ਬਹੁ-ਮੰਜ਼ਲਾਂ ਇਮਾਰਤਾਂ ਵਾਲੇ ਪੋਲਿੰਗ ਬੂਥ ਬਦਲਣ ਲਈ ਸਿਆਸੀ ਪਾਰਟੀਆਂ ਨੇ ਸਹਿਮਤੀ ਦਿੱਤੀ

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਅਹਿਮ ਮੀਟਿੰਗ

ਨਬਜ਼-ਏ-ਪੰਜਾਬ, ਮੁਹਾਲੀ, 23 ਜਨਵਰੀ:
ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐੱਸ ਤਿੜਕੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਸ਼ਹਿਰੀ ਖੇਤਰਾਂ ਦਾ ਨਿਰੀਖਣ ਕੀਤਾ ਜਾਣਾ ਹੈ, ਜਿੱਥੇ ਸਮੂਹ ਹਾਊਸਿੰਗ ਸੁਸਾਇਟੀਆਂ ਅਤੇ ਬਹੁ-ਮੰਜ਼ਲੀ ਰਿਹਾਇਸ਼ੀ ਇਮਾਰਤਾਂ ਕੋਲ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾ ਸਕਣ।
ਇਸ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫ਼ਸਰ 112 ਵੱਲੋਂ ਹਾਈਟ ਰਾਈਜ਼ ਸੁਸਾਇਟੀਜ਼ ਵਿੱਚ ਬੂਥ ਸਥਾਪਿਤ ਕਰਨ ਲਈ ਪ੍ਰਪੋਜ਼ਲ ਪ੍ਰਾਪਤ ਹੋਇਆ ਹੈ। ਇਨ੍ਹਾਂ ਥਾਵਾਂ ਉੱਤੇ ਬੂਥ ਬਣਨ ਨਾਲ ਮਤਦਾਨ ਵੱਧ ਸਕਦਾ ਹੈ ਪਰ ਬੂਥ ਨੰਬਰ ਓਹੀ ਰਹੇਗਾ। ਸਿਰਫ਼ ਸਥਾਨ ਬਦਲ ਜਾਵੇਗਾ। ਇਹ ਬੂਥ ਸਥਾਪਿਤ ਕਰਨ ਸਬੰਧੀ ਪ੍ਰਪੋਜ਼ਲ ਭਾਰਤ ਚੋਣ ਕਮਿਸ਼ਨ ਨੂੰ ਭੇਜਣ ਲਈ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮੁਹਾਲੀ ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਾ 112-ਡੇਰਾਬੱਸੀ ਵਿੱਚ ਉੱਚੀਆਂ ਰਿਹਾਇਸ਼ੀ ਇਮਾਰਤਾਂ ਸਬੰਧੀ ਜਿਹੜੇ ਬੂਥ ਬਦਲੇ ਜਾਣੇ ਹਨ, ਉਨ੍ਹਾਂ ਵਿੱਚ 34 ਵਿਜ਼ਡਮ ਪ੍ਰੀ ਸਕੂਲ, ਪੀਰ ਮੁਛੱਲਾ, 35 ਵਿਜ਼ਡਮ ਪ੍ਰੀ ਸਕੂਲ, ਪੀਰ ਮੁਛੱਲਾ ਅਤੇ 36 ਸਰਕਾਰੀ ਐਲੀਮੈਂਟਰੀ ਸਕੂਲ, ਪੀਰ ਮੁਛੱਲਾ ਸ਼ਾਮਲ ਹਨ। ਜਿੱਥੇ ਇਹ ਬੂਥ ਤਬਦੀਲ ਹੋਣੇ ਹਨ, ਉਨ੍ਹਾਂ ਵਿੱਚ 34 ਸਰਕਾਰੀ ਐਲੀਮੈਂਟਰੀ ਸਕੂਲ, ਪੀਰ ਮੁਛੱਲਾ, 35 ਮੈਡੀਟੇਸ਼ਨ ਹਾਲ, ਤਿਸ਼ਲਾ ਪਲੱਸ ਹੋਮ ਸੁਸਾਇਟੀ, ਪੀਰ ਮੁਛੱਲਾ ਅਤੇ 36 ਮੇਨਟੀਨੈਂਸ ਆਫ਼ਿਸ ਆਫ਼ ਬਾਲੀਵੁੱਡ ਹਾਈਟ ਆਈ ਸੁਸਾਇਟੀ, ਪੀਰ ਮੁਛੱਲਾ ਸ਼ਾਮਲ ਹਨ।
ਮੀਟਿੰਗ ਦੌਰਾਨ ਇਸ ਪ੍ਰਸਤਾਵ ਨੂੰ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਸਹਿਮਤੀ ਦਿੱਤੀ ਗਈ। ਮੀਟਿੰਗ ਵਿੱਚ ਐੱਸਡੀਐਮ ਚੰਦਰਜੋਤੀ ਸਿੰਘ, ‘ਆਪ’ ਵਲੰਟੀਅਰ ਅਮਰਜੀਤ ਸਿੰਘ, ਕਾਂਗਰਸ ਆਗੂ ਹਰਕੇਸ ਚੰਦ ਸ਼ਰਮਾ ਤੇ ਜਸਮੀਰ ਲਾਲ, ਭਾਜਪਾ ਆਗੂ ਰੌਸ਼ਨ ਕੁਮਾਰ, ਅਕਾਲੀ ਆਗੂ ਮਨਜੀਤ ਸਿੰਘ ਸਿੰਘ ਤੇ ਬਲਵਿੰਦਰ ਸਿੰਘ ਅਤੇ ਬਸਪਾ ਆਗੂ ਸੁਖਦੇਵ ਸਿੰਘ ਚੱਪੜਚਿੜੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ ਪ…