
ਥਾਣੇਦਾਰ ਨੂੰ ਗਹਿਰਾ ਸਦਮਾ, ਨੌਜਵਾਨ ਪੁੱਤ ਦੀ ਮੌਤ
ਨਬਜ਼-ਏ-ਪੰਜਾਬ ਬਿਊਰੋ, ਰਾਜਪੁਰਾ, 3 ਅਪਰੈਲ:
ਜ਼ਿਲ੍ਹਾ ਪਟਿਆਲਾ ਦੀ ਸਬ ਡਵੀਜ਼ਲ ਰਾਜਪੁਰਾ ਅਧੀਨ ਆਉਂਦੇ ਖੇੜੀ ਗੰਡਿਆਂ ਥਾਣਾ ਵਿੱਚ ਤਾਇਨਾਤ ਏਐਸਆਈ ਸੁੂਬਾ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਰਵਿੰਦਰ ਸਿੰਘ ਹਮੇਸ਼ਾ ਲਈ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਸੁਹਰੋਂ ਨੇ ਦੱਸਿਆਂ ਕਿ ਰਵਿੰਦਰ ਸਿੰਘ ਦੇ ਨਮਿੱਤ ਅੰਤਿਮ ਅਰਦਾਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਿਤੀ 5 ਅਪਰੈਲ ਦਿਨ ਸੋਮਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਸ੍ਰੀ ਗੁਰੂ ਅਰਜੁਨ ਦੇਵ ਕਲੋਨੀ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਪਾਏ ਜਾਣਗੇ। ਇਸ ਦੌਰਾਨ ਰਾਜਪੁਰਾ ਦੇ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ਼, ਘਨੌਰ ਤੋਂ ਵਿਧਾਇਕ ਮਦਨ ਜਲਾਲਪੁਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਭਾਈ ਅਬਰਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਡੀਐਸਪੀ ਜਸਵਿੰਦਰ ਸਿੰਘ ਟਿਵਾਣਾ, ਐਸਐਚਓ ਕੁਲਵਿੰਦਰ ਸਿੰਘ, ਸਾਬਕਾ ਸਰਪੰਚ ਗੁਰਬਖ਼ਸ਼ ਸਿੰਘ ਸਮੇਤ ਵੱਖ ਵੱਖ ਸਿਆਸੀ ਅਤੇ ਧਾਰਮਿਕ ਤੇ ਸਮਾਜਿਕ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੇ ਨੌਜਵਾਨ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਥਾਣੇਦਾਰ ਦੇ ਪਰਿਵਾਰ ਨਾਲ ਹਮਦਰਦੀ ਜਾਹਰ ਕੀਤੀ ਹੈ।