Share on Facebook Share on Twitter Share on Google+ Share on Pinterest Share on Linkedin ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ’ਚ ਲੋਕ ਭਾਜਪਾ ਵਿੱਚ ਸ਼ਾਮਲ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 24 ਜੂਨ: ਭਾਜਪਾ ਮੰਡਲ ਖਰੜ ਦੇ ਮੀਤ ਪ੍ਰਧਾਨ ਬਾਲ ਕਿਸ਼ਨ ਦੀ ਅਗਵਾਈ ਹੇਠ ਵਾਰਡ ਨੰਬਰ-2 ਦੇ ਵਸਨੀਕਾਂ ਦੀ ਮੀਟਿੰਗ ਹੋਈ। ਇਸ ਮੌਕੇ ਜ਼ਿਲ੍ਹਾ ਮੁਹਾਲੀ ਦੇ ਜਰਨਲ ਸਕੱਤਰ ਨਰਿੰਦਰ ਰਾਣਾ ਅਤੇ ਮੰਡਲ ਖਰੜ ਪ੍ਰਧਾਨ ਪਵਨ ਮਨੋਚਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਲ ਕਿਸ਼ਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਮੰਡਲ ਪ੍ਰਧਾਨ ਖਰੜ ਅਤੇ ਜ਼ਿਲ੍ਹਾ ਜਰਨਲ ਸਕੱਤਰ ਨੇ ਸਿਰੋਪਾ ਪਾ ਕੇ ਕੇ ਨਵੇਂ ਸ਼ਾਮਲ ਹੋਏ ਵਰਕਰਾਂ ਦਾ ਸਵਾਗਤ ਕੀਤਾ। ਨਵੇਂ ਜੁੜੇ ਵਰਕਰਾਂ ਨੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਕੰਮ ਕਰਨਗੇ। ਇਸ ਮੌਕੇ ਸੀਨੀਅਰ ਆਗੂ ਸ਼ਾਮ ਵੇਦ ਪੁਰੀ, ਜਰਨਲ ਸਕੱਤਰ ਮੰਡਲ ਖਰੜ ਮਨੀਸ਼ ਭਾਰਦਵਾਜ, ਅਨੁਪ ਰਾਣਾ, ਹਰੀਸ਼, ਪਰਮਜੀਤ ਸਿੰਘ, ਸੁਨੀਲ ਕੁਮਾਰ, ਰਵਿੰਦਰ ਸ਼ਰਮਾ, ਅਕੁਸ਼ ਵਸ਼ਿਸ਼ਟ, ਪ੍ਰਤੀਕ ਸ਼ਰਮਾ, ਪੁਸ਼ਪਾ, ਰਾਜ ਸੂਦ ਅਤੇ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ