Share on Facebook Share on Twitter Share on Google+ Share on Pinterest Share on Linkedin ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕਾਂ ਵਿਰੁੱਧ ਕਾਰਵਾਈ ਕਰੇ ਪੁਲੀਸ: ਚਾਵਲਾ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 24 ਨਵੰਬਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ ਖਿਲਾਫ ਕੀਤੀ ਜਾਣ ਵਾਲੀ ਬਿਆਨਬਾਜ਼ੀ ਤੇ ਸ਼ਿਵ ਸੈਨਾ ਦੇ ਨਾਮ ‘ਤੇ ਸਰਕਾਰੀ ਸੁਰੱਖਿਆ ਲੈਣ ਵਾਲੇ ਲੋਕਾਂ ਤੋਂ ਪੰਜਾਬ ਕੋਆਰਡੀਨੇਸ਼ਨ ਸੈੱਲ ਦੇ ਚੇਅਰਮੈਨ ਸ੍ਰੀ ਕਮਲਜੀਤ ਚਾਵਲਾ ਖਾਸੇ ਨਾਰਾਜ਼ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਲਗਾਤਾਰ ਵਧ ਰਹੇ ਕੁਝ ਫਰਜ਼ੀ ਸੰਗਠਨ ਹਿੰਦੂ ਧਰਮਦਾ ਨਾਮ ਖਰਾਬ ਕਰਨ ਵਿੱਚ ਲੱਗੇ ਹੋਏ ਹਨ। ਕਮਲਜੀਤ ਚਾਵਲਾ ਨੇ ਪੰਜਾਬ ਪੁਲੀਸ ਦੇ ਡੀਜੀਪੀ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਲਗਾਤਾਰ ਵਧ ਰਹੀ ਅਜਿਹੇ ਸੰਗਠਨਾਂ ਦੀ ਗਿਣਤੀ ‘ਤੇ ਰੋਕ ਲਾਈ ਜਾਵੇ ਤੇ ਜਾਂਚ ਕਰਨ ਤੋਂ ਬਾਅਦ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਪੰਜਾਬ ਦੇ ਡੀਜੀਪੀ ਨੂੰ ਵੀ ਲਿਖ ਚੁੱਕੇ ਹਨ ਤੇ ਉਨ੍ਹਾਂ ਨੂੰ ਇਨ੍ਹਾਂ ਲੋਕਾਂ ਦੀ ਅਸਲੀਅਤ ਬਾਰੇ ਵੀ ਜਾਣੂ ਕਰਵਾ ਚੁੱਕੇ ਹਨ। ਸ੍ਰੀ ਚਾਵਲਾ ਨੇ ਗੰਭੀਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਇਹ ਲੋਕ ਸਿਰਫ ਸਰਕਾਰੀ ਸੁਰੱਖਿਆ ਲੈਣ ਲਈ ਦੂਜੇ ਧਰਮਾਂ ਖ਼ਿਲਾਫ਼ ਬਿਆਨਬਾਜ਼ੀ ਕਰਕੇ ਸੁਰਖੀਆਂ ਵਿੱਚ ਰਹਿੰਦੇ ਹਨ ਅਤੇ ਬਾਅਦ ਵਿੱਚ ਸ਼ਿਵ ਸੈਨਾ ਦਾ ਨਾਮ ਆਪਣੀ ਰਾਜਨੀਤੀ ਚਮਕਾਉਣ ਲਈ ਵਰਤਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ 20 ਦੇ ਕਰੀਬ ਅਜਿਹੇ ਸੰਗਠਨ ਹਨ। ਜਿਨ੍ਹਾਂ ਦਾ ਸ਼ਿਵ ਸੈਨਾ ਨਾਲ ਕੋਈ ਲੈਣਾ-ਦੇਣਾ ਨਹੀਂ ਪਰ ਉਹ ਆਪਣੇ ਸੰਗਠਨ ਦੇ ਨਾਂ ਨਾਲ ਸ਼ਿਵ ਸੈਨਾ ਜੋੜ ਕੇ ਲੋਕਾਂ ਵਿੱਚ ਭਰਮ ਭੁਲੇਖੇ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਣੇ ਕੁਝ ਅਜਿਹੇ ਹੀ ਸੰਗਠਨਾਂ ਦੇ ਆਗੂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਨ। ਇਸ ਮੌਕੇ ਪੰਜਾਬ ਕੋਆਰਡੀਨੇਸ਼ਨ ਸੈੱਲ ਦੇ ਚੇਅਰਮੈਨ ਸ੍ਰੀ ਕਮਲਜੀਤ ਚਾਵਲਾ ਨੇ ਕਿਹਾ ਪਰ ਕਾਂਗਰਸ ਸਰਕਾਰ ਪੰਜਾਬ ਦੇ ਮਾਹੌਲ ਨੂੰ ਕਿਸੇ ਵੀ ਸ਼ਰਤ ਤੇ ਖ਼ਰਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੇ ਲੋਕਾਂ ਦੀ ਬਿਆਨਬਾਜ਼ੀ ਨੂੰ ਗੰਭੀਰਤਾ ਨਾਲ ਨਾ ਲੈਣ ਅਤੇ ਪੰਜਾਬ ਵਿੱਚ ਕਾਇਮ ਅਮਨ ਸ਼ਾਂਤੀ ਨੂੰ ਭੰਗ ਕਰਨ ਵਾਲੇ ਅਜਿਹੇ ਲੋਕਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ