ਪੋਲੀਓ ਮੁਹਿੰਮ: ਜ਼ਿਲ੍ਹਾ ਮੁਹਾਲੀ ਵਿੱਚ 51 ਹਜ਼ਾਰ ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ

ਸੋਮਵਾਰ ਤੇ ਮੰਗਲਵਾਰ ਨੂੰ ਘਰ-ਘਰ ਜਾ ਕੇ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ: ਡਾ. ਭਾਰਦਵਾਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਾਰਚ:
ਪੋਲੀਉ ਦੇ ਮੁਕੰਮਲ ਖ਼ਾਤਮੇ ਲਈ ਅੱਜ ਸ਼ੁਰੂ ਹੋਏ ਤਿੰਨ ਰੋਜ਼ਾ ਕੌਮੀ ਪਲਸ ਪੋਲੀਉ ਪ੍ਰੋਗਰਾਮ ਅਧੀਨ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਪਹਿਲੇ ਦਿਨ 5 ਹਜ਼ਾਰ 604 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਜ਼ਿਲ੍ਹੇ ਵਿੱਚ 1,46,423 ਬੱਚਿਆਂ ਨੂੰ ਬੂੰਦਾਂ ਪਿਲਾਉਣ ਦਾ ਟੀਚਾ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਦੱਸਿਆ ਕਿ ਪਹਿਲੇ ਦਿਨ ਰੇਲਵੇ ਸਟੇਸ਼ਨ, ਬੱਸ ਅੱਡਿਆਂ, ਧਾਰਮਿਕ ਅਸਥਾਨਾਂ, ਟੋਲ ਪਲਾਜ਼ਾ ਤੇ ਹੋਰ ਅਹਿਮ ਜਨਤਕ ਥਾਵਾਂ ’ਤੇ ਸਥਾਪਤ ਬੂਥਾਂ ਵਿਚ ਸਿਹਤ ਕਾਮਿਆਂ ਨੇ 0 ਤੋਂ 5 ਸਾਲ ਤਕ ਦੇ ਬੱÎਚਿਆਂ ਨੂੰ ਪੋਲੀਉ ਰੋਕੂ ਬੂੰਦਾਂ ਪਿਲਾਈਆਂ। ਉਨ੍ਹਾਂ ਦਸਿਆ 13 ਮਾਰਚ ਤਕ ਚੱਲਣ ਵਾਲੀ ਮੁਹਿੰਮ ਦੇ ਪਹਿਲੇ ਦਿਨ ਸਿਹਤ ਅਧਿਕਾਰੀਆਂ ਨੇ ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਜਾ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੁਹਿੰਮ ਦੀ ਨਿਗਰਾਨੀ ਕੀਤੀ। ਡਾ. ਭਾਰਦਵਾਜ ਨੇ ਕਿਹਾ ਕਿ ਦਵਾਈ ਦੀਆਂ ਦੋ ਬੂੰਦਾਂ ਬੱਚਿਆਂ ਦੀ ਸਿਹਤਮੰਦ ਜ਼ਿੰਦਗੀ ਲਈ ਬੇਹੱਦ ਅਹਿਮ ਅਤੇ ਜ਼ਰੂਰੀ ਹਨ। ਵਿਸ਼ਵ ਸਿਹਤ ਸੰਸਥਾ ਨੇ ਭਾਰਤ ਨੂੰ ਪਹਿਲਾਂ ਹੀ ਪੋਲੀਉ ਮੁਕਤ ਐਲਾਨਿਆ ਹੋਇਆ ਹੈ ਅਤੇ ਭਾਰਤ ਵਿਚ ਸਾਲ 2011 ਤੋਂ ਬਾਅਦ ਪੋਲੀਉ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਪਰ ਦੇਸ਼ ਵਿਚੋਂ ਇਸ ਬੀਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਇਹ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ ਤਾਕਿ ਇਹ ਨਾਮੁਰਾਦ ਬੀਮਾਰੀ ਦੁਬਾਰਾ ਸਿਰ ਨਾ ਚੁੱਕ ਸਕੇ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜ਼ਰੇਵਾਲ ਨੇ ਦੱਸਿਆ ਕਿ ਪੋਲੀਉ ਰੋਕੂ ਮੁਹਿੰਮ ਸਵੇਰੇੇ ਨੌਂ ਵਜੇ ਤੋਂ ਸ਼ੁਰੂ ਹੋ ਕੇ ਦੇਰ ਸ਼ਾਮ ਤਕ ਚੱਲੀ। ਅੱਜ ਦੇ ਦਿਨ ਅਹਿਮ ਜਨਤਕ ਥਾਵਾਂ ਉਤੇ ਸਥਾਪਤ ਬੂਥਾਂ ਵਿੱਚ ਬੱਚਿਆਂ ਨੂੰ ਪੋਲੀਉ ਬੂੰਦਾਂ ਪਿਲਾਈਆਂ ਗਈਆਂ ਜਦਕਿ ਅਗਲੇ ਦੋ ਦਿਨ ਘਰ-ਘਰ ਜਾ ਕੇ ਪੋਲੀਉ-ਰੋਕੂ ਬੰੂਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੋਲੀਉ ਮੁਹਿੰਮ ਵਿਚ ਸਿਹਤ ਕਾਮਿਆਂ ਤੋਂ ਇਲਾਵਾ ਨੌ ਨਰਸਿੰਗ ਕਾਲਜਾਂ ਦੇ ਕਰੀਬ 800 ਵਿਦਿਆਰਥੀਆਂ ਦੀ ਵੀ ਮਦਦ ਲਈ ਜਾ ਰਹੀ ਹੈ ਤਾਕਿ ਇਸ ਮੁਹਿੰਮ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਵਿੱਚ ਕੁਲ 542 ਬੂਥ ਸਥਾਪਿਤ ਕੀਤੇ ਗਏ ਹਨ। ਜਿਨ੍ਹਾਂ ਵਿੱਚ 18 ਟਰਾਂਜ਼ਿਟ ਬੂਥ ਸਨ। ਮੁਹਿੰਮ ਦੀ ਸਫ਼ਲਤਾ ਲਈ 2396 ਵੈਕਸੀਨੇਟਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਸਹਾਇਕ ਸਿਵਲ ਸਰਜਨ ਡਾ. ਜਸਪ੍ਰੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਾਕੇਸ਼ ਸਿੰਗਲਾ, ਪਰਵਾਰ ਭਲਾਈ ਅਫ਼ਸਰ ਡਾ. ਊਸ਼ਾ ਅਤੇ ਹੋਰ ਅਧਿਕਾਰੀਆਂ ਨੇ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਜਾ ਕੇ ਮੁਹਿੰਮ ਦਾ ਜਾਇਜ਼ਾ ਲਿਆ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…