Share on Facebook Share on Twitter Share on Google+ Share on Pinterest Share on Linkedin ਸਿਆਸੀ ਦਖ਼ਲਅੰਦਾਜ਼ੀ ਨੇ ਆਰਟਸ ਕੌਂਸਲ ਨੂੰ ਪ੍ਰਦੂਸ਼ਿਤ ਕਰਕੇ ਰੱਖ ਦਿੱਤਾ: ਦੀਪ ਰਮਨ ਕਲਾ ਦੇ ਮੰਦਰ ਆਰਟਸ ਕੌਂਸਲ ਵਿੱਚ ਯੋਗ ਸਾਹਿਤਕਾਰਾਂ ਅਤੇ ਕਲਾਕਾਰਾਂ ਨੂੰ ਬਣਦਾ ਸਥਾਨ ਦੇਣ ਦੀ ਮੰਗ, ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੁਲਾਈ: ਪੰਜਾਬੀ ਸੱਭਿਆਚਾਰ ਵਿੱਚ ਕਲਾ ਦੇ ਮੰਦਰ ਵਜੋਂ ਸਮਝੇ ਜਾਂਦੇ ‘ਆਰਟਸ ਕੌਂਸਲ’ ਵਿੱਚ ਪਿਛਲੇ ਕੁਝ ਸਾਲਾਂ ਤੋਂ ਰਾਜਨੀਤਕ ਲੋਕਾਂ ਦੀ ਦਖ਼ਲਅੰਦਾਜ਼ੀ ਨੇ ਕੌਂਸਲ ਨੂੰ ਪ੍ਰਦੂਸ਼ਿਤ ਕਰਕੇ ਰੱਖ ਦਿੱਤਾ ਹੈ ਜਿਸ ਵਿੱਚ ਤੁਰੰਤ ਸਫ਼ਾਈ ਦੀ ਲੋੜ ਹੈ। ਇਹ ਵਿਚਾਰ ਪ੍ਰਸਿੱਧ ਟੀ.ਵੀ. ਐਂਕਰ ਅਤੇ ਗਾਇਕਾ ਬੀਬਾ ਆਰ. ਦੀਪ ਰਮਨ, ਪ੍ਰੋ. ਅਰਸ਼ਦੀਪ ਸਿੰਘ ਬੈਂਸ, ਅਸਿਸਟੈਂਟ ਪ੍ਰੋਫ਼ੈਸਰ ਗੁਰਦੀਪ ਗੋਸਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਆਰਟਸ ਕੌਂਸਲ ਵਿੱਚ ਯੋਗ ਸਾਹਿਤਕਾਰਾਂ ਅਤੇ ਕਲਾਕਾਰਾਂ ਨੂੰ ਬਣਦਾ ਸਥਾਨ ਮਿਲਣਾ ਚਾਹੀਦਾ ਹੈ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਕੁਝ ਜੁਗਾੜੂ ਕਿਸਮ ਦੇ ਲੋਕਾਂ ਦੀ ਰਾਜਨੀਤਕ ਚਾਪਲੂਸੀ ਦਾ ਸੰਤਾਪ ਹੰਢਾ ਰਹੇ ਹਨ। ਉਨ੍ਹਾਂ ਕਿਹਾ ਕਿ ਬੜੇ ਲੰਬੇ ਸਮੇਂ ਮਗਰੋਂ ਪੰਜਾਬ ਦੇ ਅੰਦਰ ਪੰਜਾਬੀ ਸੱਭਿਆਚਾਰ ਦੀ ਗੱਲ ਚੱਲੀ ਹੈ। ਪੰਜਾਬ ਦੇ ਲਈ ਇਹ ਖੁਸ਼ਕਿਸਮਤੀ ਹੈ ਕਿ ਇੱਕ ਸੱਭਿਆਚਾਰ ਤੇ ਕਲਾ ਪ੍ਰੇਮੀ ਵਿਅਕਤੀ ਸ੍ਰ. ਨਵਜੋਤ ਸਿੰਘ ਸਿੱਧੂ ਨੂੰ ਸਰਕਾਰ ਵੱਲੋਂ ਸੈਰ ਸਪਾਟਾ ਤੇ ਸਭਿਆਚਾਰ ਮਾਮਲਿਆਂ ਬਾਰੇ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਸਾਹਿਤਕਾਰਾਂ, ਲੋਕ ਗਾਇਕਾਂ ਅਤੇ ਸੱਭਿਆਚਾਰ ਨਾਲ ਜੁੜੇ ਹਰ ਵਰਗ ਦੀ ਪੁਰਜ਼ੋਰ ਮੰਗ ਹੈ ਕਿ ਕਲਾ ਦੇ ਮੰਦਰ ‘ਆਰਟਸ ਕੌਂਸਲ’ ਵਿਚੋਂ ਰਾਜਨੀਤਕ ਲੋਕਾਂ ਅਤੇ ਕੌਂਸਲ ਨੂੰ ਮੋਟਾ ਚੂਨਾ ਲਗਾਉਣ ਵਾਲੇ ਲੋਕਾਂ ਨੂੰ ਤੁਰੰਤ ਬਾਹਰ ਕੱਢ ਕੇ ਉਥੇ ਬਿਲਕੁਲ ਸਹੀ ਅਤੇ ਯੋਗ ਸਾਹਿਤਕਾਰਾਂ ਅਤੇ ਕਲਾਕਾਰਾਂ ਨੂੰ ਬਣਦਾ ਸਥਾਨ ਦਿੱਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ