸ਼ਤ ਪਾਈ ਜਾ ਰਹੀ ਹੈ। ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਇਲਾਕੇ ਵਿੱਚ ਦੁਧਾਰੂ ਪਸ਼ੂਆਂ ਦੇ ਚੋਰੀ ਹੋਣ ਦੀਆਂ ਲਗਾਤਾਰ ਵੱਧ ਰਹੀਆਂ ਵਾਰਦਾਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਜ਼ਿਲ੍ਹਾ ਪੁਲੀਸ ਤੋਂ ਮੰਗ ਕੀਤੀ ਕਿ ਪਸ਼ੂ ਚੋਰੀ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਅੱਜ ਇੱਥੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਮੁਹਾਲੀ ਵਿੱਚ ਕਾਫ਼ੀ ਸਮੇਂ ਤੋਂ ਲਗਾਤਾਰ ਦੁਧਾਰੂ ਪਸ਼ੂ ਚੋਰੀ ਹੋ ਰਹੇ ਹਨ। ਇਸ ਕਾਰਨ ਜਿੱਥੇ ਪਸ਼ੂ ਪਾਲਕਾਂ ਨੂੰ ਵਿੱਤੀ ਨੁਕਸਾਨ ਹੋ ਰਿਹਾ ਹੈ। ਉੱਥੇ ਦੁੱਧ ਦਾ ਕਾਰੋਬਾਰ ਬੰਦ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲੀਸ ਪਸ਼ੂ ਚੋਰੀ ਕਰਨ ਵਾਲੇ ਗਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਅਸਫਲ ਰਹੀ ਹੈ। ਜੇਕਰ ਪਸ਼ੂ ਪਾਲਕ ਮੱਝਾਂ ਚੋਰੀ ਕਰਨ ਵਾਲਿਆਂ ਦਾ ਪਿੱਛਾ ਕਰਦੇ ਹਨ ਤਾਂ ਉਹ ਪਸ਼ੂ ਪਾਲਕਾਂ ’ਤੇ ਹਮਲਾ ਕਰਨ ਦੀਆਂ ਧਮਕੀ ਦਿੰਦੇ ਹੋਏ ਫਰਾਰ ਹੋ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪਸ਼ੂ ਚੋਰੀ ਕਰਨ ਆਉਂਦੇ ਵਿਅਕਤੀ ਹਥਿਆਰਾਂ ਨਾਲ ਲੈਸ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਡੇਰਾਬੱਸੀ ਇਲਾਕੇ ਵਿੱਚ ਪਸ਼ੂ ਚੋਰੀ ਕਰਨ ਆਏ ਵਿਅਕਤੀਆਂ ਨੇ ਪਸ਼ੂ ਪਾਲਕ ’ਤੇ ਗੋਲੀਆਂ ਚਲਾ ਦਿੱਤੀਆਂ ਸਨ। ਜਿਸ ਨੂੰ ਤੁਰੰਤ ਸੈਕਟਰ 32 ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਪਸ਼ੂ ਚੋਰੀ ਦੀਆਂ ਵਾਰਦਾਤਾਂ ’ਚ ਵਾਧਾ ਹੋ ਰਿਹਾ ਹੈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਮਨਜੀਤ ਸਿੰਘ ਪ੍ਰਧਾਨ ਜ਼ੀਰਕਪੁਰ, ਬਰਖਾ ਸਿੰਘ ਪ੍ਰਧਾਨ ਡੇਰਾਬੱਸੀ, ਗੁਰਨਾਮ ਸਿੰਘ ਪ੍ਰਧਾਨ ਲਾਲੜੂ, ਮਨਜੀਤ ਸਿੰਘ ਹੁਲਕਾ, ਸੰਤ ਸਿੰਘ ਕੁਰੜੀ, ਨਰਿੰਦਰ ਸਿੰਘ ਸਿਆਊ, ਸਾਹਿਬ ਸਿੰਘ ਮੌਲੀ, ਸਤਪਾਲ ਸਿੰਘ ਸਵਾੜਾ, ਜਸਵੀਰ ਸਿੰਘ ਢਕੋਰਾ, ਸੁਭਾਸ਼ ਗੋਚਰ, ਗੁਰਦੀਪ ਸਿੰਘ, ਭਗਤ ਸਿੰਘ ਕੰਸਾਲਾ, ਦਲਜੀਤ ਸਿੰਘ ਮਨਾਣਾ, ਹਰਜੰਗ ਸਿੰਘ ਚਡਿਆਲਾ, ਰਜਿੰਦਰ ਸਿੰਘ, ਸੁਰਿੰਦਰ ਸਿੰਘ ਬਰਿਆਲੀ, ਸਿਆਮ ਲਾਲ, ਪਰਦੀਪ ਸਿੰਘ, ਦਰਸ਼ਨ ਸਿੰਘ ਅਤੇ ਗੁਰਮੇਲ ਸਿੰਘ ਮੌਲੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ