ਸਰਕਾਰੀ ਹਸਪਤਾਲ ਵਿੱਚ ਖੂਨ ਦੀ ਘਾਟ ਪੂਰੀ ਕਰਨ ਲਈ ਪੁਲੀਸ ਮੁਲਾਜ਼ਮਾਂ ਨੇ ਕੀਤਾ ਖੂਨਦਾਨ

ਅਕਾਲੀ ਕੌਂਸਲਰ ਸਤਵੀਰ ਧਨੋਆ ਦੀ ਅਗਵਾਈ ਹੇਠ ਦਰਜਨ ਮੈਂਬਰਾਂ ਨੇ ਪੀਜੀਆਈ ਜਾ ਕੇ ਕੀਤਾ ਖੂਨਦਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਪਰੈਲ:
ਜ਼ਿਲ੍ਹਾ ਮੁਹਾਲੀ ਦੇ ਸਰਕਾਰੀ ਹਸਪਤਾਲਾਂ ਵਿੱਚ ਖੂਨ ਦੇ ਯੂਨਿਟਾਂ ਦੀ ਘਾਟ ਨੂੰ ਪੂਰਾ ਕਰਨ ਦੇ ਮੰਤਵ ਨਾਲ ਅੱਜ ਮੁਹਾਲੀ ਪੁਲੀਸ ਦੇ ਮੁਲਾਜ਼ਮਾਂ ਵੱਲੋਂ ਇੱਥੋਂ ਦੇ ਫੇਜ਼-1 ਸਥਿਤ ਸਰਕਾਰੀ ਡਿਸਪੈਂਸਰੀ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਥਾਣਾ ਫੇਜ਼-1 ਦੇ ਐਸਐਚਓ ਇਸਪੈਕਟਰ ਮਨਫੂਲ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਦੀ ਮਦਦ ਲਈ ਅੱਜ ਛੋਟਾ ਕੈਂਪ ਲਗਾ ਕੇ 10 ਪੁਲੀਸ ਜਵਾਨਾਂ ਨੇ ਖੂਨਦਾਨ ਕੀਤਾ ਹੈ। ਜਿਨ੍ਹਾਂ ਨੂੰ ਸਿਹਤ ਵਿਭਾਗ ਦੀ ਟੀਮ ਨੇ ਵਿਸ਼ੇਸ਼ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਮੁਹਿੰਮ ਜਾਰੀ ਰਹੇਗੀ।
ਇਸੇ ਤਰ੍ਹਾਂ ਪੰਜਾਬੀ ਵਿਰਸਾ ਸਭਿਆਚਾਰਕ ਮੰਚ ਮੁਹਾਲੀ ਦੇ ਪ੍ਰਧਾਨ ਅਤੇ ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ ਦੀ ਅਗਵਾਈ ਹੇਠ ਦਰਜਨ ਮੈਂਬਰਾਂ ਨੇ ਖ਼ੁਦ ਪੀਜੀਆਈ ਜਾ ਕੇ ਬਲੱਡ ਬੈਂਕ ਵਿੱਚ ਖੂਨਦਾਨ ਕੀਤਾ। ਉਨ੍ਹਾਂ ਦੱਸਿਆ ਕਿ ਪੀਜੀਆਈ ਬਲੱਡ ਬੈਂਕ ਦੇ ਅਧਿਕਾਰੀਆਂ ਨੇ ਉਨ੍ਹਾਂ ਨਾਲ ਤਾਲਮੇਲ ਕਰਕੇ ਖੂਨਦਾਨੀਆਂ ਦਾ ਪ੍ਰਬੰਧ ਕਰਨ ਲਈ ਕਿਹਾ ਸੀ। ਉਨ੍ਹਾਂ ਦੱਸਿਆ ਕਿ ਪੀਜੀਆਈ ਦੀ ਵੈਨ ਮੁਹਾਲੀ ਆਈ ਸੀ ਅਤੇ ਖੂਨਦਾਨੀਆਂ ਨੂੰ ਸੈਨੇਟਾਈਜ ਅਤੇ ਮਾਸਕ ਪਹਿਨਾ ਕੇ ਆਪਣੇ ਨਾਲ ਪੀਜੀਆਈ ਲੈ ਗਈ ਅਤੇ ਉੱਥੇ ਜ਼ਰੂਰੀ ਸਮਾਜਿਕ ਦੂਰੀ ਬਣਾ ਕੇ ਖੂਨ ਦੇ ਯੂਨਿਟ ਇਕੱਤਰ ਕੀਤੇ ਗਏ। ਸ੍ਰੀ ਧਨੋਆ ਨੇ ਦੱਸਿਆ ਕਿ ਪੀਜੀਆਈ ਦੀ ਮੰਗ ਅਨੁਸਾਰ ਵਲੰਟੀਅਰਾਂ ਨੂੰ ਖੂਨਦਾਨ ਕਰਨ ਲਈ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਅਗਲੇ ਦੋ ਤਿੰਨ ਦਿਨਾਂ ਬਾਅਦ ਦੁਬਾਰਾ ਪੀਜੀਆਈ ਵਿੱਚ ਖੂਨਦਾਨ ਕੀਤਾ ਜਾਵੇਗਾ।
ਉਧਰ, ਕਰੋਨਾਵਾਇਰਸ ਦੀ ਮਹਾਮਾਰੀ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਪੀਜੀਆਈ ਬਲੱਡ ਬੈਂਕ ਦੇ ਅਧਿਕਾਰੀਆਂ ਨੇ ਵਲੰਟੀਅਰ ਖੂਨਦਾਨੀਆਂ ਅਤੇ ਖੂਨਦਾਨ ਕੈਂਪ ਲਗਾਉਣ ਵਾਲੀਆਂ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਰਾਬਤਾ ਕਰਨਾ ਸ਼ੁਰੂ ਕਰ ਦਿੱਤਾ ਹੈ। ਕਰਫਿਊ ਕਾਰਨ ਅਗਲੇ ਹੁਕਮਾਂ ਤੱਕ ਖੂਨਦਾਨ ਕੈਂਪ ਲਗਾਉਣੇ ਬੰਦ ਕਰ ਦਿੱਤੇ ਗਏ ਹਨ। ਹਾਲਾਂਕਿ ਪੰਜਾਬ ਦੇ ਰਾਜਪਾਲ ਅਤੇ ਗ੍ਰਹਿ ਵਿਭਾਗ ਦੇ ਸਕੱਤਰ ਨੇ ਲੋੜ ਅਨੁਸਾਰ ਛੋਟੇ ਖੂਨਦਾਨ ਕੈਂਪ ਲਗਾਉਣ ਦੀ ਇਜਾਜ਼ਤ ਦਿੱਤੀ ਗਈ ਹੈ ਪ੍ਰੰਤੂ ਕਰੋਨਾ ਦੀ ਦਹਿਸ਼ਤ ਕਾਰਨ ਲੋੜ ਅਨੁਸਾਰ ਛੋਟੇ ਕੈਂਪ ਵਿੱਚ ਨਹੀਂ ਲੱਗ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…