ਸੋਢੀ ਗਰੁੱਪ ਦੇ ਕਈ ਆਗੂ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਵਿੱਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜਨਵਰੀ:
ਪੀਐਸਈਬੀ ਇੰਪਲਾਈਜ਼ ਫੈਡਰੇਸ਼ਨ (ਏਟਕ) ਸਬ ਯੂਟਿਨ ਸੋਹਾਣਾ ਦੀ ਇੱਕ ਜ਼ਰੂਰੀ ਮੀਟਿੰਗ ਸਬ ਡਿਵੀਜ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੈਠ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੀਤ ਪ੍ਰਧਾਨ ਸੁਰਿੰਦਰ ਸਿੰਘ ਲਹੌਰੀਆ ਨੇ ਦੱਸਿਆ ਕਿ ਬਲਵਿੰਦਰ ਸਿੰਘ ਭਾਊ ਮੀਤ ਪ੍ਰਧਾਨ ਦੀ ਅਗਵਾਈ ਵਿੱਚ ਟੀ.ਐਸ.ਯੂ ਸੋਢੀ ਗਰੁੱਪ ਨੂੰ ਛੱਡ ਕੇ ਪੀਐਸਈਬੀ ਫੈਡਰੇਸ਼ਨ ਦੀਆਂ ਨੀਤੀਆਂ ਪ੍ਰਵਾਨ ਕਰਦੇ ਹੋਏ ਮੈਂਬਰਸ਼ਿਪ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਦੀ ਮੀਟਿੰਗ ਵਿੱਚ ਸਾਮਲ ਹੋਏ ਸਾਥੀਆਂ ਦਾ ਸਵਾਗਤ ਕੀਤਾ ਗਿਆ ਅਤੇ ਸਾਰੇ ਸਾਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸ਼ਾਮਲ ਸਾਥੀਆਂ ਦੇ ਆਗੂ ਸ੍ਰੀ ਭਾਊ ਨੇ ਭਰੋਸਾ ਦਿੱਤਾ ਕਿ ਮੁਲਾਜਮਾਂ ਦੀ ਬੇਹਤਰੀ ਅਤੇ ਪਾਵਰਕੌਮ ਮੈਨੇਜਮੈਂਟ ਦੀ ਵਧਕੀਆਂ ਸਬੰਧੀ ਫੈਡਰੇਸ਼ਨ ਵੱਲੋਂ ਉਲੀਕੇ ਗਏ ਹਰ ਫੈਸਲੇ ’ਤੇ ਮੋਹਰੀ ਹੋ ਕੇ ਸਾਥ ਦੇਣਗੇ।
ਇਸ ਮੌਕੇ ਇਕ ਸਰਬਸਮੰਤੀ ਨਾਲ ਪੰਜਾਬ ਸਰਕਾਰ ਵੱਲੋਂ ਰੋਪੜ ਥਰਮਲਪਲਾਂਟ ਦੇ ਦੋ ਯੂਨਿਟ ਅਤੇ ਬਠਿੰਡਾ ਥਰਮਲਪਲਾਂਟ ਬੰਦ ਕਰਨ ਦੇ ਫੈਸਲੇ ਦੇ ਨਿਖੇਧੀ ਕੀਤੀ। ਉਨ੍ਹਾਂ ਕਿਹਾ ਇਸ ਸਬੰਧੀ ਉਲੀਕੇ ਗਏ ਪ੍ਰੋਗਰਾਮ ਵਿੱਚ ਮੁਹਾਲੀ ਦੇ ਸਾਥੀ ਪੂਰਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਅਪਣਾ ਫੈਸਲਾ ਵਾਪਸ ਨਾਲ ਲਿਆ ਤਾਂ ਜੱਥੇਬੰਦੀ ਹੋਰ ਵੀ ਤਿੱਖ ਸੰਘਰਸ ਉਲੀਕੇਗੀ ਜਿਸ ਦੇ ਨਿਕਲਣ ਵਾਲੇ ਸਿਟਿਆਂ ਲਈ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਜਿੰਮੇਵਾਰ ਹੋਵੇਗੀ। ਇਸ ਮੌਕੇ ਸਰਕਲ ਦੇ ਮੀਤ ਪ੍ਰਧਾਨ ਮੋਹਨ ਗਿੱਲ ਅਤੇ ਡਿਵੀਜਨਲ ਸੈਕਟਰੀ ਜਸਬੀਰ ਸਿੰਘ ਡੱਡਵਾਲ ਵਿਸ਼ੇਸ ਤੌਰ ’ਤੇ ਸ਼ਾਮਲ ਹੋਏ।

Load More Related Articles

Check Also

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ ਭਗਤ ਆਸਾ ਰਾਮ ਜੀ ਦ…