Nabaz-e-punjab.com

ਦੂਜਾ ਦਿਨ: ਘਰ ਘਰ ਜਾ ਕੇ 50 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੂਨ:
ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਤਿੰਨ ਰੋਜ਼ਾ ਕੌਮੀ ਪਲਸ ਪੋਲੀਓ ਪ੍ਰੋਗਰਾਮ ਦੇ ਤਹਿਤ ਸੋਮਵਾਰ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਦੂਜੇ ਦਿਨ 50 ਹਜ਼ਾਰ 421 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਬੀਤੇ ਦਿਨੀਂ 63,206 ਬੱਚਿਆਂ ਨੂੰ ਪੋਲੀਓ ਦੀ ਖੁਰਾਕ ਦਿੱਤੀ ਗਈ ਸੀ। ਕਾਰਜਕਾਰੀ ਸਿਵਲ ਸਰਜਨ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੇ ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੁਹਾਲੀ ਵਿੱਚ 5 ਸਾਲ ਤੱਕ ਦੇ 1 ਲੱਖ 45 ਹਜ਼ਾਰ 343 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਸਿਹਤ ਕਾਮਿਆਂ ਨੂੰ ਸਖ਼ਤੀ ਨਾਲ ਆਖਿਆ ਕਿ ਪ੍ਰਵਾਸੀ ਮਜ਼ਦੂਰਾਂ ਦੀਆਂ ਕਲੋਨੀਆਂ ਅਤੇ ਉਸਾਰੀ ਅਧੀਨ ਬਿਲਡਿੰਗਾਂ ਵਿੱਚ ਵੀ ਦਸਤਕ ਦਿੱਤੀ ਜਾਵੇ ਅਤੇ ਤਾਂ ਜੋ ਉਨ੍ਹਾਂ ਦੇ ਬੱਚੇ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝੇ ਨਾ ਰਹੇ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜ਼ਰੇਵਾਲ ਨੇ ਦੱਸਿਆ ਕਿ ਸਮੁੱਚੇ ਜ਼ਿਲ੍ਹੇ ਵਿੱਚ ਸਿਹਤ ਕਰਮਚਾਰੀਆਂ ਵੱਲੋਂ 3,57,186 ਘਰਾਂ ਵਿੱਚ ਦਸਤਕ ਦੇ ਕੇ ਬੱਚਿਆਂ ਨੂੰ ਪੋਲੀਓ ਦੀ ਖੁਰਾਕ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਕਿਸੇ ਕਾਰਨ ਪੋਲੀਓ ਦੀ ਖੁਰਾਕ ਲੈਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਅੱਜ ਦੂਜੇ ਦਿਨ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਪੋਲੀਓ ਦੀਆਂ ਬੂੰਦਾਂ ਪਿਲਾਈਆਂ। ਇਸ ਸਬੰਧੀ 1067 ਟੀਮਾਂ, 91 ਮੋਬਾਈਲ ਟੀਮਾਂ ਅਤੇ 50 ਟਰਾਂਜ਼ਿਟ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਲਕੇ ਮੰਗਲਵਾਰ ਨੂੰ ਵੀ ਸਿਹਤ ਕਰਮੀ ਘਰ ਘਰ ਜਾ ਕੇ ਬਾਕੀ ਰਹਿੰਦੇ ਬੱਚਿਆਂ ਨੂੰ ਪੋਲੀਓ ਦੀ ਖੁਰਾਕ ਦੇਣਗੇ।
ਇਸ ਦੌਰਾਨ ਜ਼ਿਲ੍ਹਾ ਪਰਿਵਾਰ ਨਿਯੋਜਨ ਅਫ਼ਸਰ ਡਾ. ਰੁਪਿੰਦਰ ਕੌਰ ਵਾਲੀਆ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਾਕੇਸ਼ ਸਿੰਗਲਾ, ਐਸਐਮਓ ਡਾ. ਮਨਜੀਤ ਸਿੰਘ, ਐਸਐਮਓ ਡਾ. ਸੁਰਿੰਦਰ ਸਿੰਘ, ਡਾ. ਵਿਜੇ ਭਗਤ, ਡਾ. ਸੰਗੀਤਾ ਜੈਨ, ਡਾ. ਕੁਲਜੀਤ ਕੌਰ, ਡਾ. ਭੁਪਿੰਦਰ ਸਿੰਘ, ਡਾ. ਦੀਪਤੀ ਸ਼ਰਮਾ ਆਦਿ ਨੇ ਵੱਖ ਵੱਖ ਥਾਵਾਂ ਦਾ ਦੌਰਾ ਕਰਕੇ ਪਲਸ ਪੋਲੀਓ ਮੁਹਿੰਮ ਦਾ ਜਾਇਜ਼ਾ ਲਿਆ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …