nabaz-e-punjab.com

ਕੁਰਾਲੀ ਵਿੱਚ 1577 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 2 ਜੁਲਾਈ
ਪੋਲੀਓ ਰਹਿਤ ਪੰਜਾਬ ਮੁਹਿੰਮ ਤਹਿਤ ਐਸ.ਐਮ.ਓ ਭੁਪਿੰਦਰ ਸਿੰਘ ਦੀ ਅਗਵਾਈ ਵਿਚ ਸਿਵਲ ਹਸਪਤਾਲ ਕੁਰਾਲੀ ਦੇ ਕਰਮਚਾਰੀਆਂ ਨੇ ਸਰਸਵਤੀ ਇੰਸਚੀਚਿਊਟ ਧਿਆਨਪੁਰਾ ਦੀਆਂ ਵਿਦਿਆਰਥਣਾਂ ਦੇ ਸਹਿਯੋਗ ਨਾਲ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਘਰ ਘਰ ਜਾ ਕੇ ਪੋਲੀਓ ਰੋਕੂ ਬੰਦਾਂ ਪਿਲਾਈਆਂ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੁਪਰਵਾਈਜਰ ਸੁਖਦੇਵ ਸਿੰਘ ਅਤੇ ਮਿੰਟੂ ਰਾਮ ਨੇ ਸ਼ਹਿਰ ਅੰਦਰ 17 ਟੀਮਾਂ ਵੱਲੋਂ 3383 ਘਰਾਂ ਵਿਚ ਜਾ ਕੇ 1577 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਹਨ।
ਇਸ ਮੌਕੇ ਐੱਸ.ਐੱਮ.ਓ ਭੁਪਿੰਦਰ ਸਿੰਘ ਅਤੇ ਡਾ. ਨਰਿੰਦਰ ਮੋਹਨ ਨੇ ਵੱਖ-ਵੱਖ ਥਾਵਾਂ ਤੇ ਪਹੁੰਚਕੇ ਪੋਲੀਓ ਬੂੰਦਾਂ ਪਿਲਾਉਣ ਦਾ ਕੰਮ ਕਰ ਰਹੀਆਂ ਟੀਮਾਂ ਦੀ ਜਾਂਚ ਵੀ ਕੀਤੀ। ਉਨ੍ਹਾਂ ਸਮੂਹ ਨਰਸਰੀ ਸਕੂਲਾਂ, ਆਂਗਨਵਾੜੀ ਸੈਂਟਰਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ 3 ਅਤੇ 4 ਜੁਲਾਈ ਨੂੰ ਨਿੱਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਸਮੂਹ ਸ਼ਹਿਰ ਵਾਸੀ ਆਪਣੇ ਬੱਚਿਆਂ ਨੂੰ ਪੋਲੀਓ ਰੋਕੂ ਬੰੂਦਾਂ ਪਿਲਾਉਣ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …