Nabaz-e-punjab.com

ਸੀਜੀਸੀ ਕਾਲਜ ਝੰਜੇੜੀ ਦੇ ਵਿਦਿਆਰਥੀਆਂ ਵੱਲੋਂ ਲੋਕਾਂ ਨੂੰ ਪ੍ਰਦੂਸ਼ਣ ਰੋਕਣ ਕੀਤੀ ਅਪੀਲ

ਝੰਜੇੜੀ ਕਾਲਜ ਨੂੰ ਪੰਜਾਬ ਦੇ ਸਭ ਤੋਂ ਹਰਿਆਲੀ ਭਰੇ ਅਤੇ ਖ਼ੂਬਸੂਰਤ ਵਾਤਾਵਰਨ ਕੈਂਪਸ ਦਾ ਮਿਲ ਚੁੱਕਾ ਹੈ ਖ਼ਿਤਾਬ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਨਵੰਬਰ:
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕਾਲਜ ਦੇ ਐਨਸੀਸੀ ਵਿੰਗ ਵੱਲੋਂ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਪ੍ਰਦੂਸ਼ਣ ਰੋਕਣ ਲਈ ਪ੍ਰਦੂਸ਼ਣ ਮੁਕਤ ਡਰਾਈਵ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਕੈਂਪਸ ਦੇ ਆਸ ਪਾਸ ਦੇ ਇਲਾਕਿਆਂ ਵਿਚ ਜਾ ਕੇ ਲੋਕਾਂ ਨੂੰ ਹਰ ਤਰ੍ਹਾਂ ਦੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਕੈਂਪਸ ਵਿਚ ਹਾਜ਼ਰ ਸਭ ਵਿਦਿਆਰਥੀਆਂ ਅਤੇ ਆਪਣੇ ਅਧਿਆਪਕਾਂ ਨੂੰ ਵੀ ਆਵਾਜ਼ ਪ੍ਰਦੂਸ਼ਣ ਨੂੰ ਰੋਕਣ ਲਈ ਅੱਗੇ ਆਉਣ ਦੀ ਅਪੀਲ ਕਰਦੇ ਹੋਏ ਹਾਰਨ ਦੀ ਘਟੋਂ ਘੱਟ ਵਰਤੋਂ ਲਈ ਵੀ ਅਪੀਲ ਕੀਤੀ ਗਈ।
ਐਨਸੀਸੀ ਕੈਡਿਟਸ ਨੇ ਕੈਂਪਸ ਨੂੰ ਨੋ ਹਾਰਨ ਜੋਨ ਐਲਾਨਦੇ ਹੋਏ ਸਭ ਗੱਡੀਆਂ ਉੱਪਰ ਨੋ ਹਾਰਨ ਦੇ ਸਟੀਕਰ ਵੀ ਲਗਾਏ। ਇਸ ਮੌਕੇ ਤੇ ਵਾਤਾਵਰਨ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਡਾਇਰੈਕਟਰ ਜਰਨਲ ਡਾ. ਜੀਡੀ ਬਾਂਸਲ ਦੀ ਅਗਵਾਈ ਵਿਚ ਬੂਟੇ ਵੀ ਲਗਾਏ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਝੰਜੇੜੀ ਕੈਂਪਸ ਨੂੰ ਪੰਜਾਬ ਦੇ ਸਭ ਤੋਂ ਹਰੇ ਭਰੇ ਕੈਂਪਸ ਦਾ ਖ਼ਿਤਾਬ ਵੀ ਮਿਲ ਚੁੱਕਾ ਹੈ। ਇਸ ਮੌਕੇ ਤੇ ਸੀ ਜੀ ਸੀ ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਐਨ ਸੀ ਸੀ ਦੇ ਕੈਡਟਿਸ ਵੱਲੋਂ ਕੀਤੇ ਗਏ ਇਸ ਉਪਰਾਲੇ ਲਈ ਪਾਏ ਯੋਗਦਾਨ ਲਈ ਸਮੂਹ ਵਿਦਿਆਰਥੀਆਂ ਨੂੰ ਪ੍ਰੇਰਨਾ ਬਣਦੇ ਹੋਏ ਵੱਧ ਤੋਂ ਵੱਧ ਬੂਟੇ ਲਗਾਉਦੇ ਹੋਏ ਆਪਣੇ ਆਸ ਪਾਸ ਦੇ ਵਾਤਾਵਰਨ ਨੂੰ ਹਰਾ-ਭਰਾ ਰੱਖਣ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…