Share on Facebook Share on Twitter Share on Google+ Share on Pinterest Share on Linkedin ਸਿਆਸੀ ਸਮਝੌਤੇ ਤੋਂ ਬਾਅਦ ਆਪ ਲੀਡਰਸ਼ਿਪ ਵੱਲੋਂ ਆਜ਼ਾਦ ਗਰੁੱਪ ਦੇ ਹੱਕ ਵਿੱਚ ਚੋਣ ਪ੍ਰਚਾਰ ਤੇਜ਼ ਪਿਛਲੇ 5 ਸਾਲਾਂ ’ਚ ਬਿਨਾਂ ਕਿਸੇ ਪੱਖਪਾਤ ਤੋਂ ਸਾਰੇ ਵਾਰਡਾਂ ਦਾ ਸਰਬਪੱਖੀ ਵਿਕਾਸ ਕੀਤਾ: ਕੁਲਵੰਤ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ: ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਆਮ ਆਦਮੀ ਪਾਰਟੀ (ਆਪ) ਦੀ ਹਾਈ ਕਮਾਂਡ ਵੱਲੋਂ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਵਾਲੇ ਆਜ਼ਾਦ ਗਰੁੱਪ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦੇ ਐਲਾਨ ਤੋਂ ਬਾਅਦ ‘ਆਪ’ ਦੇ ਸੂਬਾਈ ਅਤੇ ਜ਼ਿਲ੍ਹਾ ਮੁਹਾਲੀ ਪੱਧਰੀ ਅਤੇ ਸਥਾਨਕ ਆਗੂਆਂ ਨੇ ਆਜ਼ਾਦ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਸ ਨਾਲ ਮੁਹਾਲੀ ਵਿੱਚ ਨਵੇਂ ਸਿਆਸੀ ਸਮੀਕਰਨ ਬਦਲ ਗਏ ਹਨ। ਜਦੋਂਕਿ ਇਸ ਤੋਂ ਪਹਿਲਾਂ ‘ਆਪ’ ਦੀ ਸਥਾਨਕ ਲੀਡਰਸ਼ਿਪ ਖੁੱਲ੍ਹ ਕੇ ਸਾਹਮਣੇ ਨਹੀਂ ਆ ਰਹੀ ਸੀ। ਆਪ ਦੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਸ੍ਰੀਮਤੀ ਰਾਜਲਾਲੀ ਗਿੱਲ, ਜ਼ਿਲ੍ਹਾ ਸਕੱਤਰ ਪ੍ਰਭਜੋਤ ਕੌਰ, ਐਡਵੋਕੇਟ ਅਮਰਦੀਪ ਕੌਰ ਅਤੇ ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਸਮੇਤ ਹੋਰਨਾਂ ਆਪ ਆਗੂਆਂ ਨੇ ਅੱਜ ਸਾਬਕਾ ਮੇਅਰ ਕੁਲਵੰਤ ਸਿੰਘ ਨਾਲ ਮਿਲ ਕੇ ਆਜ਼ਾਦ ਗਰੁੱਪ ਦੇ ਵੱਖ-ਵੱਖ ਉਮੀਦਵਾਰਾਂ ਦੇ ਹੱਕ ਚੋਣ ਪ੍ਰਚਾਰ ਕੀਤਾ। ਉਨ੍ਹਾਂ ਹੁਕਮਰਾਨ ਕਾਂਗਰਸ ਪਾਰਟੀ ਸਮੇਤ ਅਕਾਲੀ ਦਲ ਅਤੇ ਭਾਜਪਾ ’ਤੇ ਵਰ੍ਹਦਿਆਂ ਇਨ੍ਹਾਂ ਤਿੰਨਾਂ ਪਾਰਟੀਆਂ ਨੂੰ ਲੋਕ ਵਿਰੋਧੀ ਦੱਸਦਿਆਂ ਮੁਹਾਲੀ ਦੀ ਤਰੱਕੀ ਅਤੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਆਜ਼ਾਦ ਗਰੁੱਪ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਆਪ ਲੀਡਰਸ਼ਿਪ ਨੇ ਕੁਲਵੰਤ ਸਿੰਘ ਦੀ ਪਿਛਲੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਵਿਕਾਸ ਹੋਇਆ ਨਜ਼ਰ ਆ ਰਿਹਾ ਹੈ ਜਦੋਂਕਿ ਕਾਂਗਰਸ ਸਰਕਾਰ ਨੇ ਚਾਰ ਸਾਲਾਂ ਵਿੱਚ ਵਿਕਾਸ ਕਰਨ ਦੀ ਥਾਂ ਰਾਹ ਵਿੱਚ ਕੰਡੇ ਵਿਛਾਏ ਗਏ ਹਨ। ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਸਾਰੇ ਵਾਰਡਾਂ ਦਾ ਸਰਬਪੱਖੀ ਵਿਕਾਸ ਕੀਤਾ ਹੈ ਅਤੇ ਹਰੇਕ ਕੰਮ ਬਾਰੇ ਹਾਊਸ ਵਿੱਚ ਜ਼ਿਆਦਾਤਰ ਮਤੇ ਸਰਬਸੰਮਤੀ ਜਾਂ ਬਹੁਸੰਮਤੀ ਨਾਲ ਹੀ ਪਾਸ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਿਆਦ ਪੁੱਗ ਚੁੱਕੀ ਚਾਰ ਦਹਾਕੇ ਪੁਰਾਣੀ ਸੀਵਰੇਜ ਲਾਈਨ ਬਦਲ ਕੇ ਨਵੇਂ ਸਿਰਿਓਂ ਸੀਵਰੇਜ ਲਾਈਨ ਪਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਪ੍ਰਾਜੈਕਟ ਸਿਰੇ ਚੜ੍ਹਨ ਤੋਂ ਬਾਅਦ ਅਗਲੇ 100 ਸਾਲਾਂ ਤੱਕ ਸੀਵਰੇਜ ਦੀ ਸਮੱਸਿਆ ਨਹੀਂ ਆਵੇਗੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਵਿੱਚ ਸ਼ਹਿਰ ਦੇ ਵਿਕਾਸ ਲਈ ਕੁੱਝ ਕੀਤਾ ਹੈ ਤਾਂ ਹੀ ਵੋਟ ਪਾਇਓ। ਉਨ੍ਹਾਂ ਕਿਹਾ ਕਿ ਆਜ਼ਾਦ ਗਰੁੱਪ ਵਿਕਾਸ ਦੇ ਮੁੱਦੇ ’ਤੇ ਹੀ ਚੋਣ ਲੜ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸਿਰਫ਼ ਵਿਕਾਸ ਨੂੰ ਹੀ ਤਰਜ਼ੀਹ ਦਿੱਤੀ ਜਾਵੇਗੀ। ਇਸ ਮੌਕੇ ਆਪ ਆਗੂ ਜਸਟਿਸ ਜੋਰਾ ਸਿੰਘ, ਗੁਰਤੇਜ ਸਿੰਘ ਪੰਨੂ, ਵਿਨੀਤ ਵਰਮਾ, ਸਾਬਕਾ ਕੌਂਸਲਰ ਸੁਖਮਿੰਦਰ ਸਿੰਘ ਬਰਨਾਲਾ, ਜੋਗਿੰਦਰ ਸਿੰਘ ਯੋਗੀ, ਮਨਪ੍ਰੀਤ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ