Share on Facebook Share on Twitter Share on Google+ Share on Pinterest Share on Linkedin 22 ਤੋਂ 30 ਅਪਰੈਲ ਤੱਕ ਲੱਗਣ ਵਾਲੇ ‘ਮੈਗਾ ਰੁਜ਼ਗਾਰ ਮੇਲੇ’ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ: ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਅਧੀਨ ਮੁਹਾਲੀ ਜ਼ਿਲ੍ਹੇ ਵਿੱਚ 22 ਅਪਰੈਲ ਤੋਂ 30 ਅਪਰੈਲ ਤੱਕ ਵੱਖ-ਵੱਖ ਥਾਵਾਂ ਉੱਤੇ ਲਗਾਏ ਜਾਣ ਵਾਲੇ ਮੈਗਾ ਰੁਜ਼ਗਾਰ ਮੇਲੇ ਵੀ ਕਰੋਨਾ ਮਹਾਮਾਰੀ ਦੀ ਭੇਟ ਚੜ੍ਹ ਕੇ ਰਹਿ ਗਏ ਹਨ। ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਮੁਹਾਲੀ ਸੰਦੀਪ ਕੁਮਾਰ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ 22 ਅਪਰੈਲ ਤੋਂ 30 ਅਪਰੈਲ ਤੱਕ ਲਗਾਏ ਜਾਣ ਵਾਲੇ ਮੈਗਾ ਰੁਜ਼ਗਾਰ ਮੇਲੇ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਤਾਜ਼ਾ ਹਦਾਇਤਾਂ ਅਨੁਸਾਰ ਅਗਲੇ 45 ਦਿਨਾਂ ਲਈ ਮੁਲਤਵੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਹੌਲ ਸੁਖਾਵਾਂ ਹੋਣ ’ਤੇ ਰੁਜ਼ਗਾਰ ਮੇਲੇ ਸਬੰਧੀ ਨਵੀਂ ਸਮਾਂ ਸਾਰਨੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ