Nabaz-e-punjab.com

ਸ਼ਾਹੀਮਾਜਰਾ ਵਿੱਚ ਪੁਲੀਸ ਕਰਮਚਾਰੀਆਂ ਨੇ ਕੀਤੀ ਪੀਜੀ ਦੀ ਚੈਕਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਇੱਥੋਂ ਦੇ ਥਾਣਾ ਫੇਜ਼-1 ਦੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਨਗਰ ਨਿਗਮ ਆਉਂਦੇ ਪਿੰਡ ਸ਼ਾਹੀਮਾਜਰਾ ਵਿੱਚ ਪੀਜੀ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਦਰਜਨ ਤੋਂ ਵੱਧ ਪੀਜੀ ਦੀ ਚੈਕਿੰਗ ਕੀਤੀ ਅਤੇ ਉੱਥੇ ਰਹਿੰਦੇ ਮੁੰਡੇ ਕੁੜੀਆਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਉਂਜ ਚੈਕਿੰਗ ਦੌਰਾਨ ਕਈ ਪੀਜੀ ਮਾਲਕ ਮੌਕੇ ’ਤੇ ਮੌਜੂਦ ਨਹੀਂ ਮਿਲੇ ਹਨ। ਨਿਯਮਾਂ ਤਹਿਤ ਪੀਜੀ ਮਾਲਕ ਦਾ ਸਬੰਧਤ ਇਮਾਰਤ ਵਿੱਚ ਰਹਿਣਾ ਜ਼ਰੂਰੀ ਹੈ। ਐਸਐਚਓ ਨੇ ਪੀਜੀ ਮਾਲਕਾਂ ਨੂੰ ਭਲਕੇ ਸੋਮਵਾਰ ਨੂੰ ਥਾਣੇ ਵਿੱਚ ਤਲਬ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਆਪਣੇ ਕਿਰਾਏਦਾਰਾਂ ਅਤੇ ਪੀਜੀ ਸਬੰਧੀ ਰਿਕਾਰਡ ਲੈ ਕੇ ਆਉਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੀਜੀ ਚੈਕਿੰਗ ਦੀ ਕਾਰਵਾਈ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪਿਛਲੇ ਇਕ ਮਹੀਨੇ ਤੋਂ ਪੇਇੰਗ ਗੈਸਟ ਦੀ ਅਚਨਚੇਤ ਚੈਕਿੰਗ ਦਾ ਸਿਲਸਿਲਾ ਜਾਰੀ ਹੈ ਅਤੇ ਹਫ਼ਤੇ ਵਿੱਚ ਇਕ ਦਿਨ ਪੀਜੀ ਦੀ ਚੈਕਿੰਗ ਕੀਤੀ ਜਾਂਦੀ ਹੈ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…