ਅਕਾਲੀ-ਭਾਜਪਾ ਸਰਕਾਰ ਦੀਆਂ ਨੀਤੀਆਂ ਨੇ ਮੁਹਾਲੀ ਦੀ ਵਿਸ਼ਵ ਪੱਧਰ ’ਤੇ ਪਛਾਣ ਬਣਾਈ: ਕੈਪਟਨ ਸਿੱਧੂ

ਕੈਪਟਨ ਸਿੱਧੂ ਵੱਲੋਂ ਚੋਣ ਪ੍ਰਚਾਰ ਤੇਜ਼, ਮੁਹਾਲੀ ਸ਼ਹਿਰ ਤੇ ਕਈ ਨੇੜਲੇ ਪਿੰਡਾਂ ਵਿੱਚ ਕੀਤੀਆਂ ਚੋਣ ਮੀਟਿੰਗਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਅੱਜ ਮੁਹਾਲੀ ਸ਼ਹਿਰ ਅਤੇ ਕਈ ਨੇੜਲੇ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦੇ ਆਮ ਲੋਕਾਂ ਨੂੰ ਵਿਕਾਸ ਦੇ ਮੁੱਦੇ ’ਤੇ ਸੱਤਾਧਾਰੀ ਗੱਠਜੋੜ ਦੇ ਹੱਕ ਵਿੱਚ ਫਤਵਾ ਦੇਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦੀਆਂ ਨੀਤੀਆਂ ਨੇ ਮੁਹਾਲੀ ਦੀ ਵਿਸ਼ਵ ਪੱਧਰ ’ਤੇ ਵਿਲੱਖਣ ਪਛਾਣ ਬਣਾਈ ਹੈ। ਇਸ ਦੌਰਾਨ ਕਸਬਾ ਨੁਮਾ ਪਿੰਡ ਬਲੌਂਗੀ ਵਿੱਚ ਭਾਜਪਾ ਆਗੂ ਪਰਮਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹੋਈ ਚੋਣ ਮੀਟਿੰਗ ਦੌਰਾਨ ਕੈਪਟਨ ਸਿੱਧੂ ਦੀ ਚੋਣ ਮੁਹਿੰਮ ਨੂੰ ਉਦੋਂ ਕਾਫੀ ਭਰਵਾਂ ਹੁੰਗਾਰਾ ਮਿਲਿਆ ਜਦੋਂ ਕਿ ਜ਼ਿਅਦਾਤਰ ਸੈਕਟਰ ਵਾਸੀਆਂ ਅਤੇ ਬਲੌਂਗੀ ਪਿੰਡ ਤੇ ਕਲੋਨੀ ਵਾਸੀਆਂ ਨੇ ਵਿਕਾਸ ਦੇ ਮੁੱਦੇ ’ਤੇ ਕੈਪਟਨ ਸਿੱਧੂ ਨੂੰ ਹਮਾਇਤ ਦੇਣ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਅਕਾਲੀ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਕੈਪਟਨ ਸਿੱਧੂ ਦੇ ਹੱਕ ਵਿੱਚ ਸਥਾਨਕ ਸੈਕਟਰ-70 ਸਥਿਤ ਰਿਸ਼ੀ ਅਪਾਰਟਮੈਂਟ ਵਿੱਚ ਭਰਵੀਂ ਚੋਣ ਮੀਟਿੰਗ ਕਰਵਾਈ ਅਤੇ ਸ਼ਹਿਰ ਵਾਸੀ ਸ੍ਰੀ ਸਿੱਧੂ ਨੂੰ ਮਿਲ ਕੇ ਬਹੁਤ ਖੁਸ਼ ਹੋਏ। ਲੋਕਾਂ ਨੇ ਸ੍ਰੀ ਸਿੱਧੂ ਦੇ ਡਿਪਟੀ ਕਮਿਸ਼ਨਰ ਹੁੰਦਿਆਂ ਸੇਵਾ ਭਾਵਨਾ ਨਾਲ ਕੀਤੇ ਕੰਮਾਂ ਦੀ ਰੱਜਵੀਂ ਪ੍ਰਸੰਸਾਂ ਵੀ ਕੀਤੀ।
ਇਸ ਮੌਕੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਅਕਾਲੀ-ਭਾਜਪਾ ਸਰਕਾਰ ਨੇ ਮੁਹਾਲੀ ਦੀ ਵਿਸ਼ਵ ਪੱਧਰ ’ਤੇ ਪਛਾਣ ਬਣਾਉਣ ਲਈ ਕੌਮਾਂਤਰੀ ਏਅਰਪੋਰਟ ਅਤੇ ਵਿਸ਼ਵ ਦਾ ਪਹਿਲਾ ਏਸੀ ਬੱਸ ਅੱਡਾ ਸ਼ੁਰੂ ਕਰਨ ਸਮੇਤ ਵਿਕਾਸ ਦੇ ਕਈ ਅਹਿਮ ਪ੍ਰਾਜੈਕਟਾਂ ਨੇਪਰੇ ਚਾੜ੍ਹਿਆ ਗਿਆ ਹੈ। ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ 11 ਵਿਸ਼ਵ ਪੱਧਰੀ ਖੇਡ ਸਟੇਡੀਅਮਾਂ ਉਸਾਰੀ ਕੀਤੀ ਗਈ, ਵੱਡੇ ਹਸਪਤਾਲ ਅਤੇ ਵਿਦਿਅਕ ਅਦਾਰੇ ਸਥਾਪਿਤ ਕੀਤੇ ਹਨ। ਇਸ ਤੋਂ ਇਲਾਵਾ ਮਾਈ ਭਾਗੋ ਇੰਸਟੀਚਿਉਟ, ਮੈਰੀਟੋਰੀਅਸ ਸਕੂਲ, ਮਹਾਰਾਜਾ ਰਣਜੀਤ ਸਿੰਘ ਅਕਾਦਮੀ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਸਮੇਂ ਦੌਰਾਨ ਸਰਕਾਰ ਨੇ ਮੁਹਾਲੀ ਦੇ ਸਰਬਪੱਖੀ ਵਿਕਾਸ ’ਤੇ ਢਾਈ ਲੱਖ ਕਰੋੜ ਰੁਪਏ ਖਰਚ ਕੀਤੇ ਗਏ ਹਨ।
ਇਸ ਮੌਕੇ ਭਾਜਪਾ ਆਗੂ ਪਵਨ ਮਨੋਚਾ, ਸੀਨੀਅਰ ਯੂਥ ਅਕਾਲੀ ਆਗੂ ਸੁਖਵਿੰਦਰ ਸਿੰਘ ਛਿੰਦੀ, ਪਰਦੀਪ ਸਿੰਘ ਭਾਰਜ, ਅਮਰ ਸਿੰਘ ਰੰਧਾਵਾ, ਅਮਰ ਸਿੰਘ ਧਾਲੀਵਾਲ, ਗੁਰਮੀਤ ਸਿੰਘ ਸ਼ਾਮਪੁਰ, ਕੁਲਦੀਪ ਸਿੰਘ ਭਿੰਡਰ, ਅਮਨਿੰਦਰ ਸਿੰਘ ਅਬਿਆਨਾ, ਆਰ.ਪੀ ਕੰਬੋਜ, ਮਨਜੀਤ ਸਿੰਘ, ਡਾ. ਭਾਗ ਸਿੰਘ, ਕੇ.ਐਸ. ਬੇਦੀ, ਤੇਜਿੰਦਰ ਸਿੰਘ ਸ਼ੇਰਗਿੱਲ, ਪੰਚ ਕੇਸਰ ਸਿੰਘ ਤੇ ਜਰਨੈਲ ਸਿੰਘ ਅਤੇ ਹੋਰ ਅਕਾਲੀ-ਭਾਜਪਾ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…