ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸਾਬਕਾ ਫੌਜੀਆਂ ਵੱਲੋਂ ਦਿੱਲੀ ਵਿੱਚ ਮਹਾਂ ਪੰਚਾਇਤ 10 ਫਰਵਰੀ ਨੂੰ: ਕਰਨਲ ਸੋਹੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਫਰਵਰੀ:
ਯੂਨਾਈਟਿਡ ਫਰੰਟ ਆਫ਼ ਐਕਸ ਸਰਵਿਸਮੈਨ ਦੀ ਅਗਵਾਈ ਹੇਠ ਸਾਬਕਾ ਫੌਜੀਆਂ ਵੱਲੋਂ ਨਵੀਂ ਦਿੱਲੀ ਦੀ ਪਾਰਲੀਮੈਂਟ ਸਟਰੀਟ ਵਿੱਚ 10 ਫਰਵਰੀ ਨੂੰ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਐਕਸ ਸਰਵਿਸਮੈਨ ਗ੍ਰੀਵੈਂਸਿਸ ਸੈਲ ਦੇ ਪ੍ਰਧਾਨ ਲੈਫ. ਕਰਨਲ (ਸੇਵਾਮੁਕਤ) ਐਸ ਐਸ ਸੋਹੀ ਨੇ ਦੱਸਿਆ ਕਿ 10 ਫਰਵਰੀ ਨੂੰ ਸਵੇਰੇ 10 ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਹੋਣ ਵਾਲੀ ਇਸ ਮਹਾਂ ਪੰਚਾਇਤ ਵਿੱਚ ਦੇਸ਼ ਭਰ ’ਚੋਂ ਸਾਬਕਾ ਫੌਜੀਆਂ ਦੀਆਂ 129 ਜਥੇਬੰਦੀਆਂ ਨਾਲ ਸਬੰਧਤ ਸਾਬਕਾ ਫੌਜੀ ਹਿੱਸਾ ਲੈਣਗੇ।
ਉਨ੍ਹਾਂ ਕਿਹਾ ਕਿ ਯੂਨਾਈਟਿਡ ਫਰੰਟ ਵੱਲੋਂ ਭਾਰਤ ਦੇ ਰੱਖਿਆ ਮੰਤਰੀ ਸੀਤਾ ਰਮਨ ਤੋਂ ਵੀ ਮਿਲਣ ਦਾ ਸਮਾਂ ਮੰਗਿਆ ਗਿਆ ਹੈ ਤਾਂ ਕਿ ਉਨ੍ਹਾਂ ਨੂੰ ਵੀ ਸਾਬਕਾ ਫੌਜੀਆਂ ਦੀ ਮਹਾਂ ਪੰਚਾਇਤ ਵਿੱਚ ਆਉਣ ਦਾ ਸੱਦਾ ਦਿੱਤਾ ਜਾ ਸਕੇ। ਇਸ ਮੌਕੇ ਰੱਖਿਆ ਮੰਤਰੀ ਨੂੰ ਸਾਬਕਾ ਫੌਜੀ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦੇ ਹੋਏ ਜਾਇਜ਼ ਮੰਗਾਂ ਨੂੰ ਫੌਰੀ ਤੌਰ ’ਤੇ ਹੱਲ ਕਰਨ ਦੀ ਗੁਹਾਰ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਹਾਂ ਪੰਚਾਇਤ ਵਿੱਚ ਸਾਬਕਾ ਫੌਜੀਆਂ ਵੱਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਸਾਬਕਾ ਫੌਜੀਆਂ ਦੀਆਂ ਪਿਛਲੇ ਕਾਫੀ ਸਮੇਂ ਤੋਂ ਲਮਕ ਰਹੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਮੌਜੂਦ ਕੇਂਦਰ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਸਾਬਕਾ ਫੌਜੀਆਂ ਦੀ ਭਲਾਈ ਲਈ ਕੁਝ ਨਹੀਂ ਕੀਤਾ। ਜਿਸ ਕਾਰਨ ਸਾਬਕਾ ਫੌਜੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਸਾਬਕਾ ਫੌਜੀਆਂ ਵੱਲੋਂ ਹੁਣ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਲਈ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…