ਕੁਰਾਲੀ ਵਿੱਚ ਸੁਰੱਖਿਆ ਪ੍ਰਬੰਧਾਂ ਸਬੰਧੀ ਪੁਲੀਸ ਕਰਮਚਾਰੀਆਂ ਵੱਲੋਂ ਤਲਾਸ਼ੀ ਅਭਿਆਨ ਸ਼ੁਰੂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਮਈ
ਕੁਰਾਲੀ ਪੁਲਿਸ ਵੱਲੋਂ ਐਸ.ਐਚ.ਓ ਜਤਿੰਦਰਪਾਲ ਸਿੰਘ ਥਾਣਾ ਮੁਖੀ ਕੁਰਾਲੀ ਦੀ ਅਗਵਾਈ ਹੇਠ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਤਲਾਸ਼ੀ ਕੀਤੀ ਗਈ ਜਿਸ ਤਹਿਤ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਪੁਲਿਸ ਕਰਮਚਾਰੀਆਂ ਨੇ ਚੈਕਿੰਗ ਕੀਤੀ। ਇਸ ਮੌਕੇ ਹੌਲਦਾਰ ਅਮਰੀਕ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਤਲਾਸ਼ੀ ਮੁਹਿੰਮ ਦੇ ਇਸ ਪੜਾਅ ਦੌਰਾਨ ਹੋਟਲਾਂ, ਰੇਲਵੇ ਸ਼ਟੇਸ਼ਨਾਂ, ਬੱਸ ਅੱਡਿਆਂ ਅਤੇ ਹੋਰ ਜਨਤਕ ਥਾਵਾਂ ਤੇ ਵੱਡੀ ਗਿਣਤੀ ਵਿੱਚ ਪੁਲਿਸ ਜਵਾਨਾਂ ਸਮੇਤ ਤਲਾਸ਼ੀ ਲੈ ਕੇ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਤਲਾਸ਼ੀ ਮੁਹਿੰਮ ਦਾ ਮੁੱਖ ਮਨੋਰਥ ਸ਼ਹਿਰ ਵਾਸੀਆਂ ਦੀ ਸੁਰੱਖਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਚ.ਓ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਇਹ ਮੁਹਿੰਮ ਜਾਰੀ ਰਹੇਗੀ ਤਾਂ ਜੋ ਅਪਰਾਧਿਕ ਲੋਕਾਂ ਨੂੰ ਨੱਥ ਪਾਈ ਜਾ ਸਕੇ ਤੇ ਨਾਲ ਹੀ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪੁਲਿਸ ਵੱਲੋਂ ਕੀਤੀ ਜਾਂਦੀ ਤਲਾਸ਼ੀ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …