nabaz-e-punjab.com

ਪਸ਼ੂ ਪਾਲਣ ਵਿਭਾਗ ਵਿੱਚ ਡਿਪਟੀ/ਸੰਯੁਕਤ ਡਾਇਰੈਕਟਰ ਦੀਆਂ ਅਸਾਮੀਆਂ ਛੇਤੀ ਭਰੀਆਂ ਜਾਣਗੀਆਂ: ਬਾਜਵਾ

ਪੰਜਾਬ ਰਾਜ ਵੈਟਰਨਰੀ ਆਫ਼ੀਸਰ ਐਸੋਸੀਏਸ਼ਨ ਦਾ ਇਕ ਵਫ਼ਦ ਪਸ਼ੂ ਪਾਲਣ ਮੰਤਰੀ ਬਾਜਵਾ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਗਸਤ:
ਪਸ਼ੂ ਪਾਲਣ ਵਿਭਾਗ ਪੰਜਾਬ ਵਿੱਚ ਪਿਛਲੇ ਸੱਤ ਸਾਲ ਤੋਂ ਖਾਲੀ ਪਈਆਂ ਡਿਪਟੀ ਡਾਇਰੈਕਟਰ ਅਤੇ ਸੰਯੁਕਤ ਡਾਇਰੈਕਟਰ ਦੀਆਂ ਅਸਾਮੀਆਂ ਜਲਦੀ ਭਰੀਆਂ ਜਾਣਗੀਆਂ। ਇਹ ਭਰੋਸਾ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਪੰਜਾਬ ਰਾਜ ਵੈਟਰਨਰੀ ਆਫ਼ੀਸਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਅਸ਼ੋਕ ਸ਼ਰਮਾ ਦੀ ਅਗਵਾਈ ਹੇਠ ਉਨ੍ਹਾਂ ਨੂੰ ਮਿਲੇ ਇਕ ਉੱਚ ਪੱਧਰੀ ਵਫ਼ਦ ਨੂੰ ਦਿੱਤਾ। ਮੰਤਰੀ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਪਸ਼ੂ ਪਾਲਣ ਵਿਭਾਗ ਅਤੇ ਪਸ਼ੂ ਹਸਪਤਾਲਾਂ ਵਿੱਚ ਖਾਲੀ ਅਸਾਮੀਆਂ ਪੁਰੀਆਂ ਕਰਨ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਵੀ ਗੱਲ ਆਖੀ।
ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪ੍ਰਧਾਨ ਡਾ. ਅਸ਼ੋਕ ਸ਼ਰਮਾ ਨੇ ਦੱਸਿਆ ਕਿ ਸ੍ਰੀ ਬਾਜਵਾ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸੀਨੀਅਰ ਵੈਟਰਨਰੀ ਅਫ਼ਸਰ ਤੋਂ ਡਿਪਟੀ ਡਾਇਰੈਕਟਰ ਤੱਕ ਤਰੱਕੀ ਅਤੇ ਡਿਪਟੀ ਡਾਇਰੈਕਟਰ ਤੋਂ ਸੰਯੁਕਤ ਡਾਇਰੈਕਟਰ ਤਰੱਕੀ ਲਈ ਪੰਜਾਬ ਐਨੀਮਲ ਹਸਬੈਂਡਰੀ ਗਰੁੱਪ ‘ਏ’ 2014 ਨਿਯਮਾਂ ਵਿੱਚ ਘੱਟੋ ਘੱਟ ਤਜਰਬੇ ਦੇ ਨਾਲ ਨਾਲ ਕੁਲ ਸਰਵਿਸ ਦਾ ਪ੍ਰੋਵੀਜ਼ੋ ਪਾ ਕੇ ਡਿਪਟੀ ਡਾਇਰੈਕਟਰ ਦੀਆਂ 27 ਅਤੇ ਸੰਯੁਕਤ ਡਾਇਰੈਕਟਰ ਦੀਆਂ 5 ਅਸਾਮੀਆਂ ਪਹਿਲ ਦੇ ਅਧਾਰ ’ਤੇ ਸੀਨੀਅਰਤਾ ਨੂੰ ਮੁੱਖ ਰੱਖਦੇ ਹੋਏ ਭਰੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੰਤਰੀ ਨੇ ਉਨ੍ਹਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਰੋਸਟਰ ਅਨੁਸਾਰ ਅਨੁਸੂਚਿਤ ਜਾਤੀਆਂ ਅਤੇ ਹੋਰ ਕੋਟੇ ਦੀਆਂ ਅਸਾਮੀਆਂ ਵੀ ਨਿਯਮਾਂ ਅਨੁਸਾਰ ਛੇਤੀ ਭਰੀਆਂ ਜਾਣਗੀਆਂ। ਇਸ ਸਬੰਧੀ ਮੁੱਢਲੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਤੋਂ ਇਲਾਵਾ ਪਸ਼ੂ ਹਸਪਤਾਲਾਂ ਵਿੱਚ ਜ਼ਰੂਰੀ ਦਵਾਈਆਂ ਮੁਹੱਈਆ ਕਰਵਾਉਣ, ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ, ਵੈਟਰਨਰੀ ਇੰਸਪੈਕਟਰਾਂ ਅਤੇ ਦਰਜਾ ਚਾਰ ਦੀ ਨਵੀਂ ਭਰਤੀ ਕਰਨ ਅਤੇ ਜ਼ਿਲ੍ਹਾ ਪ੍ਰੀਸ਼ਦ ਤੋਂ ਪਸ਼ੂ ਪਾਲਣ ਵਿਭਾਗ ਵਿੱਚ ਸ਼ਾਮਲ ਹੋਏ ਵੈਟਰਨਰੀ ਅਫ਼ਸਰਾਂ ਦੇ ਪ੍ਰੋਬੇਸ਼ਨ ਪੁਰਾ ਕਰਨ ਅਤੇ ਸੀਨੀਆਰਤਾ ਸੂਚੀ ਤਿਆਰ ਕਰਨ ਦਾ ਵੀ ਭਰੋਸਾ ਦਿੱਤਾ। ਇਹ ਜਾਣਕਾਰੀ ਐਸੋਸੀਏਸ਼ਨ ਦੇ ਮੀਡੀਆ ਸਲਾਹਕਾਰ ਡਾ. ਗੁਰਿੰਦਰ ਸਿੰਘ ਵਾਲੀਆ ਨੇ ਦਿੱਤੀ।

Load More Related Articles
Load More By Nabaz-e-Punjab
Load More In General News

Check Also

ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ

ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ ਜ਼ਿਲ੍ਹਾ ਪੱਧਰ ਕਨਵੈਨਸ਼ਨਾਂ…