Nabaz-e-punjab.com

ਜਲੰਧਰ ਪੁਲੀਸ ਨੇ ਅਗਵਾ ਕੀਤੇ ਨਵ-ਜੰਮੇ ਬੱਚੇ ਨੂੰ ਛੁਡਾਇਆ, 5 ਗ੍ਰਿਫਤਾਰ

ਪੰਚਾਇਤ ਮੈਂਬਰ ਅਤੇ ਸਿਵਲ ਹਸਪਤਾਲ ਦੇ ਸਫ਼ਾਈ ਕਰਮਚਾਰੀ ਸਮੇਤ ਪੰਜ ਗ੍ਰਿਫ਼ਤਾਰ

ਦੋਸੀਆਂ ਵਲੋਂ ਬੱਚੇ ਨੂੰ 4 ਲੱਖ ‘ਚ ਵੇਚਿਆ ਜਾਣਾ ਸੀ

ਨਵ ਜਨਮਿਆਂ ਬੱਚਾ ਪਰਿਵਾਰ ਨੂੰ ਸੌਂਪਿਆ

ਨਬਜ਼-ਏ-ਪੰਜਾਬ ਬਿਊਰੋ, ਜਲੰਧਰ, 22 ਅਗਸਤ:
ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਪਿਛਲੇ ਦੋ ਦਿਨਾਂ ਤੋਂ ਸਿਵਲ ਹਸਪਤਾਲ ਜਲੰਧਰ ਤੋਂ ਅਗਵਾ ਕੀਤੇ ਗਏ ਨਵ ਜਨਮੇ ਬੱਚੇ (ਲੜਕੇ) ਨੂੰ ਸੁਰੱਖਿਆ ਬਚਾਉਣ ਤੋਂ ਇਲਾਵਾ ਇਸ ਘਿਨੌਣੇ ਜੁਰਮ ਵਿੱਚ ਸ਼ਾਮਿਲ ਪੰਚਾਇਤ ਮੈਂਬਰ ਅਤੇ ਸਿਵਲ ਹਸਪਤਾਲ ਦੇ ਸਫ਼ਾਈ ਕਰਮਚਾਰੀ ਸਮੇਤ ਪੰਜ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਦੋਸ਼ੀਆਂ ਦੀ ਪਹਿਚਾਣ ਗੁਰਮੀਤ ਸਿੰਘ ਗੋਪੀ (22) ਪੰਚਾਇਤ ਮੈਂਬਰ ਪਿੰਡ ਮਹੇੜੂ, ਗੁਰਪ੍ਰੀਤ ਸਿੰਘ ਪੀਤਾ (24), ਰਣਜੀਤ ਸਿੰਘ ਰਾਣਾ (25), ਦਵਿੰਦਰ ਕੌਰ ਖ਼ੁਰਸੈਦਪੁਰ ਕਲੋਨੀ ਨਕੋਦਰ ਅਤੇ ਕਿਰਨ (28) ਲੰਬਾ ਪਿੰਡ ਵਜੋਂ ਹੋਈ ਹੈ। ਕਿਰਨ ਪਿਛਲੇ ਸੱਤ ਸਾਲਾਂ ਤੋਂ ਸਿਵਲ ਹਸਪਤਾਲ ਵਿਖੇ ਸਫ਼ਾਈ ਕਰਮਚਾਰੀ ਵਜੋਂ ਕੰਮ ਕਰ ਰਹੀ ਸੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਦੋਸ਼ੀਆ ਵਲੋਂ ਬੱਚੇ ਨੂੰ ਚਾਰ ਲੱਖ ਰੁਪਏ ਵਿੱਚ ਵੇਚ ਕੇ ਰਕਮ ਨੂੰ ਬਰਾਬਰ ਆਪਸ ਵਿੱਚ ਵੰਡਿਆ ਜਾਣਾ ਸੀ।
ਦੋਸ਼ੀਆਂ ਤੋਂ ਮੁੱਢਲੀ ਪੁੱਛਗਿੱਛ ਵਿੱਚ ਪੁਲਿਸ ਕਮਿਸ਼ਨਰ ਨੇ ਦੰਸਿਆ ਕਿ 20 ਅਗਸਤ ਦੀ ਰਾਤ 12.40 ਵਜੇ ਦੋਸ਼ੀ ਗੁਰਪ੍ਰੀਤ ਸਿੰਘ ਗੋਪੀ ਅਤੇ ਗਰਪ੍ਰੀਤ ਸਿੰਘ ਪੀਤਾ ਬਲੈਰੋ ਗੱਡੀ (ਪੀ.ਬੀ. 08-ਸੀ.ਜੀ.-2473) ਵਿੱਚ ਸਿਵਲ ਹਸਪਤਾਲ ਦੇ ਪਿਛਲੇ ਪਾਸੇ ਪਹੁੰਚੇ ਅਤੇ ਉਹ ਲਗਾਤਾਰ ਦੂਜੇ ਦੋਸੀਆਂ ਰਣਜੀਤ, ਦਵਿੰਦਰ ਕੌਰ ਅਤੇ ਕਿਰਨ ਦੇ ਨਾਲ ਫੋਨ ‘ਤੇ ਸੰਪਰਕ ਵਿੱਚ ਸਨ ਅਤੇ ਇਸ ਉਪਰੰਤ ਹਸਪਤਾਲ ਦੇ ਜੱਚਾ-ਬੱਚਾ ਸੰਭਾਲ ਕੇਂਦਰ ਵਿਖੇ ਦਾਖਿਲ ਹੋਏ।
ਇਸ ਉਪਰੰਤ ਕਿਰਨ ਵਲੋਂ ਨਵ ਜਨਮਿਆਂ ਬੱਚਾ (ਲੜਕਾ) ਅਗਵਾ ਕਰਕੇ ਪੌੜੀਆਂ ਨੇੜੇ ਗੁਰਪ੍ਰੀਤ ਸਿੰਘ ਗੋਪੀ ਅਤੇ ਗੁਰਪ੍ਰੀਤ ਸਿੰਘ ਪੀਤਾ ਨੂੰ ਦੇ ਦਿੱਤਾ ਜੋ ਤੁਰੰਤ ਬਲੈਰੋ ਗੱਡੀ ਵਿੱਚ ਉਥੋਂ ਦੌੜ ਗਏ।
ਕਮਿਸ਼ਨਰ ਪੁਲਿਸ ਨੇ ਅੱਗੇ ਦੱਸਿਆ ਕਿ ਦੋਵਾਂ ਦੋਸ਼ੀਆਂ ਵਲੋਂ ਨਵ ਜਨਮੇ ਬੱਚੇ ਨੂੰ ਦਵਿੰਦਰ ਕੌਰ ਅਤੇ ਰਣਜੀਤ ਰਾਣਾ ਨੂੰ ਗਾਂਧਰਾ-ਪੰਡੋਰੀ ਰੋਡ ‘ਤੇ ਹਵਾਲੇ ਕੀਤਾ ਗਿਆ।
ਸ੍ਰੀ ਭੁੱਲਰ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਵਧੀਕ ਡਿਪਟੀ ਕਮਿਸ਼ਨਰ ਪੁਲਿਸ-1 ਸ੍ਰੀਮਤੀ ਵਤਸਲਾ ਗੁਪਤਾ, ਏ.ਸੀ.ਪੀ. ਸ੍ਰੀ ਹਰਸਿਮਰਤ ਸਿੰਘ, ਸੀ.ਆਈ.ਏ.ਹੈਡ ਸ੍ਰੀ ਹਰਵਿੰਦਰ ਸਿੰਘ ਦੀ ਟੀਮ ਦੋਸੀਆਂ ਨੂੰ ਫੜਨ ਅਤੇ ਨਵ ਜਨਮੇ ਬੱਚੇ ਨੂੰ ਸੁਰੱਖਿਅਤ ਬਚਾਉਣ ਲਈ ਗਠਿਤ ਕੀਤੀ ਗਈ।
ਉਨ•ਾਂ ਕਿਹਾ ਕਿ ਟੀਮ ਵਲੋਂ ਪੂਰੀ ਤਫ਼ਤੀਸ਼ ਤੋਂ ਬਾਅਦ ਗੁਰਪ੍ਰੀਤ ਸਿੰਘ ਗੋਪੀ ਨੂੰ ਉਸ ਦੇ ਦਫ਼ਤਰ ਤੋਂ ਅਤੇ ਬਾਕੀਆਂ ਨੂੰ ਉਨਾਂ ਦੇ ਘਰਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ•ਾਂ ਦੱਸਿਆ ਕਿ ਨਵ ਜਨਮੇ ਬੱਚੇ (ਲੜਕੇ) ਨੂੰ ਜਿਸ ਕਮਰੇ ਵਿੱਚ ਰਣਜੀਤ ਰਾਣਾ ਅਤੇ ਦਵਿੰਦਰ ਕੌਰ ਰਹਿੰਦੀਆਂ ਤੋਂ ਸੁਰੱਖਿਅਤ ਪ੍ਰਾਪਤ ਕਰ ਲਿਆ ਗਿਆ।
ਉਨ•ਾਂ ਦੱਸਿਆ ਕਿ ਦਵਿੰਦਰ ਕੌਰ ਜਿਨਾਂ ਪਰਿਵਾਰਾਂ ਕੋਲ ਕੋਈ ਬੱਚਾ ਨਹੀਂ ਹੈ, ਉਨ•ਾਂ ਲਈ ਅਕਸਰ ਦੀ ਅੰਡਾ ਦਾਨ ਕਰਨ ਵਾਲੀਆਂ ਔਰਤਾਂ ਨਾਲ ਸੌਦੇ ਦਾ ਪ੍ਰਬੰਧ ਕਰਦੀ ਸੀ।
ਸ੍ਰੀ ਭੁੱਲਰ ਨੇ ਦੱਸਿਆ ਕਿ ਸਾਰੇ ਦੋਸ਼ੀਆਂ ਨੂੰ ਪੁਲਿਸ ਰਿਹਾਸਤ ਵਿੱਚ ਲਿਆ ਜਾਵੇਗਾ, ਤਾਂ ਜੋ ਉਨਾਂ ਪਾਸੋਂ ਇਸ ਘਿਨੌਣੇ ਧੰਦੇ ਵਿੱਚ ਸ਼ਾਮਿਲ ਹੋਰਨਾਂ ਵਿਅਕਤੀਆਂ ਅਤੇ ਜਿਨਾ ਨੂੰ ਇਹ ਨਵ ਜਨਮਿਆਂ ਬੱਚਾ ਵੇਚਿਆ ਜਾਣਾ ਸੀ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕੇ।
ਸ੍ਰੀ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮ ਵਲੋਂ ਹਸਪਤਾਲ ਦੇ ਡਾਕਟਰਾਂ ਦੀ ਹਾਜ਼ਰੀ ਵਿੱਚ ਨਵ ਜਨਮਿਆਂ ਬੱਚਾ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…