Share on Facebook Share on Twitter Share on Google+ Share on Pinterest Share on Linkedin ਡੀਐਸਪੀ ਬੱਲ ਦੇ ਪਿਤਾ ਜਸਵਿੰਦਰ ਸਿੰਘ ਨੂੰ ਵੱਖ-ਵੱਖ ਰਾਜਸੀ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਕਤੂਬਰ: ਪੰਜਾਬ ਪੁਲੀਸ ਦੇ ਡੀਐਸਪੀ ਹਰਸਿਮਰਨ ਸਿੰਘ ਬੱਲ ਦੇ ਪਿਤਾ ਜਸਵਿੰਦਰ ਸਿੰਘ (77) ਜਿਨ੍ਹਾਂ ਦਾ ਪਿਛਲੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ, ਉਨ੍ਹਾਂ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਇੱਥੋਂ ਦੇ ਫੇਜ਼-3ਬੀ1 ਸਥਿਤ ਗੁਰਦੁਆਰਾ ਸਾਚਾ ਧਨ ਸਾਹਿਬ ਵਿੱਚ ਕਰਵਾਇਆ ਗਿਆ। ਇਸ ਮੌਕੇ ਪੰਜਾਬ ਪੁਲੀਸ ਦੇ ਅਧਿਕਾਰੀ ਤੇ ਕਰਮਚਾਰੀਆਂ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ, ਸਮਾਜ ਸੇਵੀ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਨਜ਼ਦੀਕੀ ਰਿਸ਼ਤੇਦਾਰਾਂ ਨੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਤੇ ਸਾਥੀਆਂ ਨੇ ਵੈਰਾਗਮਈ ਕੀਰਤਨ ਕੀਤਾ। ਇਸ ਮੌਕੇ ਵਧੀਕ ਮੁੱਖ ਸਕੱਤਰ ਕੇਬੀਐਸ ਸਿੱਧੂ, ਮੇਅਰ ਕੁਲਵੰਤ ਸਿੰਘ, ਸੀਨੀਅਰ ਅਕਾਲੀ ਆਗੂ ਕਿਰਨਬੀਰ ਸਿੰਘ ਕੰਗ, ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ, ਆਈਜੀ (ਐੱਡਕੁਆਰਟਰ) ਏਐਸ ਰਾਏ, ਆਈਜੀ ਰਾਮ ਸਿੰਘ, ਐਸਐਸਪੀ ਕੁਲਦੀਪ ਸਿੰਘ ਚਾਹਲ, ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ, ਯੂਥ ਆਗੂ ਅਸ਼ਵਨੀ ਸ਼ਰਮਾ, ਪੰਜਾਬੀ ਗਾਇਕ ਸਤਵਿੰਦਰ ਬੁੱਗਾ ਤੇ ਹਰਦੀਪ ਸਿੰਘ, ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ, ਰਾਮਗੜ੍ਹੀਆ ਸਭਾ ਮੁਹਾਲੀ ਦੇ ਪ੍ਰਧਾਨ ਡਾ. ਐਸਐਸ ਭੰਵਰਾ, ਜਰਨਲ ਸਕੱਤਰ ਕਰਮ ਸਿੰਘ ਬਬਰਾ, ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ, ਕੌਂਸਲਰ ਫੂਲਰਾਜ ਸਿੰਘ, ਅਮਰੀਕ ਸਿੰਘ ਸਾਜਨ ਸਮੇਤ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਕੌਂਸਲਰ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਹਾਜ਼ਰ ਸਨ। ਮੰਚ ਸੰਚਾਲਕ ਦੀ ਸੇਵਾ ਗੁਰਪ੍ਰੀਤ ਸਿੰਘ ਨਿਆਮੀਆਂ ਨੇ ਨਿਭਾਈ ਅਤੇ ਸ੍ਰ. ਜਸਵਿੰਦਰ ਸਿੰਘ ਦੇ ਜੀਵਨ ਬਾਰੇ ਦੱਸਿਆ। ਅਖੀਰ ਵਿੱਚ ਮੇਅਰ ਕੁਲਵੰਤ ਸਿੰਘ ਨੇ ਅੰਤਿਮ ਅਰਦਾਸ ਵਿੱਚ ਪੁੱਜੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਪਰਿਵਾਰ ਦੀ ਤਰਫ਼ੋਂ ਧੰਨਵਾਦ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ