ਵਿਕਾਸ ਕਾਰਜਾਂ ਦੇ ਉਦਘਾਟਨ ਦੇ ਮੁੱਦੇ ’ਤੇ ਸਿਆਸਤ ਭਖੀ, ਅਕਾਲੀ ਆਗੂ ਤੇ ਕੈਬਨਿਟ ਮੰਤਰੀ ਆਹਮੋ ਸਾਹਮਣੇ

ਸਿਹਤ ਮੰਤਰੀ ਸਿੱਧੂ ਤੇ ਅਕਾਲੀ ਆਗੂਆਂ ਨੇ ਵੱਖ-ਵੱਖ ਥਾਵਾਂ ’ਤੇ ਕੀਤੇ ਵਿਕਾਸ ਕੰਮਾਂ ਦੇ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ:
ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਵਿਕਾਸ ਕਾਰਜਾਂ ਦੇ ਉਦਘਾਟਨਾਂ ਦੇ ਮੁੱਦੇ ’ਤੇ ਸਿਆਸਤ ਭਖ ਗਈ ਹੈ ਅਤੇ ਵਿਕਾਸ ਕੰਮਾਂ ਦਾ ਸਿਹਰਾ ਆਪਣੇ ਸਿਰ ਲੈਣ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ ਅਤੇ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ ਆਹਮੋ ਆਹਮਣੇ ਆ ਗਏ ਹਨ।
ਨਗਰ ਨਿਗਮ ਵੱਲੋਂ ਇੱਥੋਂ ਫੇਜ਼-4 ਵਿੱਚ ਕਰਵਾਏ ਜਾਣ ਵਾਲੇ ਲਗਭਗ 70 ਲੱਖ ਰੁਪਏ ਦੇ ਵਿਕਾਸ ਕਾਰਜਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰਸਮੀ ਉਦਘਾਟਨ ਕੀਤਾ ਅਤੇ ਸਥਾਨਕ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਗੱਲ ਆਖੀ, ਦੂਜੇ ਪਾਸੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ ਅਤੇ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ ਨੇ ਸਾਂਝੇ ਤੌਰ ’ਤੇ ਆਪਣੇ ਪੱਧਰ ’ਤੇ ਇਹ ਕਹਿੰਦਿਆਂ ਉਕਤ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ ਕਿ ਇਹ ਸਾਰੇ ਕੰਮ ਸਾਬਕਾ ਮੇਅਰ ਕੁਲਵੰਤ ਸਿੰਘ ਦੇ ਕਾਰਜਕਾਲ ਦੌਰਾਨ ਹਾਊਸ ਵਿੱਚ ਪਾਸ ਕਰ ਦਿੱਤੇ ਗਏ ਸਨ ਪ੍ਰੰਤੂ ਹੁਣ ਇਨ੍ਹਾਂ ਕੰਮਾਂ ਦੇ ਟੈਂਡਰ ਹੋਣ ਉਪਰੰਤ ਠੇਕੇਦਾਰ ਨੂੰ ਵਰਕ ਆਰਡਰ ਜਾਰੀ ਕੀਤੇ ਗਏ ਹਨ ਜਦੋਂਕਿ ਇਸ ਤੋਂ ਪਹਿਲਾਂ ਸਰਕਾਰ ਨੇ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਜਾਣਬੁੱਝ ਕੇ ਇਹ ਕੰਮ ਰੋਕੇ ਹੋਏ ਸੀ। ਇਸ ਸਬੰਧੀ ਕਈ ਵਾਰ ਅਕਾਲੀ ਦਲ ਅਤੇ ਭਾਜਪਾ ਦੇ ਸਾਬਕਾ ਕੌਂਸਲਰਾਂ ਨੇ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨੇ ਵੀ ਦਿੱਤੇ ਜਾਂਦੇ ਰਹੇ ਹਨ ਪ੍ਰੰਤੂ ਅਧਿਕਾਰੀਆਂ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ।
ਇਸ ਤੋਂ ਪਹਿਲਾਂ ਸਿਹਤ ਮੰਤਰੀ ਸਿੱਧੂ ਨੇ ਫੇਜ਼-4 ਵਿੱਚ ਵੱਖ-ਵੱਖ ਥਾਵਾਂ ’ਤੇ 15 ਲੱਖ ਦੀ ਲਾਗਤ ਨਾਲ ਸਟੇਨਲੈਸ ਸਟੀਲ ਨੰਬਰ ਸਾਈਨ ਬੋਰਡ, 27 ਲੱਖ 44 ਹਜ਼ਾਰ ਨਾਲ ਪੇਵਰ ਬਲਾਕ ਅਤੇ ਫੁਟਕਲ ਮੁਰੰਮਤ ਦੇ ਕੰਮ ਸ਼ੁਰੂ ਕਰਵਾਏ। ਉਨ੍ਹਾਂ ਕਿਹਾ ਕਿ ਐਚਐਮ ਮਕਾਨਾਂ ਵਿੱਚ ਡੈਮੇਜ਼ ਪਾਈਪ ਸੀਵਰ, ਨਿਊ ਆਰਸੀਸੀ ਪਾਈਪ ਸਮੇਤ ਹੋਰ ਕੰਮਾਂ ’ਤੇ 5 ਲੱਖ ਰੁਪਏ ਖਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਸਕੁਆਰਡਨ ਲੀਡਰ ਅਨਿਲ ਸ਼ਰਮਾ ਪਾਰਕ (ਬੋਗਿਨਵਿਲਿਆ ਪਾਰਕ) ਵਿੱਚ 3 ਲੱਖ 79 ਹਜ਼ਾਰ ਰੁਪਏ ਦੀ ਲਾਗਤ ਨਾਲ ਜੋਗਿੰਗ ਟਰੈਕ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੁਹਾਲੀ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਮੌਜੂਦਾ ਸਮੇਂ ਵਿੱਚ ਸ਼ਹਿਰ ਦੇ ਹਰ ਕੋਨੇ ਵਿੱਚ ਜੰਗੀ ਪੱਧਰ ’ਤੇ ਵਿਕਾਸ ਕੰਮ ਚੱਲ ਰਹੇ ਹਨ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ, ਸਮਾਜ ਸੇਵੀ ਸੁਖਦੀਪ ਸਿੰਘ ਨਿਆਂ ਸ਼ਹਿਰ, ਕਾਂਗਰਸ ਆਗੂ ਰੁਪਿੰਦਰ ਕੌਰ ਰੀਨਾ, ਕਰਨ ਜੌਹਰ, ਡਾ. ਗੁਰਦੀਪ ਸਿੰਘ, ਪਰਮਿੰਦਰ ਸਿੰਘ ਬੰਟੀ, ਜਤਿੰਦਰ ਸਿੰਘ, ਇੰਦਰਜੀਤ ਸਿੰਘ, ਦਿਨੇਸ਼ ਕੁਮਾਰੀ, ਤਰਵਿੰਦਰ ਕੌਰ, ਜਸਪ੍ਰੀਤ ਕੌਰ, ਹਰਮਨ ਸਿੰਘ, ਦਰਸ਼ਨ ਸਿੰਘ ਸਾਹੀ, ਸੁਸ਼ੀਲਾ ਅਰੋੜਾ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…