ਤਿਉਹਾਰਾਂ ਦੇ ਮੱਦੇਨਜ਼ਰ ਪੁਲੀਸ ਨੇ ਮੁਹਾਲੀ ਜ਼ਿਲ੍ਹੇ ਵਿੱਚ ਸੁਰੱਖਿਆ ਵਧਾਈ: ਐਸਐਸਪੀ

ਗਸ਼ਤ ਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਥਾਣਿਆਂ ਵਿੱਚ ਹਥਿਆਰਬੰਦ ਰਿਜ਼ਰਵ ਪੁਲੀਸ ਤਾਇਨਾਤ

ਡੀਸੀ ਸ੍ਰੀਮਤੀ ਕਾਲੀਆ ਅਤੇ ਐਸਐਸਪੀ ਮਾਹਲ ਨੇ ਆਮ ਲੋਕਾਂ ਨੂੰ ਤਿਉਹਾਰਾਂ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ:
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਮੁਹਾਲੀ ਪੁਲੀਸ ਨੇ ਵੱਖ-ਵੱਖ ਨਾਜ਼ੁਕ ਥਾਵਾਂ ’ਤੇ ਸੁਰੱਖਿਆ ਵਧਾ ਦਿੱਤੀ ਹੈ ਤਾਂ ਕਿ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਜਾ ਸਕੇ। ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਐਸਐਸਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਹਾਲੀ ਪੁਲੀਸ ਨੇ ਰੋਕਥਾਮ ਉਪਾਵਾਂ ਤਹਿਤ ਲੋਕਾਂ ਖਾਸ ਕਰਕੇ ਅੌਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਈ ਖੇਤਰਾਂ ਵਿੱਚ ਗਸ਼ਤ ਅਤੇ ਨਾਕੇਬੰਦੀ ਤੇਜ਼ ਕਰ ਦਿੱਤੀ ਹੈ। ਵਿਭਾਗ ਨੇ ਵਿਸ਼ੇਸ਼ ਤੌਰ ‘ਤੇ ਧਾਰਮਿਕ ਸਥਾਨਾਂ ਅਤੇ ਬਾਜ਼ਾਰਾਂ ਨੂੰ ਜਾਣ ਵਾਲੇ ਰਸਤਿਆਂ ‘ਤੇ ਗਸ਼ਤ ਤੇਜ਼ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਹਨ।
ਸ੍ਰੀ ਮਾਹਲ ਨੇ ਦੱਸਿਆ ਕਿ ਗਸ਼ਤ ਤੇਜ਼ ਕਰ ਦਿੱਤੀ ਗਈ ਹੈ, ਜਦੋਂਕਿ ਧਾਰਮਿਕ ਸਥਾਨਾਂ ਨੂੰ ਵਾਲੇ ਰਸਤਿਆਂ ’ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲੀਸ ਨੇ ਵੱਡੀ ਤੈਨਾਤੀ ਤੋਂ ਇਲਾਵਾ ਸਾਦੇ ਕੱਪੜਿਆਂ ਵਿੱਚ ਵੀ ਮੁਲਾਜ਼ਮ ਤਾਇਨਾਤ ਕੀਤੇ ਹਨ ਤਾਂ ਜੋ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਸਕੇ। ਐਸਐਸਪੀ ਨੇ ਖੁਲਾਸਾ ਕੀਤਾ ਕਿ ਨਾਕਿਆਂ ਅਤੇ ਹੋਰ ਤਾਇਨਾਤੀ ਵਾਲੀਆਂ ਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਆਰਮਡ ਰਿਜ਼ਰਵ ਪੁਲੀਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਲਈ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਵਾਧੂ ਪੁਲੀਸ ਮੁਲਾਜ਼ਮ ਸੁਰੱਖਿਆ ਪ੍ਰਬੰਧਾਂ ਲਈ ਲਾਏ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੈਟਰੋਲਿੰਗ ਵੈਨਾਂ ਤੋਂ ਇਲਾਵਾ ਪੈਦਲ ਗਸ਼ਤ ਵੀ ਤੇਜ਼ ਕਰ ਦਿੱਤੀ ਗਈ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਅਤੇ ਐਸਐਸਪੀ ਨਵਜੋਤ ਸਿੰਘ ਮਾਹਲ ਨੇ ਵੀ ਲੋਕਾਂ ਨੂੰ ਤਿਉਹਾਰਾਂ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…