ਮੁਹਾਲੀ ਜ਼ਿਲ੍ਹੇ ਵਿੱਚ ਪਹਿਲੇ ਦਿਨ 19860 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ

ਸਿਵਲ ਸਰਜਨ ਨੇ ਝੁੱਗੀਆਂ ਝੌਂਪੜੀਆਂ ਦਾ ਦੌਰਾ ਕਰਕੇ ਲਿਆ ਪੋਲੀਓ ਮੁਹਿੰਮ ਦਾ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਨਵੰਬਰ:
ਸਬ-ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਸਐਨਆਈਡੀ) ਤਿੰਨ ਰੋਜ਼ਾ ਮੁਹਿੰਮ ਤਹਿਤ ਮੁਹਾਲੀ ਜ਼ਿਲ੍ਹੇ ਵਿੱਚ ਪਹਿਲੇ ਦਿਨ ਐਤਵਾਰ ਨੂੰ 19 ਹਜ਼ਾਰ 860 ਬੱਚਿਆਂ ਨੂੰ ਪਲਸ ਪੋਲੀਓ-ਰੋਕੂ ਬੂੰਦਾਂ ਪਿਲਾਈਆਂ ਗਈਆਂ। ਮੁਹਾਲੀ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 41,071 ਬੱਚਿਆਂ ਨੂੰ ਪੋਲੀਓ ਦਵਾਈ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ। ਕਰੋਨਾ ਮਹਾਮਾਰੀ ਦੇ ਫੈਲਾਅ ਕਾਰਨ ਇਸ ਮੁਹਿੰਮ ਤਹਿਤ ਸਿਰਫ਼ ਉੱਚ ਜੋਖ਼ਮ ਵਾਲੇ ਖੇਤਰ, ਪ੍ਰਵਾਸੀ ਆਬਾਦੀ, ਭੱਠੇ, ਨਿਰਮਾਣ ਸਥਾਨ, ਝੁੱਗੀ-ਬਸਤੀ ਖੇਤਰ ਹੀ ਕਵਰ ਕੀਤੇ ਜਾਣਗੇ।
ਸਿਵਲ ਸਰਜਨ ਨੇ ਸੋਹਾਣਾ ਅਤੇ ਆਸਪਾਸ ਝੁੱਗੀਆਂ ਝੌਂਪੜੀਆਂ ਵਿੱਚ ਜਾ ਕੇ ਖ਼ੁਦ ਪੋਲੀਓ ਮੁਹਿੰਮ ਦਾ ਜਾਇਜ਼ਾ ਲਿਆ। ਉਨ੍ਹਾਂ ਪੋਲੀਓ ਮੁਹਿੰਮ ਨੂੰ ਨੇਪਰੇ ਚਾੜ੍ਹਨ ਵਿੱਚ ਲੱਗੀਆਂ ਆਸ਼ਾ ਵਰਕਰਾਂ, ਮਲਟੀਪਰਪਜ਼ ਹੈਲਥ ਵਰਕਰਾਂ, ਡਾਕਟਰਾਂ, ਵਲੰਟੀਅਰਾਂ ਤੇ ਹੋਰ ਸਿਹਤ ਕਾਮਿਆਂ ਦੀ ਪ੍ਰਸ਼ੰਸਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਬੱਚਿਆਂ ਨੂੰ ਪੋਲੀਓ ਦਵਾਈ ਜ਼ਰੂਰ ਪਿਲਾਉਣ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜਰੇਵਾਲ ਨੇ ਦੱਸਿਆ ਕਿ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ 354 ਟੀਮਾਂ ਬਣਾਈਆਂ ਗਈਆਂ ਹਨ। ਜਿਨ੍ਹਾਂ ਵੱਲੋਂ 1 ਲੱਖ 13 ਹਜ਼ਾਰ 241 ਘਰਾਂ ਵਿੱਚ ਦਸਤਕ ਦੇ ਕੇ ਬੱਚਿਆਂ ਨੂੰ ਪੋਲੀਓ ਦੀ ਖ਼ੁਰਾਕ ਦਿੱਤੀਆਂ ਜਾਵੇਗੀ। ਇਸ ਮੁਹਿੰਮ ਦੀ ਨਿਗਰਾਨੀ ਕਰਨ ਲਈ 50 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ ਜਦੋਂਕਿ 708 ਵੈਕਸੀਨੇਟਰ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜ ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਦਵਾਈ ਪਿਲਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਨੂੰ ਪਹਿਲਾਂ ਹੀ ਪੋਲੀਓ-ਮੁਕਤ ਐਲਾਨਿਆ ਹੋਇਆ ਹੈ ਪ੍ਰੰਤੂ ਪੋਲੀਓ-ਮੁਕਤੀ ਨੂੰ ਕਾਇਮ ਰੱਖਣ ਲਈ ਬੱਚਿਆਂ ਨੂੰ ਲਗਾਤਾਰ ਦਵਾਈ ਪਿਲਾਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਅੱਜ ਵੱਖ ਵੱਖ ਥਾਵਾਂ ’ਤੇ ਸਹਾਇਕ ਸਿਵਲ ਸਰਜਨ ਡਾ. ਕੁਲਦੀਪ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨਿਧੀ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਪੋਲੀਓ ਮੁਹਿੰਮ ਦਾ ਨਿਰੀਖਣ ਕੀਤਾ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…