Share on Facebook Share on Twitter Share on Google+ Share on Pinterest Share on Linkedin ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲੀਸ ਸਖ਼ਤ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 6 ਮਈ: ਸਥਾਨਕ ਸ਼ਹਿਰ ਦੀ ਪੁਲਿਸ ਵੱਲੋਂ ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਸ.ਐਚ.ਓ ਜਤਿੰਦਰਪਾਲ ਸਿੰਘ ਜੇ.ਪੀ ਦੀ ਅਗਵਾਈ ਅਤੇ ਟਰੈਫਿਕ ਪੁਲਿਸ ਦੇ ਇੰਚਾਰਜ ਨਿੱਕਾ ਰਾਮ ਦੀ ਦੇਖ ਰੇਖ ਵਿਚ ਸਖ਼ਤਾਈ ਕੀਤੀ ਗਈ ਹੈ ਜਿਸ ਤਹਿਤ ਸਦਰ ਥਾਣੇ ਦੇ ਕਰਮਚਾਰੀਆਂ ਵੱਲੋਂ ਸਵੇਰ ਅਤੇ ਸ਼ਾਮ ਦੇ ਸਮੇਂ ਸਪੈਸ਼ਲ ਨਾਕੇਬੰਦੀ ਕਰਕੇ ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਣ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਟ੍ਰੈਫਿਕ ਪੁਲਿਸ ਵੱਲੋਂ ਇੰਚਾਰਜ ਨਿੱਕਾ ਰਾਮ ਦੀ ਦੇਖ ਰੇਖ ਵਿਚ ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤਾਈ ਨਾਲ ਪੇਸ਼ ਆਉਂਦਿਆਂ ਉਨ੍ਹਾਂ ਦੇ ਚਲਾਣ ਕੀਤੇ ਜਾ ਰਹੇ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਨਿੱਕਾ ਰਾਮ ਨੇ ਕਿਹਾ ਕਿ ਸ਼ਹਿਰ ਵਿਚ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਹ ਵਚਨਬੱਧ ਹਨ ਜਿਸ ਲਈ ਉਨ੍ਹਾਂ ਨੂੰ ਸ਼ਹਿਰ ਵਾਸੀਆਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਸ਼ਹਿਰ ਵਾਸੀਆਂਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਸਕੂਲਾਂ ਵਿਚ ਪੜਨ ਵਾਲੇ ਆਪਣੇ ਨਬਾਲਿਗ ਬੱਚਿਆਂ ਨੂੰ ਦੋ ਪਹੀਆ ਵਾਹਨ ਨਾ ਦਿੱਤੇ ਜਾਣ ਕਿਉਂਕਿ ਸਕੂਲੀ ਵਿਦਿਆਰਥੀ ਛੁੱਟੀ ਹੋਣ ਉਪਰੰਤ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹਨ ਜੋ ਸੜਕੀ ਹਾਦਸਿਆਂ ਦਾ ਕਾਰਨ ਬਣਦੇ ਹਨ। ਇਸ ਮੌਕੇ ਏ.ਐਸ.ਆਈ ਪ੍ਰਦੀਪ ਕੁਮਾਰ, ਮੁਖ ਮੁਨਸ਼ੀ ਟਰੈਫਿਕ ਰਣਜੀਤ ਸਿੰਘ ਭੱਕੂ ਮਾਮਾ, ਰਜਿੰਦਰ, ਗੁਰਵਿੰਦਰ ਸਿੰਘ, ਰਾਜਕੁਮਾਰ ਆਦਿ ਹਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ