Share on Facebook Share on Twitter Share on Google+ Share on Pinterest Share on Linkedin ਮੁਹਾਲੀ ਅਦਾਲਤ ਵੱਲੋਂ ਚੌਂਕੀ ਇੰਚਾਰਜ ਦੇ ਪ੍ਰਾਈਵੇਟ ਕੰਪਿਊਟਰ ਅਪਰੇਟਰ ਦਾ ਚਾਰ ਰੋਜ਼ਾ ਪੁਲੀਸ ਰਿਮਾਂਡ ਵਿਜੀਲੈਂਸ ਬਿਊਰੋ ਵੱਲੋਂ ਫਰਾਰ ਪੁਲੀਸ ਚੌਂਕੀ ਇੰਚਾਰਜ ਦੀ ਗ੍ਰਿਫ਼ਤਾਰੀ ਲਈ ਵੱਖ ਵੱਖ ਥਾਵਾਂ ’ਤੇ ਛਾਪੇਮਾਰੀ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 7 ਜੂਨ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬੀਤੇ ਦਿਨੀਂ ਖਰੜ ਦੀ ਸੰਨੀ ਇਨਕਲੇਵ ਪੁਲੀਸ ਚੌਂਕੀ ਵਿੱਚ ਛਾਪੇਮਾਰੀ ਕਰਕੇ ਬੀਤੇ ਦਿਨੀਂ ਗ੍ਰਿਫ਼ਤਾਰ ਚੌਂਕੀ ਇੰਚਾਰਜ ਦੇ ਪ੍ਰਾਈਵੇਟ ਕੰਪਿਊਟਰ ਅਪਰੇਟਰ ਸਰਬਜੀਤ ਸਿੰਘ ਉਰਫ਼ ਲੱਕੀ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਮੁਲਜ਼ਮ ਕੰਪਿਊਟਰ ਅਪਰੇਟਰ ਨੂੰ ਸੋਮਵਾਰ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅੱਜ ਅਦਾਲਤ ਵਿੱਚ ਪੇਸ਼ ਹੋਏ ਵਿਜੀਲੈਂਸ ਦੇ ਜਾਂਚ ਅਧਿਕਾਰੀ ਅਤੇ ਸਰਕਾਰੀ ਵਕੀਲ ਨੇ ਮੁਲਜ਼ਮ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਕੰਪਿਊਟਰ ਅਪਰੇਟਰ ਨੂੰ ਵੀਰਵਾਰ ਨੂੰ ਪੁਲੀਸ ਚੌਂਕੀ ’ਚੋਂ 5 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਗਿਆ ਸੀ ਜਦੋਂਕਿ ਚੌਂਕੀ ਇੰਚਾਰਜ ਏਐਸਆਈ ਕੇਵਲ ਸਿੰਘ ਨੂੰ ਵਿਜੀਲੈਂਸ ਦੀ ਭਿਣਕ ਪੈਂਦੇ ਹੀ ਉਹ ਮੌਕੇ ਤੋਂ ਫਰਾਰ ਹੋ ਗਿਆ ਹੈ। ਜਾਂਚ ਅਧਿਕਾਰੀ ਇੰਸਪੈਕਟਰ ਤੇਜਪਾਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਪੀੜਤ ਨਰੇਸ਼ ਕੁਮਾਰ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਚੌਂਕੀ ਇੰਚਾਰਜ ਏਐਸਆਈ ਕੇਵਲ ਸਿੰਘ ਅਤੇ ਕੰਪਿਊਟਰ ਅਪਰੇਟਰ ਸਰਬਜੀਤ ਸਿੰਘ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਵੱਖ ਵੱਖ ਧਰਾਵਾਂ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਸਰਬਜੀਤ ਸਿੰਘ ਨੂੰ ਚੌਂਕੀ ਇੰਚਾਰਜ ਵੱਲੋਂ ਆਪਣੇ ਪੱਧਰ ’ਤੇ ਪੁਲੀਸ ਚੌਂਕੀ ਵਿੱਚ ਕੰਪਿਊਟਰ ਅਪਰੇਟਰ ਰੱਖਿਆ ਹੋਇਆ ਸੀ। ਵਿਜੀਲੈਂਸ ਅਨੁਸਾਰ ਸ਼ਿਕਾਇਤ ਕਰਤਾ ਦੀ ਮਾਤਾ ਵੱਲੋਂ ਖਰੜ ਵਿੱਚ ਧਾਰਾ 420 ਦੇ ਤਹਿਤ ਕੁਝ ਬੰਦਿਆਂ ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਵਾਇਆ ਗਿਆ ਸੀ। ਜਿਸ ਦੀ ਜਾਂਚ ਚੌਂਕੀ ਇੰਚਾਰਜ ਕੇਵਲ ਸਿੰਘ ਵੱਲੋਂ ਕੀਤੀ ਜਾ ਰਹੀ ਸੀ ਪ੍ਰੰਤੂ ਉਹ ਮੁਲਜ਼ਮਾਂ ਦੇ ਖ਼ਿਲਾਫ਼ ਚਲਾਨ ਪੇਸ਼ ਕਰਨ ਵਿੱਚ ਦੇਰੀ ਕੀਤੀ ਜਾ ਰਹੀ ਸੀ ਅਤੇ ਚੌਂਕੀ ਇੰਚਾਰਜ ਨੇ ਮੁਲਜ਼ਮ ਖ਼ਿਲਾਫ਼ ਚਲਾਨ ਜਲਦੀ ਪੇਸ਼ ਕਰਨ ਬਦਲੇ ਸ਼ਿਕਾਇਤ ਕਰਤਾ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਮੰਗੀ ਗਈ ਸੀ। ਜਿਸ ਕਾਰਨ ਪੀੜਤ ਪਰਿਵਾਰ ਨੇ ਦੁਖੀ ਹੋ ਕੇ ਵਿਜੀਲੈਂਸ ਨੂੰ ਸ਼ਿਕਾਇਤ ਕਰ ਦਿੱਤੀ ਅਤੇ ਵਿਜੀਲੈਂਸ ਨੇ ਵੀਰਵਾਰ ਨੂੰ ਛਾਪੇਮਾਰੀ ਕਰਕੇ ਕੰਪਿਊਟਰ ਅਪਰੇਟਰ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ