ਖਰੜ ਵਿੱਚ 3005 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ: ਡਾ. ਸੁਰਿੰਦਰ ਸਿੰਘ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 28 ਜਨਵਰੀ:
ਸਿਹਤ ਵਿਭਾਗ ਵੱਲੋਂ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾਂ ਪਿਲਾਉਣ ਲਈ ਚਲਾਈ ਗਈ ਤਿੰਨ ਰੋਜ਼ਾ ਪਲਸ ਪੋਲਿਓ ਮੁਹਿੰਮ ਤਹਿਤ ਸਿਵਲ ਹਸਪਤਾਲ ਖਰੜ ਤਹਿਤ ਪੈਦੇ ਏਰੀਆ ਵਿੱਚ ਐਤਵਾਰ ਨੂੰ ਪਹਿਲੇ ਦਿਨ 3005 ਬੱਚਿਆਂ ਨੂੰ ਪੋਲਿਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ। ਸਿਵਲ ਹਸਪਤਾਲ ਖਰੜ ਦੇ ਐਸ.ਐਮ.ਓ. ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਨੋਡਲ ਅਫਸਰ ਡਾ. ਅਨੂਪਮਾ ਸ਼ਰਮਾ ਦੀ ਅਗਵਾਈ ਵਿੱਚ 32 ਪੋਲਿਓ ਬੂਥ ਬਣਾਏ ਗਏ ਸਨ। ਉਹਨਾਂ ਦੱਸਿਆ ਕਿ ਭਲਕੇ 29 ਤੇ 30 ਜਨਵਰੀ ਨੂੰ ਵੀ ਸਿਹਤ ਵਿਭਾਗ ਦੇ ਵਰਕਰ, ਏ.ਐਨ.ਐਮ., ਨਰਸਿੰਗ ਕਾਲਜ਼ਾਂ ਦੇ ਵਿਦਿਆਰਥੀ ਸਮੁੱਚੇ ਇਲਾਕੇ ਵਿੱਚ ਘਰ ਘਰ ਜਾ ਕੇ 0 ਤੋ 5 ਸਾਲ ਦੇ ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾਂ ਪਿਲਾਉਣਗੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…