Share on Facebook Share on Twitter Share on Google+ Share on Pinterest Share on Linkedin ਸਮਾਜ ਸੇਵਾ ਬਦਲੇ ਪੂਜਾ ਓਬਰਾਏ ਦਾ ਵਿਸ਼ੇਸ਼ ਸਨਮਾਨ 25 ਹਜ਼ਾਰ ਲੋੜਵੰਦ ਵਿਅਕਤੀਆਂ ਦੇ ਅੱਖਾਂ ਦੇ ਮੁਫ਼ਤ ਅਪਰੇਸ਼ਨ ਕਰਵਾਏ: ਪੂਜਾ ਓਬਰਾਏ ਨਬਜ਼-ਏ-ਪੰਜਾਬ ਬਿਊਰੋ, ਮੁੰਬਈ, 10 ਮਾਰਚ: ਸਮਾਜ ਸੇਵੀ ਸੰਸਥਾ ਖ਼ੁਸ਼ੀਆਂ ਸੇਵਾ ਮੁੰਬਈ ਦੀ ਸੰਚਾਲਕ ਸ੍ਰੀਮਤੀ ਪੂਜਾ ਓਬਰਾਏ ਨੂੰ ਮਾਨਵਤਾ ਦੀ ਸੇਵਾ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਡਾ. ਅੰਬੇਦਕਰ ਭਵਨ ਮੁੰਬਈ ਵਿੱਚ ਆਯੋਜਿਤ ਇਕ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਐਨਜੀਓ ਦੇ ਚੇਅਰਮੈਨ ਸਤੀਸ਼ ਚੌਹਾਨ ਵੱਲੋਂ ਦਿੱਤਾ ਗਿਆ। ਇਸ ਦੌਰਾਨ ਕਈ ਹੋਰਨਾਂ ਅੌਰਤਾਂ ਦਾ ਵੀ ਸਨਮਾਨ ਕੀਤਾ ਗਿਆ। ਸ੍ਰੀਮਤੀ ਪੂਜਾ ਓਬਰਾਏ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ 1994-95 ਤੋਂ ਸਮਾਜ ਸੇਵਾ ਨੂੰ ਸਮਰਪਿਤ ਕਾਰਜ ਕਰਦੀ ਆ ਰਹੀ ਹੈ ਅਤੇ ਹੁਣ ਤੱਕ ਕਰੀਬ ਇਕ ਲੱਖ ਤੋਂ ਵੱਧ ਲੋੜਵੰਦ ਰੋਗੀਆਂ ਦੀਆਂ ਅੱਖਾਂ ਦਾ ਮੁਫ਼ਤ ਚੈਕਅੱਪ ਕੀਤਾ ਜਾ ਚੁੱਕਾ ਅਤੇ ਸੰਸਥਾ ਵੱਲੋਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਉਨ੍ਹਾਂ ਦੀ ਸੰਸਥਾ ਲਗਪਗ 25 ਹਜ਼ਾਰ ਲੋੜਵੰਦ ਵਿਅਕਤੀਆਂ ਦੇ ਅੱਖਾਂ ਦੇ ਮੁਫ਼ਤ ਅਪਰੇਸ਼ਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੇ ਅਪਰੇਸ਼ਨ ਨਾਇਰ ਹਸਪਤਾਲ ਮੁੰਬਈ ਦੀ ਅੱਖਾਂ ਦੀ ਸਰਜਨ ਡਾ. ਸਰੋਜ ਸਚਦੇਵਾ ਦੀ ਅਗਵਾਈ ਵਾਲੀ ਮੈਡੀਕਲ ਟੀਮ ਵੱਲੋਂ ਕੀਤੇ ਗਏ ਹਨ। ਸ੍ਰੀਮਤੀ ਓਬਰਾਏ ਨੇ ਦੱਸਿਆ ਕਿ ਹਰੇਕ ਮਹੀਨੇ ਦੇ ਪਹਿਲੇ ਹਫ਼ਤੇ ਅਤੇ ਅਖੀਰਲੇ ਹਫ਼ਤੇ ਅੱਖਾਂ ਦਾ ਚੈੱਕਅਪ ਅਤੇ ਮੁਫ਼ਤ ਅਪਰੇਸ਼ਨ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਮਹਾਮਾਰੀ ਦੇ ਚੱਲਦਿਆਂ ਲੌਕਡਾਊਨ ਦੌਰਾਨ ਵੀ ਉਨ੍ਹਾਂ ਦੀ ਸੰਸਥਾ ਨੇ ਲੋੜਵੰਦਾਂ ਦੀ ਮਦਦ ਕੀਤੀ ਹੈ ਅਤੇ ਸਮਾਜ ਸੇਵਾ ਦਾ ਸਿਲਸਿਲਾ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ