ਪਿੰਡ ਖਿਜਰਾਬਾਦ ਵਿੱਚ ‘ਗੁਰੂ ਮਾਨਿਓ ਗਰੰਥ’ ਸਮਾਗਮ ਦਾ ਪੋਸਟਰ ਰਿਲੀਜ਼

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 9 ਅਕਤੂਬਰ:
ਇੱਥੋਂ ਦੇ ਨੇੜਲੇ ਕਸਬਾਨੁਮਾ ਪਿੰਡ ਖਿਜ਼ਰਬਾਦ ਵਿੱਚ ਪਰਮੇਸ਼ਰ ਦੁਆਰ ਸੇਵਾ ਦਲ ਖਿਜ਼ਰਬਾਦ ਵੱਲੋਂ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਤਿੰਨ ਰੋਜ਼ਾ ‘ਗੁਰੂ ਮਾਨਿਓ ਗਰੰਥ’ ਧਾਰਮਿਕ ਸਮਾਗਮ ਦਾ ਪੋਸਟਰ ਪ੍ਰਬੰਧਕਾਂ ਵੱਲੋਂ ਜਾਰੀ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਹਰਦੀਪ ਸਿੰਘ ਖਿਜ਼ਰਬਾਦ ਤੇ ਸਤਨਾਮ ਸਿੰਘ ਲੌਂਗੀਆ ਨੇ ਦੱਸਿਆ ਕਿ 15 ਅਕਤੂਬਰ ਤੋਂ 17 ਅਕਤੂਬਰ ਤੱਕ ਕਰਵਾਏ ਜਾ ਰਹੇ ਤਿੰਨ ਰੋਜ਼ਾ ਧਾਰਮਕ ਸਮਾਗਮ ਦੌਰਾਨ ਭਾਈ ਰਣਜੀਤ ਸਿੰਘ ਖਾਲਸਾ ਢੱਡਰੀਆਂ ਵਾਲੇ ਤਿੰਨੋਂ ਦਿਨ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਸੰਗਤਾਂ ਨੂੰ ਗੁਰਮੀਤ ਵਿਚਾਰਾਂ ਅਤੇ ਕੀਰਤਨ ਦੁਆਰਾ ਨਿਹਾਲ ਕਰਨਗੇ। ਪ੍ਰਬੰਧਕਾਂ ਨੇ ਇਸ ਸਮਾਗਮ ਦਾ ਪੋਸਟਰ ਜਾਰੀ ਕਰਦਿਆਂ ਕਿਹਾ ਕਿ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਵਿਚ ਦੂਰ ਦੁਰਾਡੇ ਤੋਂ ਪਹੁੰਚਣ ਵਾਲੀਆਂ ਸੰਗਤਾਂ ਸ਼ਿਰਕਤ ਕਰਨਗੀਆਂ। ਇਸ ਦੌਰਾਨ 17 ਅਕਤੂਬਰ ਨੂੰ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ ਜਿਸ ਸਬੰਧੀ ਅਮਿਤ ਅਭਿਲਾਖੀ ਪ੍ਰਬੰਧਕਾਂ ਨਾਲ ਸਮੇਂ ਸਿਰ ਸੰਪਰਕ ਕਰ ਸਕਦੇ ਹਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…