Share on Facebook Share on Twitter Share on Google+ Share on Pinterest Share on Linkedin ਸਿਆਸੀ ਪਾਰਟੀਆਂ ਕਿਸਾਨਾਂ ਦੇ ਸੰਘਰਸ਼ ਨੂੰ ਢਾਹ ਲਗਾਉਣ ਤੋਂ ਗੁਰੇਜ਼ ਕਰਨ: ਕੈਪਟਨ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਕਤੂਬਰ: ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਆਗੂ ਕੈਪਟਨ ਤਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਹੈ ਕਿ ਨਵੇਂ ਕਿਸਾਨੀ ਕਾਨੂੰਨ ਦੇ ਰੂਪ ਵਿੱਚ ਪੰਜਾਬ ਦੀ ਕਿਸਾਨੀ ਨਾਲ ਜੋ ਧੱਕੇਸ਼ਾਹੀ ਦੀ ਵਿਉਂਤ ਵਿੱਢੀ ਗਈ ਹੈ, ਪੂਰਾ ਪੰਜਾਬ ਉਸਦੇ ਖ਼ਿਲਾਫ਼ ਇੱਕਜੁੱਟ ਹੈ ਪਰ ਕੁਝ ਸਿਆਸੀ ਪਾਰਟੀਆਂ ਵੱਲੋਂ ਇਸ ਅਤੀ ਸੰਵੇਦਨਸ਼ੀਲ ਮੁੱਦੇ ’ਤੇ ਵੀ ਆਪਣੀਆਂ ਸਿਆਸੀ ਰੋਟੀਆਂ ਸੇਕੀਆਂ ਜਾ ਰਹੀਆਂ ਹਨ ਅਤੇ ਕਿਸਾਨ ਸੰਘਰਸ਼ ਨੂੰ ਢਾਹ ਲਗਾਈ ਜਾ ਰਹੀ ਹੈ। ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਕੁਝ ਸਿਆਸੀ ਪਾਰਟੀਆਂ ਜਿਨ੍ਹਾਂ ਦਾ ਆਧਾਰ ਪੰਜਾਬ ’ਚੋਂ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ, ਕਿਸਾਨੀ ਮੁੱਦੇ ’ਤੇ ਵੱਖੋ-ਵੱਖ ਪੈਂਤਰੇ ਅਪਣਾ ਕੇ ਆਪਣਾ ਅਕਸ ਬਚਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਅਖੌਤੀ ਲੀਡਰਾਂ ਦੇ ਮਨ ਵਿੱਚ ਸੱਚੀ ਕਿਤੇ ਨਾ ਕਿਤੇ ਪੰਜਾਬ ਦੀ ਕਿਸਾਨੀ ਲਈ ਦਰਦ ਹੈ ਤਾਂ ਇਹ ਆਪਣਾ ਵੱਖਰਾ ਅਲਾਪ ਅਲਾਪਣ ਦੀ ਥਾਂ ਕਿਸਾਨ ਜਥੇਬੰਦੀਆਂ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਸਾਥ ਦੇਣ ਦੀ ਜਗ੍ਹਾ ਇਨ੍ਹਾਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਵੱਖਰੀ ਡੁਗਡੁਗੀ ਵਜਾਉਣਾ ਕਈ ਵਾਰ ਇੰਜ ਜਾਪਦਾ ਹੈ ਕਿ ਜਿਵੇਂ ਇਹ ਕਿਸਾਨੀ ਅੰਦੋਲਨ ਨੂੰ ਅੰਦਰੋਂ-ਅੰਦਰੀ ਕਮੰੋਰ ਕਰਨਾ ਚਾਹੁੰਦੇ ਹੋਣ। ਇਨ੍ਹਾਂ ਪਾਰਟੀਆਂ ਨੂੰ ਪੰਜਾਬ ਵਿੱਚ ਆਪਣੀ ਸਾਖ ਬਚਾਉਣ ਲਈ ਚਾਰਾਜੋਈ ਕਰਨ ਦੀ ਥਾਂ ਦਿੱਲੀ ਵੱਲ ਰੁੱਖ ਕਰਨਾ ਚਾਹੀਦਾ ਹੈ, ਜਿੱਥੇ ਬੈਠ ਕੇ ਇਨ੍ਹਾਂ ਵੱਲੋਂ ਕਿਸਾਨਾਂ ਦੇ ਦਮ ਘੋਟੂ ਬਿੱਲਾਂ ਉੱਪਰ ਸਹੀ ਪਾਈ ਗਈ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ