nabaz-e-punjab.com

ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਮੁਸਤੈਦੀ ਨਾਲ ਕੰਮ ਕਰਨ ਪੁਲੀਸ ਕਰਮਚਾਰੀ: ਰਾਜੀਵ ਕੁਮਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ:
ਮਟੌਰ ਥਾਣਾ ਦੇ ਐਸਐਚਓ ਰਾਜੀਵ ਕੁਮਾਰ ਨੇ ਦਿਵਾਲੀ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਵਧੇਰੇ ਚੁਸਤ ਦਰੁਸਤ ਬਣਾਉਣ ਲਈ ਪੁਲੀਸ ਮੁਲਾਜ਼ਮਾਂ ਅਤੇ ਥਾਣੇ ਵਿੱਚ ਤਾਇਨਾਤ ਸਾਰੇ ਥਾਣੇਦਾਰਾਂ ਅਤੇ ਕਰਮਚਾਰੀਆਂ ਅਤੇ ਪੀਸੀਆਰ ਪਾਰਟੀ ਨੂੰ ਪੂਰੀ ਮੁਸਤੈਦੀ ਨਾਲ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ। ਮੀਟਿੰਗ ਵਿੱਚ ਥਾਣੇ ਵਿੱਚ ਤਾਇਨਾਤ ਸਾਰੇ ਏਐਸਆਈ, ਹੌਲਦਾਰ, ਸਿਪਾਹੀ ਅਤੇ ਬੀਟ ਅਫ਼ਸਰ ਵੀ ਸ਼ਾਮਲ ਹੋਏ।
ਇਸ ਮੌਕੇ ਥਾਣਾ ਮੁਖੀ ਰਾਜੀਵ ਕੁਮਾਰ ਨੇ ਕਿਹਾ ਕਿ ਦਿਵਾਲੀ ਦੇ ਤਿਉਹਾਰ ਨੂੰ ਦੇਖਦਿਆਂ ਮਟੌਰ ਥਾਣੇ ਅਧੀਨ ਆਉਂਦੀਆਂ ਸਾਰੀਆਂ ਮਾਰਕੀਟਾਂ ਅਤੇ ਰਿਹਾਇਸ਼ੀ ਖੇਤਰ ਵਿੱਚ ਚੌਕਸੀ ਵਧਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ’ਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਸਾਰੇ ਹੋਟਲਾਂ ਜਾਂ ਲਾਜ ਅਤੇ ਪੀਜੀ ਸੈਂਟਰਾਂ ਦੀ ਜਾਂਚ ਕੀਤੀ ਜਾਵੇ। ਹੋਟਲਾਂ ਵਿੱਚ ਆਉਣ ਅਤੇ ਕਮਰੇ ਲੈ ਕੇ ਠਹਿਰਨ ਵਾਲੇ ਵਿਅਕਤੀਆਂ ਦੇ ਪਿਛੋਕੜ ਅਤੇ ਹੋਰ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇ ਤਾਂ ਜੋ ਅਣਸੁਖਾਵੀ ਘਟਨਾ ਨਾਲ ਨਜਿੱਠਿਆ ਜਾ ਸਕੇ।
ਥਾਣਾ ਮੁਖੀ ਨੇ ਸਮੂਹ ਮਾਰਕੀਟਾਂ ਵਿੱਚ ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਹੁੱਲੜਬਾਜ਼ੀ ਦੀ ਸ਼ਿਕਾਇਤ ਮਿਲਣ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਦੁਕਾਨਦਾਰਾਂ ਅਤੇ ਬਾਜ਼ਾਰਾਂ ਵਿੱਚ ਖਰੀਦਦਾਰੀ ਲਈ ਆਉਂਦੇ ਸ਼ਹਿਰੀਆਂ ਖਾਸ ਕਰਕੇ ਅੌਰਤਾਂ ਦੀ ਸੁਰੱਖਿਆ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸਬ ਇੰਸਪੈਕਟਰ ਹਰਭਜਨ ਸਿੰਘ, ਏਐਸਆਈ ਜਗੀਰ ਸਿੰਘ, ਹਰਵਿੰਦਰ ਸਿੰਘ ਬਾਸੀ, ਸੁਖਵਿੰਦਰ ਸਿੰਘ ਅਤੇ ਮੁਨਸ਼ੀ ਲਾਭ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…