ਸਿੱਖ ਨੌਜਵਾਨ ਲੜਕੇ ਲੜਕੀਆਂ ਦੇ ਮਿਸਟਰ ਸਿੰਘ ਤੇ ਮਿਸ ਕੌਰ ਪ੍ਰਤੀਯੋਗਤਾ ਸਬੰਧੀ ਪੋਸਟਰ ਰਿਲੀਜ਼

ਜੇਤੂਆਂ ਨੂੰ ਦਿੱਤੇ ਜਾਣਗੇ ਅੰਦਾਜ਼-ਏ-ਸਿੱਖੀ, ਸਰਦਾਰਨੀ ਤੇ ਸਰਦਾਰ ਜੀ ਪਰਸਨੈਲਟੀ ਐਵਾਰਡ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਪਰੈਲ:
ਨੌਜਵਾਨਾਂ ਨੂੰ ਸਿੱਖੀ ਸਰੂਪ ਨਾਲ ਜੋੜਨ ਦੇ ਮੰਤਵ ਨਾਲ ਸਿੱਖ ਨੌਜਵਾਨ ਲੜਕੇ ਲੜਕੀਆਂ ਦੇ ਅੰਤਰ ਰਾਸ਼ਟਰੀ ਪੱਧਰ ’ਤੇ ਮਿਸਟਰ ਸਿੰਘ ਅਤੇ ਮਿਸ ਕੌਰ ਇੰਟਰ ਨੈਸ਼ਨਲ ਪਰਸਨੈਲਟੀ ਕੰਟੈਸਟ 2017 ਦੇ ਫਾਈਨਲ ਮੁਕਾਬਲੇ ਇੱਥੋਂ ਦੇ ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਦੇ ਆਡੀਟੋਰੀਅਮ ਵਿੱਚ 5 ਅਪਰੈਲ ਨੂੰ ਕਰਵਾਏ ਜਾ ਰਹੇ ਹਨ। ਇਸ ਸਬੰਧੀ ਅੱਜ ਇੱਥੇ ਭਾਈ ਗੁਰਇਕਬਾਲ ਸਿੰਘ ਮੁੱਖ ਪ੍ਰਬੰਧਕ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਪੋਸਟਰ ਰਿਲੀਜ ਕੀਤਾ ਗਿਆ। ਕਲਗੀਧਰ ਸੇਵਕ ਜਥਾ ਮੁਹਾਲੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂਆਂ ਨੂੰ ਅੰਦਾਜ਼-ਏ-ਸਿੱਖੀ, ਸਰਦਾਰਨੀ ਅਤੇ ਸਰਦਾਰ ਜੀ ਪਰਸਨੈਲਟੀ ਐਵਾਰਡ ਦਿੱਤੇ ਜਾਣਗੇ। ਇਸ ਤੋਂ ਇਲਾਵਾ ਉਕਤ ਦੋਵਾਂ ਕੈਟਾਗਰੀਆਂ ਵਿੱਚ ਸੋਹਣੀ ਦਸਤਾਰ, ਦਿੱਖ, ਪਰਸਨੈਲਟੀ ਦੇ ਐਵਾਰਡ ਵੀ ਦਿੱਤੇ ਜਾਣਗੇ।
ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਦੱਸਿਆ ਕਿ ਸਰਦਾਰਨੀ ਅਤੇ ਸਰਦਾਰ ਜੀ ਪਰਸਨੈਲਟੀ ਐਵਾਰਡ ਜਿੱਤਣ ਵਾਲੇ ਮੈਲਬਰਨ ਵਿੱਚ ਹੋਣ ਵਾਲੇ ਫਾਈਨਲ ਵਿੱਚ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਆਡੀਸ਼ਨ ਲੈ ਕੇ ਫਾਈਨਲ ਵਿੱਚ ਹਿੱਸਾ ਲੈਣ ਵਾਲੇ ਸਾਬਤ ਸੂਰਤ ਨੌਜਵਾਨ ਪ੍ਰਤੀਯੋਗੀਆਂ ਦੀ ਚੋਣ ਕੀਤੀ ਗਈ ਹੈ। ਜਿਨ੍ਹਾਂ ਦੇ ਫਾਈਨਲ ਮੁਕਾਬਲੇ 5 ਅਪਰੈਲ ਨੂੰ ਸ਼ਿਵਾਲਿਕ ਸਕੂਲ ਫੇਜ਼-6 ਵਿੱਚ ਸ਼ਾਮ ਨੂੰ 5 ਵਜੇ ਹੋਣਗੇ। ਉਨ੍ਹਾਂ ਕਿਹਾ ਕਿ ਨੌਜਵਾਨ ਸਿੱਖ ਲੜਕੇ ਲੜਕੀਆਂ ਨੂੰ ਪਤਿਤਪੁਣੇ ਤੋਂ ਬਚਾਉਣ ਲਈ ਵਿਸ਼ੇਸ਼ ਅਭਿਆਨ ਸ਼ੁਰੂ ਕੀਤਾ ਗਿਆ ਹੈ। ਜਿਸ ਦੇ ਤਹਿਤ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਵੀ ਸੰਸਥਾ ਵੱਲੋਂ ਇਹ ਮੁਕਾਬਲੇ ਮੁਹਾਲੀ ਵਿੱਚ ਕਰਵਾਏ ਗਏ ਸੀ। ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਸਿੱਖ ਨੌਜਵਾਨ ਲੜਕੇ ਲੜਕੀਆਂ ਅਜੋਕੇ ਸਮੇਂ ਵਿੱਚ ਪਾਲੀਵੁੱਡ ਅਤੇ ਬਾਲੀਵੁੱਡ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਜਜਮੈਂਟ ਦੀ ਭੂਮਿਕਾ ਪੰਜਾਬੀ ਸਿਨੇਮਾ ਦੇ ਨਾਮਵਰ ਅਦਾਕਾਰ ਨਿਭਾਉਣਗੇ।ਇਸ ਮੌਕੇ ਪੰਜਾਬੀ ਵਿਰਸੇ ਨਾਲ ਸਬੰਧਤ ਲੋਕ ਨਾਚ ਮਲਵਈ ਗਿੱਧਾ, ਭੰਗੜਾ ਅਤੇ ਸਿੱਖ ਮਾਰਸ਼ਲ ਆਰਟ ਗਤਕਾ ਦਾ ਆਯੋਜਨ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਪੰਜ ਮੁਲਕਾਂ ਕੈਨੇਡਾ, ਇੰਗਲੈਂਡ, ਨਿਊਜ਼ੀਲੈਂਡ, ਨਿਊਯਾਰਕ ਅਤੇ ਸਿਡਨੀ ਵਿੱਚ ਕਰਵਾਏ ਜਾਣੇ ਹਨ। ਜਿਨ੍ਹਾਂ ਦਾ ਫਾਈਨਲ ਆਸਟ੍ਰੇਲੀਆ ਦੇ ਮੈਲਬਰਨ ਸ਼ਹਿਰ ਵਿੱਚ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …