ਪਿੰਡ ਮੱਕੜਿਆਂ ਦੇ ਟੋਭੇ ਤੋਂ ਪੁਲੀਸ ਨੇ ਹਟਾਇਆ ਨਾਜਾਇਜ਼ ਕਬਜ਼ਾ

ਪਿੰਡ ਮੱਕੜਿਆਂ ਵਿੱਚ ਪੰਚਾਇਤ ਯੂਨੀਅਨ ਦੇ ਆਗੂ ਬਲਵਿੰਦਰ ਸਿੰਘ ਕੁੰਭੜਾ ਤੇ ਪ੍ਰੋ. ਮਨਜੀਤ ਸਿੰਘ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਾਰਚ:
ਆਖਰਕਾਰ ਜ਼ਿਲ੍ਹਾ ਮੁਹਾਲੀ ਦੇ ਪਿੰਡ ਮੱਕੜਿਆਂ ਵਿਖੇ ਪਿੰਡ ਦੇ ਕੁਝ ਰਸੂਖਦਾਰ ਲੋਕਾਂ ਵੱਲੋਂ ਕੀਤਾ ਗਿਆ। ਨਾਜਾਇਜ਼ ਕਬਜ਼ਾ ਪੁਲੀਸ ਨੇ ਥਾਣੇ ਦੇ ਘਿਰਾਓ ਦੇ ਡਰੋਂ ਹਟਾ ਦਿੱਤਾ ਹੈ। ਇਸ ਨਾਜਾਇਜ਼ ਕਬਜ਼ੇ ਨੂੰ ਹਟਵਾਉਣ ਲਈ ਡੈਮੋਕ੍ਰੇਟਿਕ ਸਵਰਾਜ ਪਾਰਟੀ ਦੇ ਚੋਣ ਨਿਸ਼ਾਨ ਤੋਂ ਚੋਣ ਲੜ ਚੁੱਕੇ ਉਮੀਦਵਾਰ ਅਤੇ ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਵੱਲੋਂ ਧਰਨੇ ਰੈਲੀਆਂ ਕਰਨ ਵਿੱਚ ਆਪਣਾ ਯੋਗਦਾਨ ਪਾਉਣ ਸਦਕਾ ਪਿੰਡ ਮੱਕੜਿਆਂ ਦੇ ਪਤਵੰਤੇ ਲੋਕਾਂ ਨੇ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਡੈਮੋਕ੍ਰੇਟਿਕ ਸਵਰਾਜ ਪਾਰਟੀ ਦੇ ਪ੍ਰਧਾਨ ਪ੍ਰੋ. ਮਨਜੀਤ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਕੁੰਭੜਾ ਨੇ ਦੱਸਿਆ ਕਿ 18 ਦਸੰਬਰ 2016 ਨੂੰ ਪਿੰਡ ਮੱਕੜਿਆਂ ਦੇ ਸਾਂਝੇ ਟੋਭੇ ਉਤੇ ਪਿੰਡ ਦੇ ਹੀ ਕੁਝ ਰਸੂਖਦਾਰ ਲੋਕਾਂ ਨੇ ਮਿੱਟੀ ਦੀਆਂ ਟਰਾਲੀਆਂ ਨਾਲ ਮਿੱਟੀ ਸੁੱਟ ਕੇ ਨਾਜਾਇਜ਼ ਕਬਜ਼ਾ ਕਰ ਲਿਆ ਸੀ। ਪਿੰਡ ਦੀ ਸਰਪੰਚ ਅਮਰਜੀਤ ਕੌਰ ਅਤੇ ਹੋਰ ਪਤਵੰਤੇ ਲੋਕਾਂ ਨੇ ਇਕੱਠੇ ਹੋ ਇਸ ਦੀ ਲਿਖਤੀ ਸ਼ਿਕਾਇਤ ਪੁਲਿਸ ਚੌਂਕੀ ਮਜਾਤ ਵਿਖੇ ਦਿੱਤੀ ਸੀ ਪ੍ਰੰਤੂ ਪੁਲਿਸ ਨੇ ਕਬਜ਼ਾਕਾਰਾਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਅਤੇ ਨਾ ਹੀ ਨਾਜਾਇਜ਼ ਕਬਜ਼ਾ ਹਟਵਾਇਆ। ਇਸ ਉਪਰੰਤ ਬਲਵਿੰਦਰ ਕੁੰਭੜਾ ਨੇ ਲੋਕਾਂ ਨੂੰ ਨਾਲ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਅੱਗੇ ਧਰਨਾ ਦਿੱਤਾ ਅਤੇ ਨਾਜਾਇਜ਼ ਕਬਜ਼ਾ ਹਟਾਉਣ ਦੀ ਮੰਗ ਕੀਤੀ ਪ੍ਰੰਤੂ ਕਬਜ਼ਾ ਫਿਰ ਵੀ ਨਾ ਹਟਿਆ।
ਕੁੰਭੜਾ ਨੇ ਦੱਸਿਆ ਕਿ ਬਲਾਕ ਡਿਵੈਲਪਮੈਂਟ ਅਤੇ ਪੰਚਾਇਤ ਅਫ਼ਸਰ ਨੇ ਆਪਣੀ ਰਿਪੋਰਟ ਸਹੀ ਦੇ ਦਿੱਤੀ ਸੀ ਕਿ ਪਿੰਡ ਵਿੱਚ ਟੋਭੇ ਉਤੇ ਨਾਜਾਇਜ਼ ਕਬਜ਼ਾ ਹੋਇਆ ਹੈ ਪ੍ਰੰਤੂ ਪੁਲਿਸ ਕਬਜ਼ਾ ਹਟਵਾਉਣ ਵਿੱਚ ਢਿੱਲਮੱਠ ਕਰ ਰਹੀ ਸੀ।
ਪੁਲੀਸ ਪ੍ਰਸ਼ਾਸਨ ਤੋਂ ਤੰਗ ਆ ਕੇ ਬਲਵਿੰਦਰ ਸਿੰਘ ਕੁੰਭੜਾ ਨੇ ਪਿੰਡ ਦੇ ਲੋਕਾਂ ਨੂੰ ਨਾਲ ਲੈ ਕੇ ਹੁਣ ਮਜਾਤ ਪੁਲੀਸ ਚੌਂਕੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਬਣਾਇਆ ਸੀ। ਪੁਲੀਸ ਪ੍ਰਸ਼ਾਸਨ ਨੂੰ ਇਸ ਪ੍ਰੋਗਰਾਮ ਬਾਰੇ ਪਤਾ ਲੱਗਣ ਤੇ ਪੁਲੀਸ ਨੇ ਪਿੰਡ ਵਿੱਚ ਪਹੁੰਚ ਕੇ ਕਬਜ਼ਾਕਾਰਾਂ ਨੂੰ ਟਰੈਕਟਰ ਟਰਾਲੀਆਂ ਸਮੇਤ ਮੌਕੇ ਤੇ ਬੁਲਾਇਆ ਅਤੇ ਮਿੱਟੀ ਪਾ ਕੇ ਭਰਿਆ ਟੋਭਾ ਫਿਰ ਤੋੱ ਖਾਲੀ ਕਰਵਾਇਆ। ਇਸ ਮੌਕੇ ਸਰਪੰਚ ਅਮਰਜੀਤ ਕੌਰ, ਪੰਚ ਅੰਜਨਾ ਸ਼ਰਮਾ, ਕੁਲਦੀਪ ਸਿੰਘ, ਸਾਬਕਾ ਸਰਪੰਚ ਅਵਤਾਰ ਸਿੰਘ, ਨੰਬਰਦਾਰ ਹਰਭਜਨ ਸਿੰਘ, ਗੁਰਮੇਲ ਸਿੰਘ, ਸੌਦਾਗਰ ਸਿੰਘ, ਨਾਗਰ ਸਿੰਘ, ਲਖਮੀਰ ਸਿੰਘ, ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਬੱਗਾ ਸਿੰਘ ਚੂਹੜ ਮਾਜਰਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …