ਟੈਗੋਰ ਨਿਕੇਤਨ ਮਾਡਲ ਹਾਈ ਸਕੂਲ ਵਿੱਚ ਸਵੱਛ ਭਾਰਤ ਮੁਹਿੰਮ ਬਾਰੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 6 ਅਕਤੂਬਰ:
ਲਾਇਨਜ਼ ਕਲੱਬ ਖਰੜ ਸਿਟੀ ਵੱਲੋਂ ਟੈਗੋਰ ਨਿਕੇਤਨ ਮਾਡਲ ਹਾਈ ਸਕੂਲ ਖਰੜ ਵਿਖੇ ਵਿਦਿਆਰਥੀਆਂ ਨੂੰ ਦੇਸ਼ ਦੀ ਸਵੱਛਤਾ ਬਾਰੇ ਜਾਗਰੂਕ ਕਰਨ ਲਈ ‘ਸਵੱਛ ਭਾਰਤ ਪੋਸਟਰ ਮੇਕਿੰਗ ਮੁਕਾਬਲੇ’ ਕਰਵਾਏ ਗਏ । ਕਲੱਬ ਦੇ ਪ੍ਰੋਜੈਕਟ ਚੇਅਰਮੈਨ ਪ੍ਰਿਤਪਾਲ ਸਿੰਘ ਲੋਗੀਆਂ, ਪੀ.ਡੀ.ਜੀ. ਪ੍ਰੀਤਕੰਵਲ ਸਿੰਘ ਵਲੋਂ ਸਕੂਲ ਦੇ ਬੱਚਿਆਂ ਨੂੰ ਸਵੱਛਤਾ ਬਾਰੇ ਜਾਣਕਾਰੀ ਦਿੱਤੀ ਗਈ ਕਿ ਅਸੀ ਆਪਣੇ ਏਰੀਆ ਦੀ ਸਵੱਛਤਾ ਰੱਖ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਸਕੂਲ ਦੇ 8ਵੀਂ ਕਲਾਸ ਅਤੇ ਪੰਜਵੀਂ, ਛੇਵੀਂ, ਸੱਤਵੀਂ ਦੇ ਵਿਦਿਆਰਥੀਆਂ ਨੂੰ ਦੋ ਭਾਗਾਂ ਵਿੱਚ ਵੰਡ ਕੇ ਇਹ ਮੁਕਾਬਲਾ ਕਰਵਾਇਆ ਗਿਆ। ਅੱਠਵੀਂ ਕਲਾਸ ਦੀ ਹਰਸ਼ਦੀਪ ਕੌਰ ਨੇ ਪਹਿਲਾਂ, ਸਿਮਰਨ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।
ਪੰਜਵੀਂ ਕਲਾਸ ਦੀ ਬਵਨੀਤ ਕੌਰ ਨੇ ਪਹਿਲਾਂ, ਛੇਵੀਂ ਕਲਾਸ ਦੀ ਜਸਲੀਨ ਕੌਰ ਨੇ ਦੂਸਰਾ, 7ਵੀਂ ਕਲਾਸ ਦੀ ਇਸਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਪੰਜ ਵਿਦਿਆਰਥੀ, ਵਿਦਿਆਰਥਣਾਂ ਦਾ ਕਲੱਬ ਵਲੋਂ ਸਨਮਾਨ ਕੀਤਾ ਗਿਆ। ਭਾਗ ਲੈਣ ਵਾਲੇ ਬਾਕੀ ਵਿਦਿਆਰਥੀਆਂ ਨੂੰ ਹੌਸਲਾ ਅਫਜ਼ਾਈ ਲਈ ਪੈਨ ਵੰਡੇ ਗਏ। ਇਸ ਮੌਕੇ ਕਲੱਬ ਦੇ ਪ੍ਰਧਾਨ ਗੁਰਮੁੱਖ ਸਿੰਘ ਮਾਨ, ਫਸਟ ਪ੍ਰਧਾਨ ਪਰਮਪ੍ਰੀਤ ਸਿੰਘ, ਵਿਨੀਤ ਜੈਨ, ਡਾ. ਕੁਲਵਿੰਦਰ ਸਿੰਘ, ਪੱਤਰਕਾਰ ਪੰਕਜ ਚੱਢਾ, ਪਰਮਿੰਦਰ ਕੁਮਾਰ, ਹੇਮੰਤ ਸ਼ਰਮਾ, ਅਧਿਆਪਕ ਦਿਨੇਸ਼ ਕੁਮਾਰ, ਗੀਤਿਕਾ ਗੁਪਤਾ ਸਮੇਤ ਵਿਦਿਆਰਥੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…