Nabaz-e-punjab.com

ਆਰਮੀ ਦਿਵਸ: ਡੀਸੀ ਤੇ ਐਸਐਸਪੀ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀਆਂ ਭਲਾਈ ਸਕੀਮਾਂ ਦਾ ਪੋਸਟਰ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਅਤੇ ਐਸਐਸਪੀ ਕੁਲਦੀਪ ਸਿੰਘ ਚਾਹਲ ਵੱਲੋਂ ਆਰਮੀ ਦਿਵਸ ਦੇ ਮੌਕੇ ’ਤੇ ਨੌਜਵਾਨਾਂ ਨੂੰ ਇੰਡੀਅਨ ਰੈੱਡ ਕਰਾਸ ਸੁਸਾਇਟੀ ਜ਼ਿਲ੍ਹਾ ਐਸ.ਏ.ਐਸ ਨਗਰ (ਮੁਹਾਲੀ) ਵੱਲੋਂ ਆਮ ਜਨਤਾ, ਬੇਸਹਾਰਾ ਲੋਕਾਂ ਅਤੇ ਲੋੜਵੰਦਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਵਿੱਚ ਯੋਗਦਾਨ ਪਾਉਣ ਲਈ ਵਿਸ਼ੇਸ਼ ਪੋਸਟਰ ਜਾਰੀ ਕੀਤਾ।
ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਆਨਰੇਰੀ ਸਕੱਤਰ ਯਸ਼ਪਾਲ ਸ਼ਰਮਾ ਅਤੇ ਅਸਿਸਟੈਂਟ ਸਕੱਤਰ ਕਮਲੇਸ਼ ਕੌਸ਼ਲ ਨੇ ਦੱਸਿਆ ਕਿ ਇਹ ਪੋਸਟਰ ਸਮੁੱਚੇ ਜ਼ਿਲੇ੍ਹ ਅੰਦਰ ਪ੍ਰਮੁੱਖ ਥਾਵਾਂ ਜਿਵੇਂ ਕਿ ਸ਼ਾਪਿੰਗ ਮਾਲ, ਸਕੂਲਾਂ, ਕਾਲਜਾਂ, ਪ੍ਰੋਫੈਸ਼ਨਲ ਇੰਸਟੀਚਿਊਟ, (ਇਟਿੰਗ ਹੱਬ) ਅਤੇ ਜਿੰਮ ਆਦਿ ਵਿੱਚ ਨੌਜਵਾਨਾਂ ਦੀ ਜਾਣਕਾਰੀ ਲਈ ਚਪਕਾਏ ਜਾਣਗੇ। ਇੰਡੀਅਨ ਰੈੱਡ ਕਰਾਸ ਸੁਸਾਇਟੀ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਵਿੱਚ ਜਨ ਅੌਸ਼ਧੀ ਸਟੋਰਾਂ ਰਾਹੀਂ ਬਿਮਾਰ ਅਤੇ ਹੋਰ ਮਰੀਜ਼ਾਂ ਲਈ ਜੈਨਰਿਕ ਦਵਾਈਆਂ ਸਸਤੇ ਰੇਟ ’ਤੇ ਮੁਹੱਈਆ ਕਰਵਾਉਣ ਸਮੇਤ ਫ਼ਸਟ-ਏਡ ਸਕੀਮ ਤਹਿਤ ਸਨਅਤੀ ਕਾਮਿਆਂ, ਡਰਾਈਵਰਾਂ, ਕੰਡਕਟਰਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੜੀਵਾਰ ਟਰੇਨਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਖੂਨਦਾਨ ਕੈਂਪ, ਬੇਬੀ ਕੇਅਰ ਅਤੇ ਪੇਸ਼ੈਂਟ ਕੇਅਰ ਸਕੀਮ ਅਧੀਨ ਅਟੈਡੈਂਟ ਜ਼ਰੂਰਤਮੰਦਾਂ ਲਈ ਮੁਹੱਈਆ ਕਰਵਾਏ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਇਹ ਸਾਰੇ ਕੰਮ ਲੋਕਾਂ ਵੱਲੋਂ ਦਿੱਤੇ ਵਿੱਤੀ ਯੋਗਦਾਨ ਨਾਲ ਹੀ ਕੀਤੇ ਜਾਂਦੇ ਹਨ ਕਿਉਂਜੋ ਜ਼ਿਲੇ੍ਹ ਵਿੱਚ ਇਸ ਦਾ ਆਪਣਾ ਹੋਰ ਕੋਈ ਆਮਦਨ ਦਾ ਸਾਧਨ ਨਹੀਂ ਹੈ। ਇਸ ਲਈ ਬਿਮਾਰ ਬਜ਼ੁਰਗਾਂ, ਲੋੜਵੰਦ ਬੱਚਿਆਂ ਅਤੇ ਹੋਰ ਜ਼ਰੂਰਤਮੰਦਾਂ ਦੀ ਭਲਾਈ ਲਈ ਜ਼ਿਲ੍ਹਾ ਰੈੱਡ ਕਰਾਸ ਬਰਾਂਚ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਜਨਤਕ ਅਪੀਲ ਕੀਤੀ ਕਿ ਸੁਸਾਇਟੀ ਦੇ ਇਸ ਉਦੇਸ਼ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ।
ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਇਸ ਮੰਤਵ ਲਈ 100 ਨੌਜਵਾਨਾਂ ਨੂੰ ਗਣਤੰਤਰ ਦਿਵਸ ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਸੱਦਾ ਦਿੱਤਾ ਜਾਵੇਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਵਿੱਖ ਵਿੱਚ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ ਅਤੇ ਹੋਰ ਮੇਲਿਆਂ ਵਿੱਚ ਵੀ ਉਨ੍ਹਾਂ ਨੂੰ ਵਿਸ਼ੇਸ਼ ਮਹੱਤਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਦੇਸ਼ ਦੇ ਬਿਹਤਰ ਭਵਿੱਖ ਲਈ ਆਪਣਾ ਯੋਗਦਾਨ ਪਾ ਕੇ ਸਹਾਈ ਹੋ ਸਕਦੇ ਹਨ। ਇਸ ਲਈ ਰੈੱਡ ਕਰਾਸ ਦੀ ਵਿਲੱਖਣ ਭਾਵਨਾ ਵਿੱਚ ਸ਼ਾਮਲ ਹੋਣ ਨਾਲ ਉਹ ਚੰਗੇ ਪ੍ਰਸ਼ਾਸਨ ਅਤੇ ਦੇਸ਼ ਦੇ ਵਿਕਾਸ ਲਈ ਖ਼ੁਦ ਨੂੰ ਸਮਰਪਿਤ ਕਰਨ ਕਿਉਂਕਿ ਦੇਸ਼ ਦੇ ਭਵਿੱਖ ਅਤੇ ਲੋੜਵੰਦਾਂ ਦੀ ਮਦਦ ਉਨ੍ਹਾਂ ਦੇ ਚੰਗੇ ਵਿਚਾਰਾਂ ਅਤੇ ਸਹਿਯੋਗ ਨਾਲ ਹੀ ਸੰਭਵ ਹੋ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …