Nabaz-e-punjab.com

ਸੀਜੀਸੀ ਝੰਜੇੜੀ ਕਾਲਜ ਵਿੱਚ ਹੋਣ ਵਾਲੇ ਸਾਲਾਨਾ ਟੈੱਕ ਫੈੱਸਟ ਦਾ ਪੋਸਟਰ ਰਿਲੀਜ਼

ਡੀਸੀ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਹੋਣਗੇ ਮੁੱਖ ਮਹਿਮਾਨ, ਮਸ਼ਹੂਰ ਗਾਇਕ ਮਨਕੀਰਤ ਅੌਲਖ ਕਰਨਗੇ ਲਾਈਵ ਪ੍ਰਾਫਰਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ:
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਝੰਜੇੜੀ ਵੱਲੋਂ ਹਰ ਸਾਲ ਕਰਵਾਏ ਜਾਣ ਵਾਲੇ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 21 ਫਰਵਰੀ ਨੂੰ ਹੋਣ ਵਾਲੇ ਇਸ ਸਮਾਗਮ ਵਿੱਚ ਮਸ਼ਹੂਰ ਗਾਇਕ ਮਨਕੀਰਤ ਅੌਲਖ ਲਾਈਵ ਪ੍ਰਫਾਰਮ ਕਰਨਗੇ। ਜਦੋਂਕਿ ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਮੁੱਖ ਮਹਿਮਾਨ ਹੋਣਗੇ। ਇਹ ਜਾਣਕਾਰੀ ਦਿੰਦਿਆਂ ਸੀਜੀਸੀ ਗਰੁੱਪ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਸਾਲਾਨਾ ਸਮਾਗਮ ਦਾ ਪੋਸਟਰ ਰੀਲੀਜ਼ ਕਰਦੇ ਹੋਏ ਕੀਤਾ। ਉਨ੍ਹਾਂ ਦੱਸਿਆਂ ਕਿ ਇਸ ਦੇ ਇਲਾਵਾ ਇੱਕ ਫੈਸ਼ਨ ਸ਼ੋਅ ਵੀ ਕਰਵਾਇਆ ਜਾ ਰਿਹਾ ਹੈ ਜਿਸ ਦਾ ਥੀਮ ਥਿੱਕ ਗਰੀਨ ਲਿਵ ਗਰੀਨ ਰੱਖਿਆਂ ਗਿਆ ਹੈ। ਇਸ ਦੇ ਨਾਲ ਹੀ ਈਵੈਂਟ ਦਾ ਇਕ ਹੋਰ ਆਕਰਸ਼ਨ ਹਾਈ ਐਂਡ ਯਾਰੀਆਂ ਫ਼ਿਲਮ ਦੀ ਸਟਾਰ ਕਾਸਟ ਵੀ ਰਹੇਗੀ ਜਿਸ ਵਿਚ ਰਣਜੀਤ ਬਾਵਾ, ਜੱਸੀ ਗਿੱਲ ਅਤੇ ਨਿੱਜ਼ਾ ਮੁੱਖ ਭੂਮਿਕਾ ਵਿੱਚ ਹਨ।
ਸੀਜੀਸੀ ਦੇ ਡਾਇਰੈਕਟਰ ਜਰਨਲ ਡਾ. ਜੀਡੀ ਬਾਂਸਲ ਨੇ ਦੱਸਿਆਂ ਕਿ ਝੰਜੇੜੀ ਕਾਲਜ ਜਿੱਥੇ ਯੂਨੀਵਰਸਿਟੀ ਪੱਧਰ ਦੀ ਮੈਰਿਟ ਹਾਸਿਲ ਕਰਨ, ਆਪਣੇ ਵਿਦਿਆਰਥੀਆਂ ਨੂੰ ਬਿਹਤਰੀਨ ਨੌਕਰੀਆਂ ਦਿਵਾਉਣ ਅਤੇ ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਯੂਨੀਵਰਸਿਟੀ ਪੱਧਰ ਤੇ ਪੁਜ਼ੀਸ਼ਨਾਂ ਹਾਸਿਲ ਕਰਨ ਲਈ ਜਾਣਿਆਂ ਜਾਂਦਾ ਹੈ। ਉੱਥੇ ਹੀ ਸੀਜੀਸੀ ਦੀ ਮੈਨੇਜਮੈਂਟ ਆਪਣੇ ਵਿਦਿਆਰਥੀਆਂ ਨੂੰ ਉਨ੍ਹਾਂ ਵਿਚਲੀ ਕਲਾ ਨੂੰ ਨਿਖਾਰਨ ਦਾ ਵੀ ਭਰਪੂਰ ਮੌਕਾ ਦਿਤਾ ਜਾਂਦਾ ਹੈ। ਇਸੇ ਕੜੀ ਵਿੱਚ ਕਰਵਾਈ ਜਾ ਰਹੇ ਇਸ ਫੈਸਟ ਵਿੱਚ ਸੀਜੀਸੀ ਦੇ ਵਿਦਿਆਰਥੀ ਆਪਣੀ ਕਲਾ ਦਾ ਨਾਯਾਬ ਨਮੂਨਾ ਪੇਸ਼ ਕਰ ਰਹੇ ਹਨ। ਇਸ ਮੌਕੇ ਤੇ ਇਸ ਟੈੱਕ ਫੈਸਟ ਨਾਲ ਜੁੜਿਆਂ ਇੱਕ ਪੋਸਟਰ ਵੀ ਰਿਲੀਜ਼ ਕੀਤਾ ਗਿਆ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…