Nabaz-e-punjab.com

ਡਾਕਘਰ ਦੇ ਮੁਲਾਜ਼ਮਾਂ ਵੱਲੋਂ ਹੜਤਾਲ, ਨਾਅਰੇਬਾਜ਼ੀ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜਨਵਰੀ:
ਨੈਸ਼ਨਲ ਐਸੋਸੀਏਸ਼ਨ ਪੋਸਟਲ ਐਂਪਲਾਈਜ ਵੱਲੋਂ ਭਾਰਤੀ ਮਜਦੂਰ ਸੰਘ ਦੇ ਸੱਦੇ ’ਤੇ ਕੀਤੀ ਜਾ ਰਹੀ ਦੋ ਦਿਨਾਂ ਹੜਤਾਲ ਦੌਰਾਨ ਡਾਕਘਰ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਰੋਸ ਮੁਜ਼ਾਹਰਾ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਥੇਬੰਦੀ ਦੇ ਸਰਕਲ ਸਕੱਤਰ ਬਲਜਿੰਦਰ ਸਿੰਘ ਰਾਏਪੁਰ ਨੇ ਦੱਸਿਆ ਕਿ ਹੜਤਾਲ ਕਾਰਨ ਅੱਜ ਮੁਹਾਲੀ ਚੰਡੀਗੜ੍ਹ ਦੇ ਡਾਕਖਾਨੇ ਬੰਦ ਰਹੇ। ਹੜਤਾਲ ਦੌਰਾਨ ਰੂਪਨਗਰ, ਨੰਗਲ, ਕੁਰਾਲੀ ਦੇ ਡਾਕ ਮੁਲਾਜ਼ਮਾਂ ਨੇ ਵੀ ਹੜਤਾਲ ਵਿੱਚ ਹਿੱਸਾ ਲਿਆ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੈਨਸ਼ਨ ਦਿੱਤੀ ਜਾਵੇ ਅਤੇ ਖਾਲੀ ਪਈਆਂ ਅਸਾਮੀਆਂ ਭਰੀਆਂ ਜਾਣ। ਇਸ ਮੌਕੇ ਹਰਵਿੰਦਰ ਸਿੰਘ ਘੜੂੰਆਂ, ਪ੍ਰਧਾਨ ਸੁਰਿੰਦਰ ਪਾਲ ਸਿੰਘ, ਅਨਿਲ ਕੁਮਾਰ, ਸੁਨੀਤ ਕੁਮਾਰ, ਰਾਜੇਸ਼ ਕੁਮਾਰ, ਹਰਸ਼ਵਰਧਨ, ਧਰਮਪਾਲ, ਨਿਰਮਲ ਸਿੰਘ, ਜਗਦੀਸ਼, ਪ੍ਰਿਤਪਾਲ ਸਿੰਘ, ਰਵੀ ਕੁਮਾਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…